Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਹਵਾਰਾ ਨੂੰ ਫਿਰ ਬੇੜੀਆਂ ਅਤੇ ਹੱਥਕੜੀਆਂ ਵਿੱਚ ਜਕੜ ਕੇ ਅਦਾਲਤ ਵਿੱਚ ਕੀਤਾ ਪੇਸ਼

ਭਾਈ ਹਵਾਰਾ ਨੂੰ ਫਿਰ ਬੇੜੀਆਂ ਅਤੇ ਹੱਥਕੜੀਆਂ ਵਿੱਚ ਜਕੜ ਕੇ ਅਦਾਲਤ ਵਿੱਚ ਕੀਤਾ ਪੇਸ਼

ਨਵੀਂ ਦਿੱਲੀ (12 ਨਵੰਬਰ, 2014): ਦਿੱਲ਼ੀ ਪੁਲਿਸ ਵੱਲੋਂ ਅੱਜ ਫਿਰ ਭਾਈ ਹਵਾਰਾ ਨੂੰ ਪੇਸ਼ੀ ਸਮੇਂ ਤਿਹਾੜ ਜੇਲ ਤੋਂ ਪੈਰਾਂ ਵਿੱਚ ਬੇੜੀਆਂ ਅਤੇ ਹੱਥਾਂ ਨੂੰ ਹੱਥ ਕੜੀਆਂ ਲਾ ਕੇ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿੱਚ ਪੇਸ਼ ਕੀਤਾ ਗਿਆ ।

ਭਾਈ ਹਵਾਰਾ ਦੇ ਵਕੀਲਾਂ ਨੇ ਭਾਈ ਹਵਾਰਾ ਨੂੰ ਬੇੜੀਆਂ ਲਾਏ ਜਾਣ ਵਿਰੁੱਧ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਉਹ ਜੇਲ ਅਤੇ ਪੁਲਿਸ ਅਧਿਕਾਰੀਆਂ ਨੂੰ ਹੁਕਮ ਕਰਨ ਕਿ ਭਾਈ ਹਵਾਰਾ ਨੂੰ ਬੇੜੀ

Bhai Jagtar Singh Hawara [ File Photo ]
Bhai Jagtar Singh Hawara [ File Photo ]

ਆਂ ਨਾ ਪਾਈਆਂ ਜਾਣ ਪਰ ਅੱਜ ਫਿਰ ਪੁਲਿਸ ਨੇ ਉਨ੍ਹਾਂ ਦੇ ਪੈਰਾਂ ਵਿੱਚ ਬੇੜੀਆਂ ਪਾਈਆਂ ।

ਭਾਈ ਹਵਾਰਾ ਦੀ ਪੇਸ਼ੀ ਕਾਰਨ ਤਕਰੀਬਨ 250 ਸਿੱਖ ਨੌਜਵਾਨ ਪਟਿਆਲਾ ਹਾਊਸ ਕੋਰਟ ਕੰਪਲੈਕਸ ਵਿੱਚ ਭਾਈ ਹਵਾਰਾ ਨੂੰ ਮਿਲਣ ਲਈ ਪਹੁੰਚੇ ਹੋਏ ਸਨ, ਪਰ ਪੁਲਿਸ ਗਾਰਦ ਨੇ ਕਿਸੇ ਵੀ ਸਿੱਖ ਨੌਜਵਾਨ ਨੂੰ ਭਾਈ ਹਵਾਰਾ ਨੂੰ ਮਿਲਣ ਲਈ ਅੱਗੇ ਨਹੀਂ ਆਉਣ ਦਿੱਤਾ । ਰੋਸ ਵਜੋਂ ਕੋਰਟ ਕੰਪਲੈਕਸ ਵਿੱਚ ਹੀ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨਾਂ ਨੇ ਪੁਲਿਸ ਅਤੇ ਸਰਕਾਰ ਵਿਰੁੱਧ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੇ ਹੱਕ ਵਿੱਚ ਨਾਅਰੇ ਲਾਏ । ਭਾਈ ਹਵਾਰਾ ਨੇ ਦੂਰੋਂ ਹੀ ਨੌਜਵਾਨਾਂ ਦੀਆਂ ਸ਼ੁੱਭ ਇੱਛਾਵਾਂ ਕਬੂਲ ਕਰਦਿਆਂ ਉਹਨਾਂ ਨੂੰ ਫਤਹਿ ਬੁਲਾਈ ਤੇ ਸ਼ਾਤ ਰਹਿਣ ਦੀ ਅਪੀਲ ਕੀਤੀ ।

ਕੋਰਟ ਕੰਪਲੈਕਸ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਸਿੱਖ ਨੌਜਵਾਨਾਂ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਰੀੜ੍ਹ ਦੀ ਹੱਡੀ ਵਿੱਚ ਤਕਲੀਫ ਦੇ ਬਾਵਜੂਦ ਬੇੜੀਆਂ ਲਾ ਕੇ ਤਰੀਕ ਉੱਤੇ ਲਿਆਂਦੇ ਜਾਣ ਦੀ ਨਿਖੇਧੀ ਕੀਤੀ । ਨੌਜਵਾਨਾਂ ਦਾ ਕਹਿਣਾ ਸੀ ਕਿ ਬੇੜੀਆਂ ਲਾਏ ਜਾਣ ਕਾਰਨ ਜੇ ਭਾਈ ਹਵਾਰਾ ਦੀ ਸਿਹਤ ਫਿਰ ਵਿਗੜਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੇ ਸਿਰ ਹੋਵੇਗੀ ।

ਜ਼ਿਕਰਯੋਗ ਹੈ ਕਿ ਜਗਤਾਰ ਸਿੰਘ ਹਵਾਰਾ ਨੂੰ ਰੀੜ੍ਹ ਦੀ ਹੱਡੀ ਅਤੇ ਲੱਤ ਦੀ ਤਿੱਖੀ ਦਰਦ ਦੇ ਬਾਵਜੂਦ ਪਟਿਆਲਾ ਹਾਊਸ ਕੋਰਟ ਵਿੱਚ ਪਿਛਲੀ ਤਰੀਕ ‘ਤੇ ਪੈਰਾਂ ‘ਚ ਬੇੜੀਆਂ ਲਾ ਕੇ ਪੇਸ਼ ਕੀਤੇ ਜਾਣ ਵਿਰੁੱਧ ਸਿੱਖ ਪੰਥ ਅੰਦਰ ਤਿੱਖਾ ਪ੍ਰਤੀਕਰਮ ਪ੍ਰਗਟ ਕੀਤਾ ਗਿਆ ਸੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਬੀਤੇ ਦਿਨੀ ਖਬਰਖਾਨੇ ਵਿੱਚ ਇਹ ਖਬਰ ਨਸ਼ਰ ਹੋਈ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਵੱਖ-ਵੱਖ ਅਦਾਲਤਾਂ ਵਿੱਚ ਤੀਹ ਤੋਂ ਵੱਧ ਮੁਕਦਮੇ ਬਕਾਇਆ ਹਨ। ਇਹ ਖਬਰ ਸਾਲ 2016 ਤੋਂ ਪੰਜਾਬ
ਬੀਤੇ ਦਿਨੀ ਖਬਰਖਾਨੇ ਵਿੱਚ ਇਹ ਖਬਰ ਨਸ਼ਰ ਹੋਈ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਵੱਖ-ਵੱਖ ਅਦਾਲਤਾਂ ਵਿੱਚ ਤੀਹ ਤੋਂ ਵੱਧ ਮੁਕਦਮੇ ਬਕਾਇਆ ਹਨ। ਇਹ ਖਬਰ ਸਾਲ 2016 ਤੋਂ ਪੰਜਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: