Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ’ਤੇ ਵਿਸ਼ੇਸ਼: ਜੰਗ ਹਿੰਦ-ਪੰਜਾਬ ਜਾਰੀ ਹੈ…

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ’ਤੇ ਵਿਸ਼ੇਸ਼: ਜੰਗ ਹਿੰਦ-ਪੰਜਾਬ ਜਾਰੀ ਹੈ…

ਤਸਵੀਰ ਦਾ ਵੇਰਵਾ: ਰੋਪੜ ਨੇੜੇ ਸਤਲੁਜ ਦਰਿਆ ਦੇ ਕੰਢੇ ਸਥਿਤ ਸਿੱਖ ਬਾਦਸ਼ਾਹਤ ਦੀ ਯਾਦ ਜਿਸ ਦੀ ਹੋਂਦ ਅੱਜ ਖਤਰੇ ਵਿਚ ਹੈ।

– ਡਾ. ਅਮਰਜੀਤ ਸਿੰਘ (ਵਾਸ਼ਿੰਗਟਨ)

ਮਹਾਂਰਾਜਾ ਰਣਜੀਤ ਸਿੰਘ ਦੀ ਵਿਲਿਅਮ ਬੈਂਟਿਕ ਰੋਪੜ ਨਾਲ ਵਿਖੇ ਹੋਈ ਮਿਲਣੀ ਦਾ ਦ੍ਰਿਸ਼ (ਇਸ ਮਿਲਣੀ ਦੀ ਮੌਜੂਦ ਯਾਦਗਾਰ ਦੀ ਤਰਸਮਈ ਹਾਲਤ ਉੱਪਰੀ ਤਸਵੀਰ ਵਿਚ ਦਿਖਾਈ ਦੇ ਰਹੀ ਹੈ)।
ਮਹਾਂਰਾਜਾ ਰਣਜੀਤ ਸਿੰਘ ਦੀ ਵਿਲਿਅਮ ਬੈਂਟਿਕ ਰੋਪੜ ਨਾਲ ਵਿਖੇ ਹੋਈ ਮਿਲਣੀ ਦਾ ਦ੍ਰਿਸ਼ (ਇਸ ਮਿਲਣੀ ਦੀ ਮੌਜੂਦ ਯਾਦਗਾਰ ਦੀ ਤਰਸਮਈ ਹਾਲਤ ਉੱਪਰੀ ਤਸਵੀਰ ਵਿਚ ਦਿਖਾਈ ਦੇ ਰਹੀ ਹੈ)।

ਅੱਜ (29 ਜੂਨ ਨੂੰ) ਦੁਨੀਆ ਭਰ ਵਿੱਚ ਬੈਠੀ 28 ਮਿਲੀਅਨ ਸਿੱਖ ਕੌਮ, ਆਪਣੀ ਗਵਾਚੀ ਬਾਦਸ਼ਾਹੀ ਦੀ ਯਾਦ ਨੂੰ ਬੜੀ ਸ਼ਿੱਦਤ ਨਾਲ ਮਹਿਸੂਸ ਕਰਦੀ ਹੈ ਕਿਉਂਕਿ ਇਸ ਦਿਨ 29 ਜੂਨ, 1839 ਨੂੰ ਸ਼ੇਰ-ਏ-ਪੰਜਾਬ, ਮਹਾਰਾਜਾ ਰਣਜੀਤ ਸਿੰਘ ਨੇ ਲਾਹੌਰ ਦੀ ਧਰਤੀ ’ਤੇ ਆਪਣਾ ਅਖੀਰਲਾ ਸਾਹ ਲਿਆ ਸੀ। 1799 ਨੂੰ ਲਾਹੌਰ ਦੇ ਸ਼ਾਹੀ ਕਿਲ੍ਹੇ ਵਿੱਚ, ਲਗਭਗ 18 ਸਾਲ ਦੀ ਉਮਰ ਵਿੱਚ ਤਖਤ-ਨਸ਼ੀਨ ਹੋਣ ਵਾਲੇ ਗੱਭਰੂ ਰਣਜੀਤ ਸਿੰਘ ਨੇ, ਪੂਰੇ 40 ਵਰ੍ਹੇ ਪੰਜਾਂ ਦਰਿਆਵਾਂ ਦੀ ਧਰਤੀ ’ਤੇ ‘ਸਰਕਾਰ-ਏ-ਖਾਲਸਾ ਜੀਓ’ ਦੀ ਅਗਵਾਈ ਕੀਤੀ। ਅਨੇਕ ਮਨੁੱਖੀ ਕਮਜ਼ੋਰੀਆਂ ਦੇ ਬਾਵਜੂਦ, ਮਹਾਰਾਜਾ ਰਣਜੀਤ ਸਿੰਘ ਇੱਕ ਮਜ਼ਬੂਤ ‘ਨਿਆਂਕਾਰੀ, ਉਦਾਰ ਦਿਲ, ਭੇਦਭਾਵ ਅਤੇ ਫਿਰਕੂ ਵਿਤਕਰੇ ਤੋਂ ਰਹਿਤ ਸ਼ਾਸ਼ਕ’ ਵਜੋਂ ਗੈਰ-ਸਿੱਖਾਂ ਵਿੱਚ ਵੀ ਹਰਮਨਪਿਆਰਤਾ ਹਾਸਲ ਕਰ ਚੁੱਕਾ ਸੀ। ਮਹਾਰਾਜਾ ਰਣਜੀਤ ਸਿੰਘ ਦੇ ਚਲਾਣੇ ਤੋਂ ਬਾਅਦ ਲਿਖੇ ਗਏ ਸ਼ਾਹ ਮੁਹੰਮਦ ਦੇ ਜੰਗਨਾਮੇ – ‘ਜੰਗ ਹਿੰਦ-ਪੰਜਾਬ’ ਦੇ ਇਹ ਬੋਲ ਮਹਾਰਾਜੇ ਦੀ ਸ਼ਖਸੀਅਤ ਦੀ ਮੂੰਹ-ਬੋਲਦੀ ਤਸਵੀਰ ਪੇਸ਼ ਕਰਦੇ ਹਨ –

‘‘ਮਹਾਂਬਲੀ ਰਣਜੀਤ ਸਿੰਘ ਹੋਇਆ ਪੈਦਾ
ਨਾਲ ਜ਼ੋਰ ਦੇ ਮੁਲਕ ਹਿਲਾਇ ਗਿਆ।
ਮੁਲਤਾਨ, ਕਸ਼ਮੀਰ, ਪਸ਼ੌਰ, ਚੰਬਾ,
ਜੰਮੂ, ਕਾਂਗੜਾ ਕੋਟ ਨਿਵਾਇ ਗਿਆ।
ਹੋਰ ਦੇਸ਼ ਲੱਦਾਖ ਤੇ ਚੀਨ ਤੋੜੀ,
ਸਿੱਕਾ ਆਪਣੇ ਨਾਮ ਚਲਾਇ ਗਿਆ।
ਸ਼ਾਹ ਮੁਹੰਮਦਾ ਜਾਣ ਪਚਾਸ ਬਰਸਾਂ
ਅੱਛਾ ਰੱਜ ਕੇ ਰਾਜ ਕਮਾਇ ਗਿਆ।’’

ਮਹਾਂਰਾਜਾ ਰਣਜੀਤ ਸਿੰਘ ਦੇ ਲਾਹੌਰ ਦਰਬਾਰ ਦਾ ਦ੍ਰਿਸ਼ ਪੇਸ਼ ਕਰਦਾ ਇਕ ਚਿੱਤਰ।
ਮਹਾਂਰਾਜਾ ਰਣਜੀਤ ਸਿੰਘ ਦੇ ਲਾਹੌਰ ਦਰਬਾਰ ਦਾ ਦ੍ਰਿਸ਼ ਪੇਸ਼ ਕਰਦਾ ਇਕ ਚਿੱਤਰ।

ਅੱਜ ਵੀ ਲਾਹੌਰ ਦੀ ਯਾਤਰਾ ਕਰਨ ਵਾਲਾ ਹਰ ਸਿੱਖ ਜਦੋਂ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ ਨੂੰ ਵੇਖਦਾ ਹੈ ਤਾਂ ਕਿਲੇ ਦੇ ਸਾਹਮਣੇ ਮਹਾਰਾਜਾ ਰਣਜੀਤ ਸਿੰਘ ਦੀ ਉੱਚੀ ਖੜ੍ਹੀ ਸਮਾਧ ਨੂੰ ਵੇਖ ਕੇ ਉਸ ਨੂੰ ਸਿੱਖ ਕੌਮ ਦੇ ਸੁਨਹਿਰੀ ‘ਬੀਤੇ-ਯੁੱਗ’ ਦੀਆਂ ਯਾਦਾਂ ਜ਼ਰੂਰ ਘੇਰ ਲੈਂਦੀਆਂ ਹਨ। ਅਸੀਂ ਇਸ ਲਿਖਤ ਰਾਹੀਂ ‘ਸਮਾਧਾਂ ਬਣਾਉਣ’ ਦੀ ਮਨਮਤੀ ਕਾਰਵਾਈ ਦੀ ਪ੍ਰੋੜਤਾ ਨਹੀਂ ਕਰ ਰਹੇ ਬਲਕਿ ਸਮੁੱਚੇ ਸੰਦਰਭ ਵਿੱਚ ਗਵਾਚੀ ਸਿੱਖ-ਬਾਦਸ਼ਾਹੀ ਦੇ ਨੈਣ-ਨਕਸ਼ਾਂ ਨੂੰ ਜ਼ਰੂਰ ਤਲਾਸ਼ ਰਹੇ ਹਾਂ।

ਮਹਾਰਾਜਾ ਰਣਜੀਤ ਸਿੰਘ ਇੱਕ ‘ਵਿਅਕਤੀ’ ਵਜੋਂ ਭਾਵੇਂ ਕੁਝ ਅਣ-ਸਿੱਖ ਕਾਰਵਾਈਆਂ ਵੀ ਕਰਦਾ ਰਿਹਾ ਪਰ ਕੁਲ ਮਿਲਾ ਕੇ ਉਹਦਾ ਰਾਜ-ਕਾਜ ਸਮੁੱਚੀ ਅਠਾਰਵੀਂ ਸਦੀ ਦੀ ‘ਖਾਲਸਾ ਬਾਦਸ਼ਾਹਤ’ ਦੇ ਸੰਘਰਸ਼ ਦੀ ਸਿਖਰ ਸੀ। ਸਿੱਖ ਰਾਜ ਵਿੱਚ ਚੜ੍ਹਦੀ ਕਲਾ, ਜਿੱਤ, ਉਦਾਰਤਾ, ਖੁਸ਼ਹਾਲੀ ਦੇ ਉਹ ਸਾਰੇ ਗੁਣ ਮੌਜੂਦ ਸਨ, ਜਿਨ੍ਹਾਂ ਦਾ ਐਲਾਨ ਸ਼ਾਹੀ-ਮੋਹਰ ਰਾਹੀਂ ਕੀਤਾ ਗਿਆ ਸੀ-

‘‘ਦੇਗ-ਓ, ਤੇਗ-ਓ, ਫਤਿਹ-ਓ, ਨੁਸਰਤ ਬੇਦਰੰਗ!
ਯਾਫਤ ਅਜ, ਨਾਨਕ, ਗੁਰੂ ਗੋਬਿੰਦ ਸਿੰਘ।’

ਇਹ ਸ਼ਾਹੀ-ਮੋਹਰ, ਉਸ ਨਿਸ਼ਾਨੇ ਦਾ ਦੋਹਰਾਅ ਸੀ, ਜੋ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲਾ ਸਿੱਖ ਰਾਜ ਸਥਾਪਤ ਕਰਕੇ, 14 ਮਈ, 1710 ਨੂੰ ਫਤਿਹਗੜ੍ਹ ਸਾਹਿਬ ਦੀ ਧਰਤੀ ’ਤੇ ਐਲਾਨਿਆ ਸੀ।

ਸਵਾਲ ਪੈਦਾ ਹੁੰਦਾ ਹੈ ਕਿ ਸਿੱਖ ਕੌਮ ਮੜ੍ਹੀਆਂ-ਸਮਾਧਾਂ ਆਦਿ ਵਿੱਚ ਯਕੀਨ ਨਹੀਂ ਰੱਖਦੀ, ਫਿਰ ਵੀ ਕਿਉਂ ਹਰ ਸਾਲ ਹਜ਼ਾਰਾਂ ਸਿੱਖ, 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ’ਤੇ ਜੁੜ ਬੈਠਦੇ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਵਲੋਂ ਭੇਜਿਆ ਗਿਆ 500 ਸਿੱਖਾਂ ਦਾ ਜੱਥਾ ਵੀ ਸ਼ਾਮਲ ਹੁੰਦਾ ਹੈ। ਪਿਛਲੇ 173 ਵਰ੍ਹਿਆਂ ਤੋਂ ਹੀ ਇਹ ਦਸਤੂਰ ਜਾਰੀ ਹੈ। ਇਸਦਾ ਜਵਾਬ ਵੀ ਸ਼ਾਇਦ ‘ਸਫਲ ਲੀਡਰ’ ਦੀ ਤਰਜਮਾਨੀ ਕਰਦੀ ਸ਼ਾਹ ਮੁਹੰਮਦ ਦੀ ਲਿਖਤ ਹੀ ਦੇ ਸਕਦੀ ਹੈ –

‘‘ਜੰਗ ਹਿੰਦ-ਪੰਜਾਬ ਦਾ ਹੋਣ ਲੱਗਾ,
ਦੋਨੋਂ ਬਾਦਸ਼ਾਹੀ ਫੌਜਾਂ ਭਾਰੀਆਂ ਨੇ।
ਅੱਜ ਹੋਵੇ ਸਰਕਾਰ ਤਾਂ ਮੁੱਲ ਪਾਵੇ,
ਜਿਹੜੀਆਂ ਖਾਲਸੇ ਨੇ ਤੇਗਾਂ ਮਾਰੀਆਂ ਨੇ।
ਸਣੇ ਆਦਮੀ ਗੋਲੀਆਂ ਨਾਲ ਉੱਡਣ
ਹਾਥੀ ਡਿਗਦੇ ਸਣੇ ਅੰਬਾਰੀਆਂ ਨੇ।
ਸ਼ਾਹ ਮੁਹੰਮਦਾ ਇੱਕ ਸਰਕਾਰ ਬਾਝੋਂ,
ਫੌਜਾਂ ਜਿੱਤ ਕੇ ਅੰਤ ਨੂੰ ਹਾਰੀਆਂ ਨੇ।’’

ਇੱਕ ਵਿਚਾਰ -ਚਰਚਾ ਦੌਰਾਨ, ਜਦੋਂ ਬਹੁਤ ਇਕੱਠੇ ਹੋਏ ਵਿਦਵਾਨ, ਇੱਕ ਤੋਂ ਬਾਅਦ ਇੱਕ ਮਹਾਰਾਜਾ ਰਣਜੀਤ ਸਿੰਘ ਦੀਆਂ ਕਮਜ਼ੋਰੀਆਂ ਗਿਣਾ ਰਹੇ ਸਨ ਤਾਂ ਉਸ ਇਕੱਠ ਵਿੱਚ, ਪਿੱਛੇ ਜਿਹੇ ਬੈਠੇ ਇੱਕ ਸਧਾਰਨ ਪੇਂਡੂ ਬਾਈ ਨੇ, ਖਲੋ ਕੇ ਕੁਝ ਕਹਿਣ ਦੀ ਇਜ਼ਾਜ਼ਤ ਮੰਗੀ। ਉਸ ਨੇ ਇੱਕ ਟਿੱਪਣੀ ਨਾਲ ਸਾਰੇ ਇਕੱਠ ਵਿੱਚ ਸੰਨਾਟਾ ਵਰਤਾ ਦਿੱਤਾ। ਉਸ ਨੇ ਕਿਹਾ – ‘ਭਰਾਵੋ, ਰਣਜੀਤ ਸਿੰਘ ਵਾਕਿਆ ਹੀ ਬਹੁਤ ਨਿਕੰਮਾ ਸਿੱਖ ਸੀ, ਪਰ ਚਲੋ ਇਵੇਂ ਕਰੋ, ਇੱਕ ਨਿਕੰਮਾ ਰਣਜੀਤ ਸਿੰਘ ਹੀ ਜੰਮ ਦਿਓ, ਘੱਟੋ-ਘੱਟ ਅਸੀਂ ਕਿਸੇ ਰਾਜ ਦੇ ਮਾਲਕ ਤਾਂ ਅਖਵਾ ਸਕੀਏ।’

ਜਿਸ ਹਿੰਦ-ਪੰਜਾਬ ਜੰਗ ਨੇ, ਸਾਡੀ 1849 ਵਿੱਚ ‘ਬਾਦਸ਼ਾਹਤ’ ਨਿਗਲ ਲਈ ਸੀ, ਅੱਜ ਉਹ ਹੀ ‘ਪੂਰਬੀ-ਦੱਖਣੀ’ ਦਿੱਲੀ, ਦਰਬਾਰ ’ਤੇ ਕਾਬਜ਼ ਹਨ। ਅਸੀਂ ਪਿਛਲੀ ਡੇਢ ਸਦੀ ਵਿੱਚ ਫਿਰੰਗੀ ਸਾਮਰਾਜ ਨਾਲ ਵੀ ਅਤੇ ਹਿੰਦੂ ਸਾਮਰਾਜ ਨਾਲ ਵੀ ਕਈ ਲੜਾਈਆਂ ਲੜੀਆਂ ਹਨ, ਕੁਝ ਜਿੱਤੀਆਂ ਅਤੇ ਕੁਝ ਹਾਰੀਆਂ ਹਨ। ਭਾਵੇਂ ਅੱਜ ਅਸੀਂ ਆਪਣੀ ਧਰਤੀ ’ਤੇ ਹੀ ਇੱਕ ਬੇਘਰੀ ਕੌਮ ਹਾਂ ਪਰ ਸਾਡੇ ਸਾਹਾਂ ਵਿੱਚ ਬਾਦਸ਼ਾਹਤ ਦੀ ਖੁਸ਼ਬੋ ਹੈ ਅਤੇ ਸਾਡੇ ਕਦਮਾਂ ਵਿੱਚ ਮੰਜ਼ਿਲੇ-ਮਕਸੂਦ ਖਾਲਿਸਤਾਨ ਦੀ ਪ੍ਰਾਪਤੀ ਲਈ ਬਰਾਬਰ ਦਾ ਚਾਅ ਹੈ। ਵਿਕੇ ਹੋਇਆਂ, ਬੇਦਾਵਿਆਂ, ਮੌਕਾਪ੍ਰਸਤਾਂ ਦਾ ਵੀ ਭਾਵੇਂ ਇੱਕ ਵੱਡਾ ਝੁਰਮਟ ਹੈ, ਪਰ ਪ੍ਰਵਾਨਿਆਂ, ਭਉਰਿਆਂ ਦੀ ‘ਮਸਤੀ’ ਵੀ ਕਿਸੇ ਤੋਂ ਘੱਟ ਨਹੀਂ ਹੈ।

ਦਲ-ਖਾਲਸਾ ਦੇ ‘ਨਿਸ਼ਾਨ’ (ਇਨਸਿਗਨੀਆ) ’ਤੇ ਉੱਕਰੀਆਂ ਇਹ ਲਾਈਨਾਂ, ਸਮੁੱਚੀ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦੀਆਂ ਹਨ –

ਜੰਗ ਹਿੰਦ ਪੰਜਾਬ ਦਾ ਮੁੜ ਹੋਸੀ
ਸਾਥੋਂ ਖੁੱਸੀਆਂ ਭਾਵੇਂ ਸਰਦਾਰੀਆਂ ਨੇ।
ਉਦੋਂ ਤੱਕ ਨਹੀਂ ਜੰਗ ਖਤਮ ਹੋਣੀ,
ਜਦੋਂ ਤੱਕ ਜਿੱਤਦੀਆਂ ਨਹੀਂ, ਜੋ ਹਾਰੀਆਂ ਨੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਰੈਫਰੈਂਸ ਲਾਇਬ੍ਰੇਰੀ ਸਿੱਖ ਕੌਮ ਦੀ ਸੰਸਥਾਗਤ ਯਾਦ ਅਤੇ ਰੂਹਾਨੀ ਵਿਰਸੇ ਦਾ ਅਨਮੋਲ ਭੰਡਾਰ ਸੀ, ਜਿਸਨੂੰ ਜੂਨ 1984 ਦੇ ਘੱਲੂਘਾਰੇ ਦੌਰਾਨ ਯੋਜਨਾਬੱਧ ਤਰੀਕੇ ਨਾਲ ਲੁੱਟਿਆ ਅਤੇ ਤਬਾਹ ਕੀਤਾ ਗਿਆ। ਹਾਲ
ਦਸੰਬਰ ਮਹੀਨੇ 'ਚ ਸਮੁੱਚਾ ਸਿੱਖ ਜਗਤ ਚਮਕੌਰ ਸਾਹਿਬ ਅਤੇ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਉੱਤੇ ਦਸਮੇਸ਼ ਪਿਤਾ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਅਣਗਿਣਤ ਸਿੰਘਾਂ ਦੇ ਸ਼ਹੀਦੀ ਜੋੜ ਮੇਲੇ ਮਨਾਉਣ
ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਸਿੱਖ ਕੌਮ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਇਸ ਦੇ ਨਾਲ-ਨਾਲ ਹੀ ਸਮੇਂ-ਸਮੇਂ ਉੱਤੇ ਸ੍ਰੀ
ਇਸ ਪਟੀਸ਼ਨ ਵਿਚਲੇ ਤੱਥ ਸ. ਜਸਵੰਤ ਸਿੰਘ ਖਾਲੜਾ, ਸ. ਜਸਪਾਲ ਸਿੰਘ ਢਿੱਲੋਂ, ਮਿਸਟਰ ਰਾਮ ਨਰਾਇਣ ਕੁਮਾਰ ਆਦਿ ਮਨੁੱਖੀ ਹੱਕਾਂ ਦੇ ਕਾਰਕੁੰਨਾਂ ਨੇ, ਜ਼ਿਲ੍ਹਾ ਅੰਮ੍ਰਿਤਸਰ ਦੇ ਤਿੰਨ ਸ਼ਮਸ਼ਾਨਘਾਟਾਂ (ਤਰਨਤਾਰਨ, ਪੱਟੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: