ਰੂਪਨਗਰ: ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਸੁਨੀਤਾ ਕੁਮਾਰੀ ਦੀ ਅਦਾਲਤ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਨੂਰਪੁਰ ਬੇਦੀ ਸਥਿਤ ਭਨਿਆਰਾ ਵਾਲਾ ਦੇ ਡੇਰੇ ਵਿਚ ਬੰਬ ਧਮਾਕਾ ਕਰਨ ਦੇ ਮਾਮਲੇ ‘ਚ ਬਰੀ ਕਰ ਦਿੱਤਾ ਹੈ। ਸਾਲ 2005 ਵਿਚ ਨੂਰਪੁਰ ਬੇਦੀ ਵਿਖੇ ਸਥਿਤ ਭਨਿਆਰਾ ਵਾਲਾ ਦੇ ਡੇਰੇ ਦੇ ਬਾਹਰ ਬੰਬ ਧਮਾਕਾ ਕਰਨ ਦੇ ਮਾਮਲੇ ‘ਚ ਥਾਣਾ ਨੂਰਪੁਰ ਬੇਦੀ ਵਿਖੇ ਭਾਈ ਹਵਾਰਾ ਖ਼ਿਲਾਫ਼ ਮਾਮਲਾ ਦਰਜ ਹੋਇਆ ਸੀ। ਅਦਾਲਤ ਵੱਲੋਂ ਅੱਜ ਵੀਡੀਓ ਕਾਨਫਰਸਿੰਗ ਰਾਹੀਂ ਦੋਵਾਂ ਪੱਖਾਂ ਦੀ ਦਲੀਲਾਂ ਸੁਣਨ ਉਪਰੰਤ ਭਾਈ ਜਗਤਾਰ ਸਿੰਘ ਹਵਾਰਾ ਨੂੰ ਉਕਤ ਮਾਮਲੇ ‘ਚ ਬਰੀ ਕਰ ਦਿੱਤਾ ਹੈ।