Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਾਘੀ ਦੇ ਜੋੜ ਮੇਲੇ ਮੌਕੇ ਸਿਆਸੀ ਕਾਨਫਰੰਸਾਂ ਵਿੱਚ ਵੱਖ- ਵੱਖ ਆਗੂਆਂ ਦੀਆਂ ਤਕਰੀਰਾਂ

ਮਾਘੀ ਦੇ ਜੋੜ ਮੇਲੇ ਮੌਕੇ ਸਿਆਸੀ ਕਾਨਫਰੰਸਾਂ ਵਿੱਚ ਵੱਖ- ਵੱਖ ਆਗੂਆਂ ਦੀਆਂ ਤਕਰੀਰਾਂ

ਸ੍ਰੀ ਮੁਕਤਸਰ ਸਾਹਿਬ (14 ਜਨਵਰੀ, 2016): ਚਾਲੀ ਮੁਕਤਿਆਂ ਦੀ ਯਾਦ ਵਿੱਚ ਮਨਾਇਆ ਗਿਆ ਸ਼ਹੀਦੀ ਜੋੜ ਮੇਲੇ ਮੌਕੇ ਇਸ ਵਾਰ ਸਿਆਸੀ ਰੈਲੀਆਂ ਭਾਰੂ ਰਹੀਆਂ। ਮੁੱਖ ਰਾਜਸੀ ਪਾਰਟੀਆਂ ਵੱਲੋਂ ਇਸ ਮੌਕੇ ਇੱਕ ਦੂਜੇ ਤੋਂ ਵੱਡੀਆਂ ਸਿਆਸੀ ਰੈਲੀਆਂ ਦੇ ਕੀਤੇ ਐਲਾਨ ਨੇ ਲੋਕਾਂ ਦਾ ਧਿਆਨ ਪੂਰੀ ਤਰਾਂ ਸਿਆਸਤ ਵੱਲ ਹੀ ਖਿੱਚਿਆ ਹੋਇਆ ਸੀ।ਇੱਕ ਦੂਜੇ ਤੋਂ ਆਪਣੇ ਆਪ ਨੂੰ ਪੰਜਾਬ ਦੇ ਵੱਡੇ ਹਿਤੈਸ਼ੀ ਸਾਬਤ ਕਰਨ ਲਈ ਵੱਡੇ ਵੱਡੇ ਬਿਆਨਾਂ ਦੀ ਗੋਲੀਬਾਰੀ ਕੀਤੀ।

ਪੇਸ਼ ਹੈ ਮਾਘੀ ਮੇਲੇ ਮੌਕੇ ਹੋਈਆਂ ਸਿਆਸੀ ਤਕਰੀਰਾਂ ਦਾ ਦੇ ਮੋਟੇ ਮੋਟੇ ਅੰਸ਼:

ਆਪ’ ਦੀ ਰੈਲੀ ਵਿੱਚ ਨੌਜਵਾਨਾਂ ਦਾ ਉਤਸ਼ਾਹ ਅਤੇ ਸੰਖਿਆ, ਵਿਰੋਧੀਆਂ ਲਈ ਸਿਰਦਰਦੀ ਪੈਦਾ ਕਰਨ ਵਾਲੀ ਸੀ। ‘ਆਪ’ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਕਾਲੀ ਦਲ ਅਤੇ ਕਾਂਗਰਸ ਉੱਤੇ ਆਪਸੀ ਸਾਂਝ ਦਾ ਦੋਸ਼ ਲਗਾਉਂਦਿਆਂ ਲੋਕਾਂ ਨੂੰ ਸਾਰੀਆਂ ਵਿਧਾਨ ਸਭਾ ਸੀਟਾਂ ‘ਆਪ’ ਦੀ ਝੋਲੀ ਵਿੱਚ ਪਾਉਣ ਦੀ ਅਪੀਲ ਕੀਤੀ ਕੇਜਰੀਵਾਲ ਦਾ ਮੁੱਖ ਨਿਸ਼ਾਨਾ ਬਾਦਲ ਪਰਿਵਾਰ ਰਿਹਾ। ਉਸ ਨੇ ਇਸ ਪਰਿਵਾਰ ਦਾ ਰਾਜ ਉਖਾਡ਼ ਕੇ ਦਿੱਲੀ ਦਾ ਰਿਕਾਰਡ ਤੋਡ਼ ਦੇਣ ਦਾ ਸੱਦਾ ਦਿੱਤਾ।

ਅਰਵਿੰਦ ਕੇਜਰੀਵਾਲ ਅਤੇ ਹੋਰ ਆਗੂ
ਅਰਵਿੰਦ ਕੇਜਰੀਵਾਲ ਅਤੇ ਹੋਰ ਆਗੂ

ਕੇਜ਼ਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀ ਬਿਕਰਮ ਮਜੀਠੀਆ ਦਾ ਨਸ਼ੇ ਦੇ ਵਾਪਾਰ ਵਿੱਚ ਸ਼ਾਮਲ ਹੋਣ ਬਾਰੇ ਪੰਜਾਬ ਦਾ ਬੱਚ-ਬੱਚਾ ਜਨਦਾ ਹੈ, ਪਰ ਫਿਰ ਵੀ ਬਾਦਲ ਸਰਕਾਰ ਨੇ ਉਸ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ।ਉਸਨੂੰ ਸਿਰਫ ਆਮ ਆਦਮੀ ਪਾਰਟੀ ਹੀ ਜੇਲ ਭੇਜ ਸਕਦੀ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਕਕੈਪਟਨ ਅਮਰਿੰਦਰ ਸਿੰਘ ‘ਤੇ ਵਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਸਤੇ ਤਾਂ ਪਹਿਲਾਂ ਹੀ ਭ੍ਰਿਸ਼ਟਾਚਾਰ ਦੇ ਕੇਸ ਚੱਲ ਰਹੇ ਹਨ, ਉਹ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਕੀ ਮੁਕਤ ਕਰੇਗਾ।

ਉਨ੍ਹਾਂ ਕਿਹਾ ਕਿ ਸ਼੍ਰੀ ਗੁਰੁ ਗ੍ਰੰਥ ਸਾਹਿਬ ਸਿਰਫ ਸਿੱਖਾਂ ਦੇ ਲਈ ਹੀ ਪਵਿੱਤਰ ਨਹੀ, ਸਾਰੇ ਧਰਮਾਂ ਦੇ ਲੋਕ ਗੁਰੁ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਦੇ ਹਨ ਅਤੇ ਪਵਿੱਤਰ ਮੰਨਦੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਤੋਂ ਉਨਾਂ ਨੂੰ ਬਹੁਤ ਦੁਖ ਪਹੁੰਚਿਆ ਸੀ। ਉਨ੍ਹਾਂ ਕਿਹਾ ਕਿ ਜਿੱਤਣ ਤੋਂ ਤੁਰੰਤ ਬਾਅਦ ਸਾਰੇ ਦੋਸੀਆਂ ਨੂੰ ਜੇਲ ਭੇਜਣਗੇ। ਉਨ੍ਹਾਂ ਕਿਹਾ ਕਿ ਸੱਚ ਅਤੇ ਇਨਸਾਫ਼ ਲਈ ਹਰ ਤਰਾਂ ਦੀ ਕੁਰਬਾਨੀ ਕਰਨਾ ਸਿੱਖੀ ਹੈ। ਉਨ੍ਹਾਂ ਕਿਹਾ ਕਿ ਬਾਦਲ ਸਿੱਖ ਨਹੀਂ ਹਨ ਅਤੇ ਉਹ ਸਭ ਕੂਝ ਆਪਣੇ ਪਰਿਵਾਰ ਦੀ ਭੁੱਖ ਮਿਟਾਉਣ ਵਿੱਚ ਲੱਗੇ ਹੋਏ ਹਨ, ਜੋ ਮਿਟਦੀ ਨਹੀ।

ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਆਗੂਆਂ ਨੇ ਆਪੋ ਆਪਣੇ ਢੰਗ ਨਾਲ ਰਵਾਇਤੀ ਪੰਥਕ ਮੁੱਦੇ ਉਠਾਉਂਦਿਆਂ ‘ਆਪ’ ਦਾ ਕਾਟ ਲੱਭਣ ਦੀ ਕੋਸ਼ਿਸ਼ ਕੀਤੀ।

ਸ੍ਰੋਮਣੀ ਅਕਾਲੀ ਦਲ ਦੇ ਪੰਡਾਲ ਦਾ ਇੱਕ ਹਿੱਸਾ ਖਾਲੀ ਰਹਿਣ ਕਾਰਨ ਅਕਾਲੀ ਸਫਾਂ ਵਿੱਚ ਮਾਯੂਸੀ ਦੀ ਝਲਕ ਦਿਖਾਈ ਦਿੱਤੀ। ਪਾਰਟੀ ਪ੍ਰਧਾਨ ਅਤੇ ਸੂਬੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਟੋਪੀ ਵਾਲਿਆਂ ਦੀ ਪਾਰਟੀ ਕਰਾਰ ਦਿੰਦਿਆਂ ਲੋਕਾਂ ਨੂੰ ਆਪੋ ਆਪਣੇ ਮਕਾਨਾਂ ਉੱਤੇ ਕੇਸਰੀ ਝੰਡੇ ਝੁਲਾਉਣ ਦਾ ਸੱਦਾ ਦਿੱਤਾ। ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਵੀ ਕੋਈ ਠੋਸ ਪ੍ਰੋਗਰਾਮ ਜਾਂ ਪੰਜਾਬ ਲਈ ਏਜੰਡਾ ਐਲਾਨਣ ਦੇ ਬਜਾਏ ਆਪੋ ਆਪਣੀ ਪਾਰਟੀ ਨੂੰ ਸੱਤਾ ਵਿੱਚ ਆਉਣ ਉੱਤੇ ਸਭ ਸਮੱਸਿਆਵਾਂ ਹੱਲ ਕਰ ਦੇਣ ਦੇ ਵਾਅਦੇ ਕੀਤੇ ਗਏ।

ਰੈਲੀ ਦੌਰਾਨ ਸਟੇਜ 'ਤੇ ਹਾਜ਼ਰ ਬਾਦਲ ਦਲ ਦੇ ਆਗੂ
ਰੈਲੀ ਦੌਰਾਨ ਸਟੇਜ ‘ਤੇ ਹਾਜ਼ਰ ਬਾਦਲ ਦਲ ਦੇ ਆਗੂ

ਜ਼ਿਆਦਾਤਰ ਆਗੂ ਇਕੱਠ ਘੱਟ ਹੋਣ ਬਾਰੇ ਸਫਾਈ ਦਿੰਦੇ ਰਹੇ। ਅਕਾਲੀ ਦਲ ਦੀ ਰੈਲੀ ਵਿੱਚ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਅਤੇ ਗਰੀਬਾਂ ਲਈ ਕੁਝ ਯੋਜਨਾਵਾਂ ਦਾ ਜ਼ਿਕਰ ਤਾਂ ਕੀਤਾ ਗਿਆ ਪਰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਅਤੇ ਕਰਜ਼ੇ ਵਰਗੇ ਮੁੱਦੇ ਖਾਮੋਸ਼ ਰਹੇ।

ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਕਾਂਗਰਸੀ ਆਗੂ ਸਟੇਜ 'ਤੇ ਬੈਠੇ ਹੋਏ
ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਕਾਂਗਰਸੀ ਆਗੂ ਸਟੇਜ ‘ਤੇ ਬੈਠੇ ਹੋਏ

ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਬੋਲਣ ਤਕ ਕਾਂਗਰਸ ਦਾ ਪੰਡਾਲ ਭਰ ਗਿਆ ਸੀ। ਕੇਜਰੀਵਾਲ ਉੱਤੇ ਵਾਅਦੇ ਕਰ ਕੇ ਮੁਕਰ ਜਾਣ ਦਾ ਦੋਸ਼ ਲਗਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਧੀਆਂ-ਪੁੱਤਾਂ ਨੂੰ ਟੋਪੀ ਵਾਲਿਆਂ ਦੀ ਇਸ ਪਾਰਟੀ ਵੱਲ ਜਾਣ ਤੋਂ ਰੋਕਣ ਦਾ ਉਪਰਾਲਾ ਕਰਨ।

ਉਨ੍ਹਾਂ ਸਵਾਲ ਉਠਾਇਆ ਕਿ ਦਰਿਆਈ ਪਾਣੀਆਂ ਅਤੇ ਚੰਡੀਗਡ਼੍ਹ ਤੇ ਪੰਜਾਬੀ ਬੋਲਦੇ ਇਲਾਕਿਆਂ ਵਰਗੇ ਮੁੱਦਿਆਂ ’ਤੇ ਹਰਿਆਣਾ ਦਾ ਜੰਮਪਲ ਤੇ ਦਿੱਲੀ ਦਾ ਮੁੱਖ ਮੰਤਰੀ ਹੋਣ ਕਾਰਨ ਕੇਜਰੀਵਾਲ ਪੰਜਾਬ ਦੇ ਵਿਰੋਧ ਵਿੱਚ ਸਟੈਂਡ ਲਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੱਤਾ ਵਿੱਚ ਆਉਣ ’ਤੇ ਕਰਜ਼ੇ ਅਤੇ ਬੇਰੁਜ਼ਗਾਰੀ ਸਮੇਤ ਸਭ ਸਮੱਸਿਆਵਾਂ ਹੱਲ ਕਰ ਦਿੱਤੀਆਂ ਜਾਣਗੀਆਂ।

ਸਮਰਨਜੀਤ ਸਿੰਘ ਮਾਨ ਅਤੇ ਹੋਰ ਆਗੂ
ਸਮਰਨਜੀਤ ਸਿੰਘ ਮਾਨ ਅਤੇ ਹੋਰ ਆਗੂ

ਸਿਮਰਨਜੀਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਸ਼ਾ ਤਸਕਰੀ ‘ਚ ਸ਼ਮੂਲੀਅਤ ਦੀ ਉਠੀ ਗੱਲ ਨੂੰ ਲੈ ਕੇ ਸੀ.ਬੀ.ਆਈ ਦੀ ਜਾਂਚ ਦੀ ਮੰਗ ਕਰਨ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਦੀ ਲੋੜ ਨਹੀਂ ਕਹਿਣਾ ਬਹੁਤ ਮੰਦਭਾਗਾ ਸੀ ਅਤੇ ਇਸ ਤੋਂ ਸਾਬਤ ਹੁੰਦਾ ਹੈ ਕਿ ਉਕਤ ਆਗੂ ਇਕੋ ਹੀ ਥੈਲੀ ਦੇ ਚੱਟੇ ਬੱਟੇ ਹਨ ।

ਉਨ੍ਹਾਂ ਕਿਹਾ ਕਿ ਸਜਾ ਭੁਗਤ ਚੁੱਕੇ ਕੈਦੀਆਂ ਦੀ ਰਿਹਾਈ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਗੰਭੀਰ ਨਹੀਂ ਹਨ ਅਤੇ ਭਾਜਪਾ, ਆਰ.ਐਸ.ਐਸ ਦਾ ਸਿੱਖ ਮੁੱਦਿਆਂ ‘ਚ ਦਖਲ ਜਾਰੀ ਹੈ ।

ਸ: ਮਾਨ ਨੇ ਕਿਹਾ ਕਿ 12 ਫਰਵਰੀ ਨੂੰ ਫਤਹਿਗੜ੍ਹ ਸਾਹਿਬ ਵਿਖੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਜਨਮ ਦਿਨ ਮਨਾਇਆ ਜਾਵੇਗਾ। ਉਨ੍ਹਾਂ ਪੰਜਾਬ ਨੰੂ ਕੰਗਾਲ ਕਰਨ ਲਈ ਅਕਾਲੀ-ਭਾਜਪਾ ਸਰਕਾਰ ਨੂੰ ਦੋਸ਼ੀ ਦੱਸਿਆ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: