Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤੀ ਸੁਪਰੀਮ ਕੋਰਟ ਨੇ ਯਾਕੂਬ ਮੈਮਨ ਦੀ ਫਾਂਸੀ ਦੀ ਸਜ਼ਾ ਰੱਖੀ ਬਰਕਰਾਰ, ਫਾਂਸੀ ਕੱਲ

ਭਾਰਤੀ ਸੁਪਰੀਮ ਕੋਰਟ ਨੇ ਯਾਕੂਬ ਮੈਮਨ ਦੀ ਫਾਂਸੀ ਦੀ ਸਜ਼ਾ ਰੱਖੀ ਬਰਕਰਾਰ, ਫਾਂਸੀ ਕੱਲ

ਯਾਕੂਬ ਮੈਮਨ
ਯਾਕੂਬ ਮੈਮਨ

ਨਵੀਂ ਦਿੱਲੀ (29 ਜੁਲਾਈ, 2015): ਭਾਰਤੀ ਸੁਪਰੀਮ ਕੋਰਟ ਨੇ 1993 ਦੇ ਮੁੰਬਈ ਬੰਬ ਧਮਾਕਾ ਮਾਮਲੇ ‘ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਯਾਕੂਬ ਮੈਨਨ ਦੀ ਪਟੀਸਨ ਰੱਦ ਕਰਕੇ ਯਾਕੂਬ ਅਬਦੁਲ ਰਜਾਕ ਮੇਮਨ ਦੀ ਫਾਂਸੀ ਦੀ ਸਜ਼ਾ ਬਰਕਰਾਰ ਰੱਖ ਦਿੱਤੀ ਹੈ।ਇਸਦੇ ਨਾਲ ਹੀ ਕੋਰਟ ਨੇ ਉਸਦੀ ਨਜ਼ਰਸ਼ਾਨੀ ਪਟੀਸ਼ਨ ‘ਤੇ ਦੁਬਾਰਾ ਸੁਣਵਾਈ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ।

ਉਧਰ, ਮਹਾਰਾਸ਼ਟਰ ਦੇ ਰਾਜਪਾਲ ਵਿਦਿਆ ਸਾਗਰ ਰਾਓ ਨੇ ਵੀ ਯਾਕੂਬ ਦੀ ਰਹਿਮ ਦੀ ਅਰਜੀ ਨੂੰ ਖਾਰਜ ਕਰ ਦਿੱਤਾ। ਸੁਪਰੀਮ ਕੋਰਟ ਨੇ ਆਪਣੀ ਟਿੱਪਣੀ ‘ਚ ਮੌਤ ਦੀ ਸਜ਼ਾ ਨੂੰ ਸਹੀ ਠਹਿਰਾਉਂਦੇ ਹੋਏ ਕਿਹਾ ਕਿ ਯਾਕੂਬ ਨੂੰ ਕੱਲ੍ਹ ਹੀ ਫਾਂਸੀ ਹੋਵੇਗੀ। ਹੁਣ ਕੱਲ੍ਹ ਸਵੇਰੇ ਸੱਤ ਵਜੇ ਨਾਗਪੁਰ ਜੇਲ੍ਹ ‘ਚ ਮੇਮਨ ਨੂੰ ਫਾਂਸੀ ਦਿੱਤੀ ਜਾਏਗੀ।

ਯਾਕੂਬ ਮੇਮਨ ਨੂੰ ਇੱਕ ਟਾਡਾ ਅਦਾਲਤ ਨੇ 2007 ਵਿੱਚ 1993 ਨੂੰ ਬੰਬਈ ਵਿੱਚ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਈ ਸੀ।

ਭਾਰਤ ਵਿੱਚ ਇਸਤੋਂ ਪਹਿਲਾਂ ਅਫ਼ਜ਼ਲ ਗੁਰੂ ਨੂੰ 9 ਫਰਵਰੀ 2013 ਨੂੰ ਦਿੱਲੀ ਦੀ ਤਿਹਾੜ ਜੇਲ ਵਿੱਚ ਫਾਂਸੀ ਦਿੱਤੀ ਗਈ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਮਾਹਿਰਾਂ ਨੇ ਭਾਰਤ ਨੂੰ ਮੌਤ ਦੀ ਸਜ਼ਾ ਬਿਲਕੁਲ ਖਤਮ ਕਰਨ ਦੀ ਸਿਫਾਰਸ਼ ਕੀਤੀ ਹੈ।ਸੰਯੁਕਤ ਰਾਸ਼ਟਰ 'ਚ ਮੌਤ ਦੀ ਸਜ਼ਾ ਦੇਣ ਦੇ ਨਿਆਂਇਕ ਮਾਮਲਿਆਂ ਦੇ ਵਿਸ਼ੇਸ਼
ਭਾਰਤ ਸਰਕਾਰ ਵੱਲੋਂ ਮੁੰਬਈ 'ਚ ਹੋਏ 1993 ਦੇ ਬੰਬ ਧਮਾਕਿਆਂ ਦੇ ਦੋਸ਼ੀ ਯਾਕੂਬ ਮੈਮਨ ਨੂੰ ਬੀਤੇ ਦਿਨ ਫਾਂਸੀ ਦਿੱਤੇ ਜਾਣ ਬਾਅਦ ਸੰਯੁਕਤ ਰਾਸ਼ਟਰ ਸਕੱਤਰ ਜਨਰਲ ਬਾਨ ਕੀ ਮੂਨ ਨੇ ਮੌਤ
ਸਿੱਖ ਜੱਥੇਬੰਦੀ ਦਲ ਖਾਲਸਾ ਨੇ ਮੁਬੰਈ ਬੰਬ ਧਮਾਕਿਆਂ ਦੇ ਦੋਸ਼ੀ ਯਾਕੂਬ ਮੈਮਨ ਨੂੰ ਅੱਜ ਦਿੱਤੀ ਫਾਂਸੀ ਨੂੰ ਮੰਦਭਾਗਾ ਦਸਦਿਆਂ ਕਿਹਾ ਕਿ ਉਸ ਦਿੱਤੀ ਗਈ ਫਾਂਸੀ ਨਿਆਇਕ ਕਤਲ ਹੈ।ਭਾਰਤ ਸਰਕਾਰ ਦੇ
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕਾਂਡ ਵਿੱਚ ਦੋਸ਼ੀਆਂ ਦੀ ਫਾਂਸੀ ਰੱਦ ਕਰਨ ਵਿਰੁੱਧ ਭਾਰਤੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੀ ਅਪੀਲ ਖਾਰਜ਼ ਕਰ ਦਿੱਤੀ ਹੈ। ਸੁਪਰੀਮ ਕੋਰਟ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: