Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੁੱਖ ਮੰਤਰੀ ‘ਤੇ ਜੁੱਤੀ ਸੁੱਟਣ ਵਾਲੇ ਵਿਕਰਮ ਸਿੰਘ ਧਨੋਲਾ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੀ ਮੰਗ ਕਰਦਿਆਂ ਸ਼ੁਰੂ ਕੀਤੀ ਭੁੱਖ ਹੜਤਾਲ  

ਮੁੱਖ ਮੰਤਰੀ ‘ਤੇ ਜੁੱਤੀ ਸੁੱਟਣ ਵਾਲੇ ਵਿਕਰਮ ਸਿੰਘ ਧਨੋਲਾ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੀ ਮੰਗ ਕਰਦਿਆਂ ਸ਼ੁਰੂ ਕੀਤੀ ਭੁੱਖ ਹੜਤਾਲ  

ਦਿੱਲੀ (10 ਦਸੰਬਰ, 2014): ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ 15 ਅਗਸਤ ਦੇ ਇੱਕ ਰਾਜ ਪੱਧਰੀ ਸਮਾਂਗਮ ਵਿੱਚ ਜੁੱਤੀ ਸੁੱਟਣ ਵਾਲੇ ਅਤੇ ਹੁਣ ਅੰਮ੍ਰਿਤਧਾਰੀ ਹੋਕੇ ਸਿੰਘ ਸਜਣ ਵਾਲੇ ‘ਮਾਨਵ ਸੇਵਾ ਸੰਗਠਨ’ ਦੇ ਮੁਖੀ ਬਿਰਕਮ ਸਿੰਘ ਧਨੌਲਾ ਦੀ ਅਗਵਾਈ ਸਮੇਤ ਸੰਸਥਾ ਦੇ ਮੈਂਬਰਾਂ ‘ਤੇ ਆਧਾਰਿਤ ਵਫਦ ਨੇ ਪ੍ਰਧਾਨ ਮੰਤਰੀ ਦੇ ਦਫ਼ਤਰ ਮੰਗ-ਪੱਤਰ ਸੌਾਪ ਕੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਤੇ ਪੀੜਤਾਂ ਲਈ ਇਨਸਾਫ ਦੀ ਮੰਗ ਕੀਤੀ।

ਭੁੱਖ ਹੜਤਾਲ 'ਤੇ ਬੈਠੇ ਵਿਕਰਮ ਸਿੰਘ ਧਨੌਲਾ ਆਪਣੇ ਸਹਿਯੋਗੀਆਂ ਨਾਲ
ਭੁੱਖ ਹੜਤਾਲ ‘ਤੇ ਬੈਠੇ ਵਿਕਰਮ ਸਿੰਘ ਧਨੌਲਾ ਆਪਣੇ ਸਹਿਯੋਗੀਆਂ ਨਾਲ

 ਇਨਸਾਫ ਦੀ ਮੰਗ ਲਈ ਸ੍ਰੀ ਦਰਬਾਰ ਸਾਹਿਬ ਤੋਂ ਸਾਈਕਲ ਯਾਤਰਾ ਰਾਹੀਂ ਦਿੱਲੀ ਪੁੱਜੇ ਵਿਕਰਮ ਸਿੰਘ ਧਨੌਲਾ ਨੇ ਪ੍ਰਧਾਨ ਮੰਤਰੀ ਦੇ ਦਫਤਰ ਮੰਗ-ਪੱਤਰ ਸੌਾਪਣ ਉਪਰੰਤ ਜੰਤਰ-ਮੰਤਰ ਵਿਖੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਵਿਕਰਮ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੇ ਸਿੱਖਾਂ ਨਾਲ ਵਾਅਦਾ ਕੀਤਾ ਸੀ ਕਿ ਕੇਂਦਰ ‘ਚ ਭਾਜਪਾ ਦੀ ਸਰਕਾਰ ਬਣਨ ਉਪਰੰਤ ਸਿੱਖ ਕੌਮ ਨੂੰ ਇਨਸਾਫ ਦਿਵਾਇਆ ਜਾਵੇਗਾ ਪ੍ਰੰਤੂ 6 ਮਹੀਨੇ ਤੋਂ ਜ਼ਿਆਦਾ ਦਾ ਸਮਾਂ ਨਿਕਲ ਗਿਆ ਹੈ ਪ੍ਰੰਤੂ ਸਰਕਾਰ ਨੇ ਆਪਣੇ ਵਾਅਦੇ ਪ੍ਰਤੀ ਕੋਈ ਗੰਭੀਰਤਾ ਨਹੀਂ ਵਿਖਾਈ ।

ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਸਿੱਖ ਕੌਮ ਨੂੰ ਛੇਤੀ ਤੋਂ ਛੇਤੀ ਇਨਸਾਫ ਦਿੱਤਾ ਜਾਵੇ ਜਾਂ ਫਿਰ ਲਿਖਤੀ ਰੂਪ ‘ਚ ਐਲਾਨਿਆ ਜਾਵੇ ਕਿ ਅਦਾਲਤਾਂ ਦੇ ਦਰਵਾਜੇ ਸਿੱਖ ਕੌਮ ਲਈ ਹਮੇਸ਼ਾਂ ਲਈ ਬੰਦ ਹੋ ਚੁੱਕੇ ਹਨ ।ਜੰਤਰ ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਵਿਕਰਮ ਸਿੰਘ ਨਾਲ ਸੰਸਥਾ ਦੇ ਸਹਿਯੋਗੀ ਹਰਮੀਤ ਕੌਰ ਬਰਾੜ (ਪਟਿਆਲਾ), ਅਮਨਦੀਪ ਸਿੰਘ (ਲੁਧਿਆਣਾ), ਨਿਸ਼ਾ ਸ਼ਰਮਾ (ਬਰਨਾਲਾ), ਜਤਿੰਦਰ ਸਿੰਘ (ਸੰਗਰੂਰ) ਤੇ ਮੱਧ ਪ੍ਰਦੇਸ਼ ਤੋਂ ਆਏ ਹਿੰਦੂ ਭਾਈਚਾਰੇ ਨਾਲ ਸਬੰਧਿਤ ਸੰਤ ਰਾਜਕਵਲ ਵੀ ਸ਼ਾਮਿਲ ਸਨ ।

ਸਿੱਖ ਕਤਲੇਆਮ ਨਾਲ ਸਬੰਧਿਤ ਮਹੱਤਵਪੂਰਨ ਤੱਥਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਵਿਕਰਮ ਸਿੰਘ ਨੇ ਕਿਹਾ ਕਿ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਨਿਰਦੋਸ਼ ਸਿੱਖਾਂ ਦੀਆਂ ਵਿਧਵਾਵਾਂ, ਜੋ ਕਿ ਮੌਕਾ-ਏ-ਵਾਰਦਾਤ ਦੀਆਂ ਸਾਰਥਕ ਗਵਾਹ ਹਨ, ਅੱਜ ਵੀ ਸੇਜਲ ਅੱਖਾਂ ਨਾਲ ਇਨਸਾਫ ਦੀ ਉਡੀਕ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਵਕਤ ਦੀ ਹਕੂਮਤ ਨੇ ਸਿੱਖ ਕਤਲੇਆਮ ਨੂੰ ਅੰਜਾਮ ਦੇਣ ਲਈ ਸਰਕਾਰੀ ਮਸ਼ੀਨਰੀ ਦੀ ਰੱਜ ਦੇ ਦੁਰਵਰਤੋਂ ਕੀਤੀ, ਜਿਸ ਦੀ ਪੂਰੀ ਸਚਾਈ ਜਨਤਾ ਸਾਹਮਣੇ ਪੇਸ਼ ਕੀਤੀ ਜਾਣੀ ਚਾਹੀਦੀ ਹੈ ।ਉਨ੍ਹਾਂ ਕਿਹਾ ਕਿ ਇਨਸਾਫ ਵਾਸਤੇ 18 ਕਮਿਸ਼ਨ ਗਠਿਤ ਕੀਤੇ ਜਾ ਚੁੱਕੇ ਹਨ ਤੇ ਸਿੱਖਾਂ ਸਮੇਤ ਇਨਸਾਫ ਪਸੰਦ ਲੋਕਾਂ ਵਲੋਂ ਅਣਗਿਣਤ ਵਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ ਪ੍ਰੰਤੂ 30 ਵਰ੍ਹੇ ਬੀਤਣ ਉਪਰੰਤ ਵੀ ਨਿਆਂ ਦੀ ਕੋਈ ਕਿਰਨ ਨਜ਼ਰ ਨਹੀਂ ਆ ਰਹੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: