Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤੀ ਸੁਪਰੀਮ ਕੋਰਟ ਨੇ ਸਵਾਮੀਨਾਥਨ ਦੀ ਅਗਵਾਈ ਵਾਲੇ ਕੇਂਦਰੀ ਕਿਸਾਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਲਈ ਸਰਕਾਰ ਨੂੰ ਸਮਾਂ ਨਿਰਧਾਰਤ ਕਰਨ ਲਈ ਦਿੱਤੇ ਹੁਕਮ

ਭਾਰਤੀ ਸੁਪਰੀਮ ਕੋਰਟ ਨੇ ਸਵਾਮੀਨਾਥਨ ਦੀ ਅਗਵਾਈ ਵਾਲੇ ਕੇਂਦਰੀ ਕਿਸਾਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਲਈ ਸਰਕਾਰ ਨੂੰ ਸਮਾਂ ਨਿਰਧਾਰਤ ਕਰਨ ਲਈ ਦਿੱਤੇ ਹੁਕਮ

supreme court
ਭਾਰਤੀ ਸੁਪਰੀਮ ਕੋਰਟ

ਚੰਡੀਗੜ੍ਹ (26 ਨਵੰਬਰ, 2014): ਭਾਰਤੀ ਸੁਪਰੀਮ ਕੋਰਟ ਨੇ ਭਾਰਤ ਸਰਕਾਰ ਨੂੰ ਹੁਕਮ ਜਾਰੀ ਕੀਤਾ ਹੈ ਕਿ 3 ਹਫ਼ਤਿਆਂ ਦੇ ਵਿਚ ਵਿਚ ਸਰਕਾਰ ਇੱਕ ਹਲਫਨਾਮਾ ਅਦਾਲਤ ਵਿਚ ਦਾਇਰ ਕਰਦੇ ਦੱਸੇ ਕਿ ਕੇਂਦਰ ਸਰਕਾਰ ਕਿਸ ਤਰੀਕ ਤੋਂ ਕੇਂਦਰੀ ਕਿਸਾਨ ਕਮਿਸ਼ਨ ਦੀ ਰਿਪੋਰਟ ਲਾਗੂ ਕਰੇਗੀ।

ਭਾਰਤ ਦੀ ਖੇਤੀ ਨੀਤੀ ਬਾਰੇ ਕੌਮਾਂਤਰੀ ਪ੍ਰਸਿੱਧੀ ਦੇ ਆਰਥਿਕ ਵਿਗਿਆਨੀ ਐਮ.ਐੱਸ. ਸਵਾਮੀਨਾਥਨ ਦੀ ਅਗਵਾਈ ਵਾਲੇ ਕੇਂਦਰੀ ਕਿਸਾਨ ਕਮਿਸ਼ਨ ਵੱਲੋਂ ਦਿੱਤੀ ਰਿਪੋਰਟ ਨੂੰ ਲਾਗੂ ਕਰਵਾਉਣ ਲਈ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਵੱਲੋਂ ਭਾਰਤ ਦੀ ਉੱਚ ਅਦਾਲਤ ਵਿਚ ਦਾਖਲ ਇੱਕ ਜਨਤਕ ਰਿੱਟ ਪਟੀਸ਼ਨ ਤੇ ਸੁਪਰੀਮ ਕੋਰਟ ਦੇ ਸੀਨੀਅਰ ਦੋ ਜੱਜਾਂ ਵਾਲੇ ਡਵੀਜ਼ਨ ਬੈਂਚ ਵਿਚ 14 ਨਵੰਬਰ ਨੂੰ ਭਰਵੀਂ ਬਹਿਸ ਹੋਈ।

ਅਦਾਲਤ ਨੇ ਸਰਕਾਰ ਅਤੇ ਪਟੀਸ਼ਨਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਰਿਪੋਰਟ ਨੂੰ ਸਹੀ ਮੰਨਦਿਆਂ ਭਾਰਤ ਸਰਕਾਰ ਨੂੰ ਆਦੇਸ਼ ਜਾਰੀ ਕੀਤਾ ਹੈ ਕਿ 3 ਹਫ਼ਤਿਆਂ ਦੇ ਵਿਚ ਵਿਚ ਸਰਕਾਰ ਇੱਕ ਹਲਫਨਾਮਾ ਅਦਾਲਤ ਵਿਚ ਦਾਇਰ ਕਰਦੇ ਦੱਸੇ ਕਿ ਕੇਂਦਰ ਸਰਕਾਰ ਕਿਸ ਤਰੀਕ ਤੋਂ ਕੇਂਦਰੀ ਕਿਸਾਨ ਕਮਿਸ਼ਨ ਦੀ ਰਿਪੋਰਟ ਲਾਗੂ ਕਰੇਗੀ।

ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਅਦਾਲਤ ਨੇ ਦੇਸ਼ ਦੇ ਕਿਸਾਨਾਂ ਦੇ ਆਰਥਿਕ ਵਿਸਫੋਟਕ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਭਾਰਤ ਸਰਕਾਰ ਨੂੰ ਆਪਣੇ ਇੱਕ ਹੁਕਮ ਰਾਹੀਂ ਆਦੇਸ਼ ਦਿੱਤਾ ਹੈ ਕਿ ਫਾਰਮਰਜ਼ ਕਮਿਸ਼ਨ ਦੀਆਂ ਖੇਤੀਬਾੜੀ ਬਾਰੇ ਕੀਤੀਆਂ ਸਿਫ਼ਾਰਸ਼ਾਂ ਮੁਤਾਬਿਕ ਕਿਸਾਨਾਂ ਦੀਆਂ ਫ਼ਸਲਾਂ ਦੀਆਂ ਕੀਮਤਾਂ 50 ਫ਼ੀਸਦੀ ਮੁਨਾਫੇਮੰਦ ਕੇਂਦਰ ਸਰਕਾਰ ਮਿਥਣੀਆਂ ਸ਼ੁਰੂ ਕਰੇ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੁਪਰੀਮ ਕੋਰਟ ਵਲੋਂ ਪਟਾਕੇ ਆਤਿਸ਼ਬਾਜ਼ੀ 'ਤੇ ਪਾਬੰਦੀ ਦੇ ਬਾਵਜੂਦ ਦਿੱਲੀ 'ਚ ਹੋਈ ਆਤਿਸ਼ਬਾਜ਼ੀ ਤੋਂ ਬਾਅਦ ਅੱਜ (20 ਅਕਤੂਬਰ, 2017) ਸਵੇਰੇ ਦਿੱਲੀ ਪੂਰੀ ਤਰ੍ਹਾਂ ਧੁੰਦ 'ਚ ਡੁੱਬੀ ਨਜ਼ਰ ਆਈ। ਇੱਥੇ ਪ੍ਰਦੁਸ਼ਣ
ਮਾਲੇਗਾਉਂ ਬੰਬ ਧਮਾਕੇ ਮਾਮਲੇ ’ਚ ਸੁਪਰੀਮ ਕੋਰਟ ਨੇ ਸੋਮਵਾਰ (21 ਅਗਸਤ) ਨੂੰ ਲੈਫ਼ਟੀਨੈਂਟ ਕਰਨਲ ਸ਼੍ਰੀਕਾਂਤ ਪ੍ਰਸਾਦ ਪੁਰੋਹਿਤ ਨੂੰ ਜ਼ਮਾਨਤ ਦੇ ਦਿੱਤੀ। ਜ਼ਿਕਰਯੋਗ ਹੈ ਕਿ 29 ਸਤੰਬਰ 2008 'ਚ ਹੋਏ ਮਹਾਂਰਾਸ਼ਟਰ
ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਸੁਪਰੀਮ ਕੋਰਟ ਨੇ ਇਕ ਫ਼ੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਧਰਮ, ਜਾਤ-ਪਾਤ, ਫ਼ਿਰਕੇ ਜਾਂ ਭਾਸ਼ਾ ਦੇ ਆਧਾਰ ’ਤੇ ਵੋਟਾਂ ਲਈ
ਭਾਰਤੀ ਹਵਾਈ ਸੈਨਾ ਦੇ ਮੁਸਲਮਾਨ ਕਰਮਚਾਰੀ ਮੁਹੰਮਦ ਜੁਬੈਰ ਅਤੇ ਅੰਸਾਰੀ ਆਫਤਾਬ ਵਲੋਂ ਦਾਇਰ ਪਟੀਸ਼ਨ ਨੂੰ ਰੱਦ ਕਰਦਿਆਂ ਸੁਪਰੀਮ ਕੋਰਟ ਨੇ ਹੁਕਮ ਸੁਣਾਇਆ ਹੈ ਕਿ ਭਾਰਤੀ ਹਵਾਈ ਸੈਨਾ ਦੇ ਕਰਮਚਾਰੀ ਧਾਰਮਿਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: