Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤ ਸਰਕਾਰ ਲਈ ਝਟਕਾ; ਲੰਡਨ ‘ਚ ਸਿੱਖਜ਼ ਫਾਰ ਜਸਟਿਸ ਦੇ ਇਕੱਠ ਨੂੰ ਨਹੀਂ ਰੋਕੇਗੀ ਬਰਤਾਨੀਆ ਸਰਕਾਰ

ਭਾਰਤ ਸਰਕਾਰ ਲਈ ਝਟਕਾ; ਲੰਡਨ ‘ਚ ਸਿੱਖਜ਼ ਫਾਰ ਜਸਟਿਸ ਦੇ ਇਕੱਠ ਨੂੰ ਨਹੀਂ ਰੋਕੇਗੀ ਬਰਤਾਨੀਆ ਸਰਕਾਰ

ਨਵੀਂ ਦਿੱਲੀ: ਲੰਡਨ ਵਿਚ ਸਿੱਖਜ਼ ਫਾਰ ਜਸਟਿਸ ਨਾਮੀਂ ਜਥੇਬੰਦੀ ਵਲੋਂ ਅਗਲੇ ਮਹੀਨੇ ਪੰਜਾਬ ਦੀ ਅਜ਼ਾਦੀ ਲਈ “ਰੈਫਰੈਂਡਮ 2020” ਦੇ ਨਾਂ ਹੇਠ ਕਰਾਏ ਜਾ ਰਹੇ ਇਕ ਇਕੱਠ ਨੂੰ ਰੋਕਣ ਲਈ ਭਾਰਤ ਸਰਕਾਰ ਵਲੋਂ ਬਰਤਾਨੀਆ ਸਰਕਾਰ ਨੂੰ ਕੀਤੀ ਗਈ ਬੇਨਤੀ ਨੂੰ ਬਰਤਾਨੀਆ ਸਰਕਾਰ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।

ਮੀਡੀਆ ਰਿਪਰਟਾਂ ਮੁਤਾਬਿਕ ਬਰਤਾਨੀਆ ਸਰਕਾਰ ਦਾ ਲੰਡਨ ਵਿੱਚ ਹੋ ਰਹੇ ਇਸ ਇਕੱਠ ਨੂੰ ਰੋਕਣ ਦਾ ਕੋਈ ਇਰਾਦਾ ਨਹੀਂ ਹੈ।

ਅਖਬਾਰੀ ਖ਼ਬਰਾਂ ਮੁਤਾਬਿਕ ਇਥੋਂ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਿੱਖਜ਼ ਫਾਰ ਜਸਟਿਸ ਵੱਲੋਂ ਕੀਤਾ ਜਾ ਰਿਹਾ ਇਹ ਇਕੱਠ ‘ਕਾਨੂੰਨ ਦੇ ਦਾਇਰੇ ਵਿੱਚ’ ਅਤੇ ਹਿੰਸਾ ਤੋਂ ਦੂਰ ਹੈ।

ਬਰਤਾਨੀਆ ਸਰਕਾਰ ਦਾ ਇਹ ਬਿਆਨ ਭਾਰਤ ਵੱਲੋਂ ਇਸ ਪ੍ਰੋਗਰਾਮ ’ਤੇ ਇਤਰਾਜ਼ ਜਤਾਏ ਜਾਣ ਤੋਂ ਬਾਅਦ ਆਇਆ ਹੈ। ਭਾਰਤ ਨੇ ਕਿਹਾ ਸੀ ਕਿ 12 ਅਗਸਤ ਨੂੰ ਸਿੱਖ਼ਜ. ਫਾਰ ਜਸਟਿਸ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਪ੍ਰੋਗਰਾਮ ਨੂੰ ਰੋਕਣ ਲਈ ਬਰਤਾਨੀਆ ਸਰਕਾਰ ਜ਼ਰੂਰੀ ਕਦਮ ਚੁੱਕੇ।

ਇਸ ’ਤੇ ਬਰਤਾਨੀਆ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਯੂਕੇ ਵਿੱਚ ਲੋਕਾਂ ਨੂੰ ਇਕੱਠਿਆਂ ਹੋਣ ਦਾ ਪੂਰਾ ਹੱਕ ਹੈ ਅਤੇ ਇਸੇ ਦੌਰਾਨ ਆਪਣੇ ਵਿਚਾਰ ਪ੍ਰਗਟ ਕਰਨ ਦਾ ਵੀ ਹੱਕ ਹੈ, ਬਸ਼ਰਤੇ ਕਿ ਇਹ ਕਾਨੂੰਨ ਦੇ ਦਾਇਰੇ ਵਿੱਚ ਹੋਵੇ। ਉਨ੍ਹਾਂ ਕਿਹਾ ਕਿ ਇਸ ਜਥੇਬੰਦੀ ਨੇ ਵਿਸ਼ਵਾਸ ਦਿਵਾਇਆ ਹੈ ਕਿ ਉਹ ਸਭ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕਰਨਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ
ਵਰਲਡ ਸਿੱਖ ਆਰਗੇਨਾਈਜੇਸ਼ਨ (ਡਬਲਯੂ.ਐਸ.ਓ) ਨੇ ਕੈਨੇਡੀਅਨ ਅਧਿਕਾਰੀ ਦੇ ਦਾਅਵੇ ਨੂੰ ਨਕਾਰਦਿਆਂ ਸਪੱਸ਼ਟ ਕੀਤਾ ਹੈ ਕਿ ਕੈਨੇਡਾ ਵਿੱਚ ਹਿੰਸਕ ਅਪਰਾਧਾਂ ਪਿੱਛੇ ਭਾਰਤ ਦਾ ਹੱਥ ਅਤੇ ਦਖਲਅੰਦਾਜ਼ੀ ਅਜੇ ਵੀ ਜਾਰੀ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: