ਜੈਸਲਮੇਰ: ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਸਾਲ-2018 ਤੱਕ ਭਾਰਤ-ਪਾਕਿਸਤਾਨ ਸਰਹੱਦ ਸੀਲ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਭਾਰਤ ਵਲੋਂ ‘ਸਰਜੀਕਲ ਸਟ੍ਰਾਇਕ’ ਦੇ ਦਾਅਵੇ ਤੋਂ ਬਾਅਦ ਪਾਕਿਸਤਾਨ ਅਤੇ ਭਾਰਤ ਵਿਚ ‘ਤਣਾਅ’ ਵਧ ਗਿਆ ਸੀ।

ਰਾਜਨਾਥ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਸਾਲ 2018 ਤੱਕ ਭਾਰਤ ਪਾਕਿਸਤਾਨ ਦੀ ਸਰਹੱਦ ਪੂਰੀ ਤਰ੍ਹਾਂ ਸੀਲ ਕਰ ਦਿੱਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਬਾਰਡਰ ਸਕਿਓਰਿਟੀ ਗਰਿੱਡ ਬਣਾਈ ਜਾਵੇਗੀ ਅਤੇ ਲਗਾਤਰ ਇਸ ਦੀ ਨਿਗਰਾਨੀ ਕੀਤੀ ਜਾਵੇਗੀ। ਪੱਤਕਾਰਾਂ ਨਾਲ ਗੱਲ ਕਰਦਿਆਂ ਰਾਜਨਾਥ ਸਿੰਘ ਨੇ ਮੰਨਿਆ ਕਿ ਪਾਕਿਸਤਾਨ ਨਾਲ ਤਣਾਅ ਵਧਿਆ ਹੈ।
ਮੰਤਰੀ ਨੇ ਦੱਸਿਆ ਕਿ ਸਰਹੱਦ ਸੀਲ ਕਰਨ ਵਿੱਚ ਉੱਚ ਪੱਧਰ ਦੀ ਤਕਨੀਕ ਦੀ ਵਰਤੋਂ ਵੀ ਕੀਤੀ ਜਾਵੇਗੀ। ਰਾਜਾਂ ਦੀ ਮੀਟਿੰਗ ਦੌਰਾਨ ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ, ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਗੁਜਰਾਤ ਦੇ ਰਾਜਸਥਾਨ ਦੇ ਗ੍ਰਹਿ ਮੰਤਰੀ ਅਤੇ ਜੰਮੂ ਕਸ਼ਮੀਰ ਦੇ ਮੁੱਖ ਸਕੱਤਰ ਬ੍ਰਿਜ ਰਾਜ ਸ਼ਰਮਾ ਹਾਜ਼ਰ ਸਨ।