Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਾਨ ਵੱਲੋਂ 2017 ਚੌਣਾਂ ਲਈ ਵਿਰੋਧੀ ਧਿਰਾਂ ਨੂੰ ਇੱਕਜੁੱਟ ਹੋਣ ਦਾ ਸੱਦਾ;ਕਾਂਗਰਸ ਨਾਲ ਵੀ ਕੀਤੀ ਜਾਵੇਗੀ ਗੱਲ

ਮਾਨ ਵੱਲੋਂ 2017 ਚੌਣਾਂ ਲਈ ਵਿਰੋਧੀ ਧਿਰਾਂ ਨੂੰ ਇੱਕਜੁੱਟ ਹੋਣ ਦਾ ਸੱਦਾ;ਕਾਂਗਰਸ ਨਾਲ ਵੀ ਕੀਤੀ ਜਾਵੇਗੀ ਗੱਲ

ਐਸ.ਏ.ਐਸ ਨਗਰ: 10 ਨਵੰਬਰ ਨੂੰ ਸਰਬੱਤ ਖਾਲਸਾ ਨਾਂ ਥੱਲੇ ਪਿੰਡ ਚੱਬਾ ਵਿੱਚ ਹੋਏ ਸਮਾਗਮ ਦੌਰਾਨ ਹੋਏ ਵੱਡੇ ਇਕੱਠ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਇਸ ਇਕੱਠ ਨੂੰ 2017 ਚੋਣਾਂ ਦੌਰਾਨ ਵੋਟਾਂ ਵਿੱਚ ਬਦਲਣ ਲਈ ਯਤਨ ਅਰੰਭ ਦਿੱਤੇ ਗਏ ਹਨ।ਮਾਨ ਨੇ ਪੰਜਾਬ ਵਿੱਚਲੀਆਂ ਅਕਾਲੀ-ਬੀਜੇਪੀ ਗਠਜੋੜ ਤੋਂ ਵਿਰੋਧੀ ਸਭ ਧਿਰਾਂ ਨੂੰ ਬਿਹਾਰ ਵਾਂਗ ਪੰਜਾਬ ਵਿੱਚ ਵੀ ਇੱਕਜੁੱਟ ਹੋ ਕੇ ਚੋਣਾਂ ਲੜਨ ਦੀ ਅਪੀਲ ਕੀਤੀ ਹੈ।

ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਅਤੇ ਸਾਥੀ
ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਅਤੇ ਸਾਥੀ

ਮਾਨ ਨੇ ਦਾਅਵਾ ਕੀਤਾ ਕਿ ਸਿਆਸੀ ਗਠਜੋੜ ਲਈ ਕਈ ਰਾਜਸੀ ਪਾਰਟੀਆਂ ਨਾਲ ਗੱਲਬਾਤ ਸ਼ੁਰੂ ਕੀਤੀ ਜਾ ਚੁੱਕੀ ਹੈ, ਜਿਸ ਦੇ ਜਲਦੀ ਚੰਗੇ ਨਤੀਜੇ ਸਾਹਮਣੇ ਆਉਣਗੇ।ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਜੁਲਮ ਦੀਆਂ ਸਾਰੀਆਂ ਹੱਦਾਂ ਪਾਰ ਕਰਕੇ ਲੋਕਤੰਤਰ ਦੇ ਖਿਲਾਫ ਬੇਕਸੂਰ ਸਿੱਖਾਂ ਨੂੰ ਜੇਲਾਂ ਵਿੱਚ ਡੱਕ ਰਹੀ ਹੈ।ਪੱਤਰਕਾਰਾਂ ਵੱਲੋਂ ਜਦੋਂ ਮਾਨ ਨੂੰ ਪੁੱਛਿਆ ਗਿਆ ਕਿ ਕੀ ਇਸ ਗਠਜੋੜ ਲਈ ਉਹ ਕਾਂਗਰਸ ਨਾਲ ਵੀ ਗੱਲ ਕਰਨਗੇ ਤਾਂ ਮਾਨ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਕੋਲ ਵੀ ਜਰੂਰ ਪਹੁੰਚ ਕਰਨਗੇ।ਪਰ ਜਦੋਂ ਉਨ੍ਹਾਂ ਨੂੰ ਕਾਂਗਰਸ ਅਤੇ ਉਨ੍ਹਾਂ ਦੀ ਪਾਰਟੀ ਵਿੱਚ ਵਿਚਾਰਧਾਰਕ ਮਤਭੇਦਾਂ ਬਾਰੇ ਪੁੱਛਿਆ ਗਿਆ ਤਾਂ ਮਾਨ ਕੋਈ ਢੁਕਵਾਂ ਜਵਾਬ ਨਹੀਂ ਦੇ ਸਕੇ।

ਸਰਕਾਰੀ ਅਫਸਰਾਂ ਨੂੰ ਚੇਤਾਵਨੀ ਦਿੰਦਿਆਂ ਮਾਨ ਨੇ ਕਿਹਾ ਕਿ ਜਿਹੜੇ ਅਫਸਰ ਅੱਜ ਲੋਕਤੰਤਰ ਦਾ ਘਾਣ ਕਰ ਰਹੇ ਹਨ, ਸੱਤਾ ਪਰਿਵਰਤਨ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁਸ਼ਕਿਲਾਂ ਪੇਸ਼ ਆ ਸਕਦੀਆਂ ਹਨ।

ਖਾਲਸਿਤਾਨ ਦੇ ਅਜੈਂਡੇ ਤੇ ਬੋਲਦਿਆਂ ਮਾਨ ਨੇ ਕਿਹਾ ਕਿ ਜੋ ਬਾਦਲ ਅਤੇ ਕੈਪਟਨ ਅੱਜ ਖਾਲਿਸਤਾਨ ਦਾ ਵਿਰੋਧ ਕਰ ਰਹੇ ਹਨ ਉਹ ਪਹਿਲਾਂ ਖਾਲਿਸਤਾਨ ਦੀ ਹਮਾਇਤ ਕਰਦੇ ਰਹੇ ਹਨ ਜਿਸਦੇ ਦਸਤਾਵੇਜ ਵੀ ਮੌਜੂਦ ਹਨ।

ਭਾਈ ਜਗਤਾਰ ਸਿੰਘ ਹਵਾਰਾ ਨੂੰ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਐਲਾਨ ਕਰਨ ਤੇ ਬਾਦਲ ਵੱਲੋਂ ਭਾਈ ਹਵਾਰਾ ਤੇ ਚੱਲ ਰਹੇ ਕੇਸਾਂ ਦੇ ਹਵਾਲੇ ਨਾਲ ਕਿੰਤੂ ਕਰਨ ਤੇ ਮਾਨ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਭਾਈ ਰਣਜੀਤ ਸਿੰਘ ਨੂੰ ਖੁਦ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਸੀ।

ਮਾਨ ਨੇ ਐਲਾਨ ਕੀਤਾ ਕਿ 23 ਨਵੰਬਰ ਨੂੰ ਬਾਦਲਾਂ ਵੱਲੋਂ ਬਠਿੰਡਾ ਵਿਖੇ ਕੀਤੀ ਜਾ ਰਹੀ ਸਦਭਾਵਨਾ ਰੈਲੀ ਦਾ ਉਨ੍ਹਾਂ ਦੀ ਪਾਰਟੀ ਵੱਲੋਂ ਵਿਰੋਧ ਕੀਤਾ ਜਾਵੇਗਾ।

ਪਿੰਡ ਚੱਬਾ ਵਿਖੇ ਹੋਏ ਇਕੱਠ ਵਿੱਚ ਸ਼ਮੂਲੀਅਤ ਨਾ ਕਰਨ ਵਾਲੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੰਡਰੀਆਂ ਵਾਲੇ ਅਤੇ ਭਾਈ ਪੰਥਪ੍ਰੀਤ ਸਿੰਘ ਵਿਰੱਧ ਸੋਸ਼ਲ ਮੀਡੀਆ ਤੇ ਟਿੱਪਣੀਆਂ ਨਾ ਕਰਨ ਦੀ ਅਪੀਲ ਕਰਦਿਆਂ ਮਾਨ ਨੇ ਕਿਹਾ ਕਿ ਉਹ ਆਪਣਾ ਸਟੈਂਡ ਸਪੱਸ਼ਟ ਕਰਨ ਕਿ ਉਹ ਬਾਦਲਾਂ ਵੱਲੋਂ ਲੋਕਾਂ ਤੇ ਕੀਤੇ ਜਾ ਰਹੇ ਜੁਲਮਾਂ ਦੇ ਨਾਲ ਖੜੇ ਹਨ ਜਾ ਲੋਕਾਂ ਦੀਆਂ ਭਾਵਨਾਵਾਂ ਨਾਲ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: