Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤੀ ਅਜ਼ਾਦੀ ਦਿਨ ‘ਤੇ ਸਿੱਖ ਜੱਥੇਬੰਦੀਆਂ ਨੇ ਜਰਮਨ ‘ਚ ਕੀਤਾ ਰੋਸ ਮੁਜ਼ਾਹਰਾ

ਭਾਰਤੀ ਅਜ਼ਾਦੀ ਦਿਨ ‘ਤੇ ਸਿੱਖ ਜੱਥੇਬੰਦੀਆਂ ਨੇ ਜਰਮਨ ‘ਚ ਕੀਤਾ ਰੋਸ ਮੁਜ਼ਾਹਰਾ

ਫਰੈਂਕਫਰਟ, ਜਰਮਨੀ (16 ਅਗਸਤ, 2015): ਭਾਰਤੀ ਅਜ਼ਾਦੀ ਦਿਨ ‘ਤੇ ਜਰਮਨ ਦੀਆਂ ਸਿੱਖ ਜਥੇਬੰਦੀਆਂ ਬੱਬਰ ਖਾਲਸਾ ਜਰਮਨੀ, ਸਿੱਖ ਫੈਡਰੇਸ਼ਨ ਜਰਮਨੀ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜਰਮਨੀ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਤੇ ਦਲ ਖਾਲਸਾ ਜਰਮਨੀ ਦੇ ਸਾਂਝੇ ਸੱਦੇ ‘ਤੇ ਅੱਜ ਜਰਮਨੀ ਦੇ ਸ਼ਹਿਰ ਫਰੈਂਕਫਰਟ ‘ਚ ਭਾਰਤੀ ਕੌਾਸਲਖਾਨੇ ਸਾਹਮਣੇ ਸਿੱਖ ਕੌਮ ਦੀ ਆਜ਼ਾਦੀ ਦੇ ਹੱਕ ‘ਚ ਭਾਰੀ ਮੁਜ਼ਾਹਰਾ ਕੀਤਾ ਗਿਆ ।

ਭਾਰਤੀ ਅਜ਼ਾਦੀ ਦਿਨ 'ਤੇ ਸਿੱਖ ਜੱਥੇਬੰਦੀਆਂ ਨੇ ਜਰਮਨ 'ਚ ਕੀਤਾ ਰੋਸ ਮੁਜ਼ਾਹਰਾ
ਭਾਰਤੀ ਅਜ਼ਾਦੀ ਦਿਨ ‘ਤੇ ਸਿੱਖ ਜੱਥੇਬੰਦੀਆਂ ਨੇ ਜਰਮਨ ‘ਚ ਕੀਤਾ ਰੋਸ ਮੁਜ਼ਾਹਰਾ

ਮੁਜ਼ਾਹਰੇ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਨੇ ਭਾਰਤ ਦੇ ਆਜ਼ਾਦੀ ਦਿਹਾੜੇ ਨੂੰ ਸਿੱਖਾਂ ਲਈ ਕਾਲੇ ਤੇ ਵਿਸਵਾਸ਼ਘਾਤ ਦਿਹਾੜਾ ਕਰਾਰ ਦਿੱਤਾ।

ਪੰਜਾਬੀ  ਅਜੀਤ ਵਿੱਚ ਛਪੀ ਖਬਰ ਅਨੁਸਾਰ ਮੁਜ਼ਾਹਰੇ ‘ਚ ‘ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆ ਦੀ ਸੋਚ ‘ਤੇ ਪਹਿਰਾ ਦਿਆਂਗੇ ਠੋਕ ਕੇ, ਬਾਪੂ ਸੂਰਤ ਸਿੰਘ ਖਾਲਸਾ ਜ਼ਿੰਦਾਬਾਦ, ਬੰਦੀ ਸਿੰਘ ਰਿਹਾਅ ਕਰੋ ਤੇ ਸਿੱਖਾਂ ਦੇ ਕਾਤਲਾਂ ਨੂੰ ਸਜ਼ਾਵਾਂ ਦਿਉ’ ਦੇ ਅਕਾਸ਼ ਗੁੰਜਾਊ ਨਾਅਰੇ ਗੂੰਜੇ ।

ਇਸ ਮੌਕੇ ਸਿੱਖ ਸੰਘਰਸ਼ ਦੇ ਆਗੂਆਂ ਭਾਈ ਗੁਰਦਿਆਲ ਸਿੰਘ ਲਾਲੀ ਸੀਨੀਅਰ ਮੀਤ ਪ੍ਰਧਾਨ ਸਿੱਖ ਫੈਡਰੇਸ਼ਨ, ਬੱਬਰ ਖਾਲਸਾ ਜਰਮਨੀ ਦੇ ਆਗੂ ਭਾਈ ਰਾਜਿੰਦਰ ਸਿੰਘ ਬੱਬਰ, ਭਾਈ ਸੋਹਨ ਸਿੰਘ ਕੰਗ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ , ਭਾਈ ਗੁਰਮੀਤ ਸਿੰਘ ਖਨਿਆਨ ਪ੍ਰਧਾਨ ਸਿੱਖ ਫੈਡਰੇਸ਼ਨ ਜਰਮਨੀ, ਭਾਈ ਲਖਵਿੰਦਰ ਸਿੰਘ ਮੱਲ੍ਹੀ ਪ੍ਰਧਾਨ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਭਾਈ ਜਤਿੰਦਰਬੀਰ ਸਿੰਘ ਪਧਿਆਣਾ ਜਨਰਲ ਸਕੱਤਰ ਸਿੱਖ ਫੈਡਰੇਸ਼ਨ, ਭਾਈ ਹਰਪਾਲ ਸਿੰਘ ਜਨਰਲ ਸਕੱਤਰ ਗੁਰਦੁਆਰਾ ਦਸਮੇਸ਼ ਸਿੰਘ ਸਭਾ ਕੋਲਨ, ਭਾਈ ਗੁਰਪਾਲ ਸਿੰਘ ਸਟੁੱਟਗਾਰਟ ਤੇ ਭਾਈ ਹੀਰਾ ਸਿੰਘ ਮੱਤੇਵਾਲ ਪ੍ਰਬੰਧਕ ਕਮੇਟੀ ਸਿੱਖ ਸੈਂਟਰ ਫਰੈਂਕਫਰਟ ਆਦਿ ਨੇ ਮੁਜ਼ਾਹਰੇ ਨੂੰ ਸੰਬੋਧਨ ਕੀਤਾ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ
ਜਰਮਨੀ ਦੀਆਂ ਸਿੱਖ ਜਥੇਬੰਦੀਆਂ ਵੱਲੋਂ 15 ਅਗਸਤ ਨੂੰ ਫਰੈਂਕਫੋਰਟ ਸਥਿਤ ਇੰਡੀਅਨ ਸਫਾਰਤਖਾਨੇ ਦੇ ਬਾਹਰ ਇਕ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਬੱਬਰ ਜੋ ਕਿ 24 ਮਾਰਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: