Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਜਪਾ-ਸ਼ਿਵ ਸੈਨਾ ਵਿਚਕਾਰ ਦੂਰੀਆਂ ਘਟੀਆਂ, ਦੋਵੇ ਪਾਰਟੀਆਂ ਮੁੜ ਕਰਨਗੀਆਂ ਸੀਟਾਂ ਦੀ ਵੰਡ ‘ਤੇ ਵਿਚਾਰ

ਭਾਜਪਾ-ਸ਼ਿਵ ਸੈਨਾ ਵਿਚਕਾਰ ਦੂਰੀਆਂ ਘਟੀਆਂ, ਦੋਵੇ ਪਾਰਟੀਆਂ ਮੁੜ ਕਰਨਗੀਆਂ ਸੀਟਾਂ ਦੀ ਵੰਡ ‘ਤੇ ਵਿਚਾਰ

bjpshivਮੁੰਬਈ (19 ਸਤੰਬਰ, 2014): ਮਹਾਂਰਾਸ਼ਟਰ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਸੀਟਾਂ ਦੀ ਮੰਗ ਨੂੰ ਲੈਕੇ ਭਾਜਪਾ ਅਤੇ ਸ਼ਿਵ ਸੈਨਾ ਦਰਮਿਆਨ ਵਧੀ ਖਿਚੋਤਾਣ ਕੁਝ ਘਟਦੀ ਨਜ਼ਰ ਆ ਰਹੀ ਹੈ।

ਭਾਜਪਾ ਅਤੇ ਸ਼ਿਵ ਸੈਨਾ ਵਿਚਕਾਰ ਇੱਕ ਵਾਰ ਤਾਂ ਤਨਾਅ ਇਸ ਪੱਧਰ ‘ਤੇ ਪਹੁੰਚ ਗਿਆ ਸੀ, ਕਿ ਦੋਵੇਂ ਹਮ ਖਿਆਲੀ ਪਾਰਟੀਆਂ ਦੇ ਆਗੂ ਇੱਕ ਦੂਜੇ ਨਾਲੋਂ ਤੋੜ ਵਿਛੋੜਾ ਕਰਨ ਬਾਰੇ ਸੋਚ ਰਹੇ ਸਨ।

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਇਕ ਦੂਜੇ ਦੇ ਆਹਮੋ ਸਾਹਮਣੇ ਹੋਈਆਂ ਭਾਰਤੀ ਜਨਤਾ ਪਾਰਟੀ ਅਤੇ ਸ਼ਿਵ ਸੈਨਾ ਨੇ ਅੱਜ ਸਪਸ਼ਟ ਕੀਤਾ ਹੈ ਕਿ ਮਹਾਰਾਸ਼ਟਰ ਦੀ ਜਨਤਾ ਨੂੰ ਕਾਂਗਰਸ ਨੂੰ ਸੱਤਾ ਤੋਂ ਪਾਸੇ ਕਰਨ ਲਈ ਉਨ੍ਹਾਂ ਦਾ ਗਠਜੋੜ ਜਾਰੀ ਰਹੇਗਾ ਅਤੇ ਦੋਵਾਂ ਪਾਰਟੀਆਂ ਦੇ ਆਗੂ ਸੀਟਾਂ ਦੀ ਵੰਡ ਲਈ ਮੁੜ ਗੱਲਬਾਤ ਸ਼ੁਰੂ ਕਰਨਗੇ ।

ਅੱਜ ਦੇਰ ਸ਼ਾਮ ਸ਼ਿਵ ਸੈਨਾ ਯੁਵਾ ਮੋਰਚਾ ਦੇ ਪ੍ਰਧਾਨ ਅਦਿਤਿਆ ਠਾਕਰੇ ਅਤੇ ਪਾਰਟੀ ਨੇਤਾ ਸੁਭਾਸ਼ ਦੇਸਾਈ ਨੇ ਭਾਜਪਾ ਦੇ ਸੂਬਾ ਇੰਚਾਰਜ ਓ ਪੀ ਨਾਲ ਮੁਲਾਕਾਤ ਕੀਤੀ ਅਤੇ ਗਠਜੋੜ ਜਾਰੀ ਰੱਖਣ ‘ਤੇ ਸਹਿਮਤੀ ਪ੍ਰਗਟ ਕੀਤੀ ।

ਬੈਠਕ ਤੋਂ ਬਾਅਦ ਅਦਿਤਿਆ ਠਾਕਰੇ ਨੇ ਕਿਹਾ ਕਿ ਦੋਵੇ ਪਾਰਟੀਆਂ ਇਕ ਪਰਿਵਾਰ ਵਾਂਗ ਹਨ ਅਤੇ ਪਰਿਵਾਰ ਵਿਚ ਕਈ ਵਾਰ ਮਤਭੇਦ ਪੈਦਾ ਹੋ ਜਾਇਆ ਕਰਦੇ ਹਨ । ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਮਿਲ ਕੇ ਸੂਬੇ ‘ਚੋਂ ਕਾਂਗਰਸ ਐਨ ਸੀ ਪੀ ਸਰਕਾਰ ਦਾ ਖਾਤਮਾ ਕਰਨਗੀਆਂ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: