ਲੁਧਿਆਣਾ/ ਚੰਡੀਗੜ੍ਹ: ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਸ. ਅਜਮੇਰ ਸਿੰਘ ਨੇ ਆਪਣੇ ਨਿਜੀ ਤਜਰਬੇ ਸਾਂਝੇ ਕੀਤੇ ਜਿਸ ਵਿਚ ਉਨ੍ਹਾਂ ਦੱਸਿਆ ਕਿ ਭਾਰਤੀ ਉੱਪ ਮਹਾਂਦੀਪ ਵਿਚ ਰਾਸ਼ਟਰਵਾਦ ਦੀ ਭਾਵਨਾ ਨੂੰ ਪੈਦਾ ਕਰਨ ਵਿਚ ਪਾਕਿਸਤਾਨ ਵਿਰੋਧੀ ਭਾਵਨਾ ਨੂੰ ਕਿਵੇਂ ਅਮਲ ਵਿਚ ਲਿਆਂਦਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਕ੍ਰਿਕੇਟ ਦੀ ਖੇਡ ਨੂੰ ਕਿਵੇਂ ਰਾਸ਼ਟਰਵਾਦ ਦੇ ਸੰਦ ਦੇ ਰੂਪ ਵਿਚ ਇਸਤੇਮਾਲ ਕੀਤਾ ਗਿਆ ਅਤੇ ਆਮ ਜਨ-ਮਾਨਸ ਦੇ ਮਨਾਂ ਵਿਚ ਪਾਕਿਸਤਾਨ ਵਿਰੋਧੀ ਮਾਹੌਲ ਕਿਵੇਂ ਬਣਾਇਆ ਗਿਆ?