ਨਵੀਂ ਦਿੱਲੀ (19 ਜਨਵਰੀ, 2015): ਦਿੱਲੀ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਲਈ ਸਿਆਸੀ ਸਰਗਰਮੀਆਂ ਸਿਖਰ ‘ਤੇ ਹਨ। ਇਸ ਵਾਰ ਦਿੱਲੀ ਵਿੱਚ ਮੁੱਖ ਟੱਕਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਚੱਲ ਰਹੀ ਆਮ ਆਦਮੀ ਪਾਰਟੀ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਸੱਤਾ ‘ਤੇ ਕੱਬਜ਼ ਭਾਜਪਾ ਵਿੱਚ ਹੈ। ਦਿੱਲੀ ਵਿੱਚ ਲਗਾਤਾਰ ਪੰਦਰਾਂ ਸਾਲ ਰਾਜ ਕਰਨ ਵਾਲੀ ਕਾਂਗਰਸ ਇਨ੍ਹਾਂ ਚੋਣਾਂ ਵਿੱਚ ਤੀਜੀ ਥਾਂ ‘ਤੇ ਚਲੀ ਗਈ ਅਤੇ ਅਤੇ ਸਿੱਧੇ ਸ਼ਬਦਾਂ ਵਿੱਚ ਉਸਨੂੰ ਦਿੱਲੀ ਵਿੱਚ ਆਪਣੀ ਹੋਂਦ ਬਣਾਕੇ ਰੱਖਣਾ ਮੁਸ਼ਕਲ ਹੋ ਰਿਹਾ ਹੈ।

ਜਿੱਥੇ ਆਮ ਆਦਮੀ ਪਾਰਟੀ ਕੋਲ ਇਸ ਵੇਲੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਅਰਵਿੰਦ ਕੇਜਰੀਵਾਲ ਦੇ ਰੂਪ ਵਿੱਚ ਮਜਬੂਤ ਉਮਦਿਵਾਰ ਹੈ, ੳੱਥੇ ਅਜੇ ਤੱਕ ਭਾਜਪਾ ਇਸ ਮੁੱਦੇ ‘ਤੇ ਪੱਛੜਦੀ ਨਜ਼ਰ ਆ ਰਹੀ ਹੈ।
ਬੀਜੇਪੀ ਵੱਲੋਂ ਦਿੱਲੀ ਵਿੱਚ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਦਾ ਫੈਸਲਾ ਕਰਨ ਲਈ ਅੱਜ ਅਹਿਮ ਬੈਠਕ ਹੋਵੇਗੀ। ਪਾਰਟੀ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਹਾਲ ‘ਚ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋਈ ਭਾਰਤ ਦੀ ਪਹਿਲੀ ਔਰਤ ਆਈਪੀਐਸ ਅਧਿਕਾਰੀ ਕਿਰਨ ਬੇਦੀ ਨੂੰ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਘੋਸ਼ਿਤ ਕੀਤਾ ਜਾ ਸਕਦਾ ਹੈ। ਉੱਥੇ ਹੀ, ਦਿੱਲੀ ਚੋਣ ਲਈ ਭਾਜਪਾ ਉਮੀਦਵਾਰਾਂ ਦਾ ਵੀ ਐਲਾਨ ਅੱਜ ਹੋ ਸਕਦਾ ਹੈ।
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਤੇ ਸੰਸਦੀ ਬੋਰਡ ਦੀ ਬੈਠਕ ‘ਚ ਪਾਰਟੀ ਉਮੀਦਵਾਰਾਂ ‘ਤੇ ਫ਼ੈਸਲਾ ਕੀਤਾ ਜਾਵੇਗਾ ਤੇ ਇਸ ਸੰਸਦੀ ਬੋਰਡ ਦੀ ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ ਸਮੇਤ ਪਾਰਟੀ ਦੇ ਕਈ ਸੀਨੀਅਰ ਨੇਤਾ ਸ਼ਾਮਿਲ ਹੋਣਗੇ।