Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੁੱਖ ਮੰਤਰੀ ਵੱਲੋਂ ਦੁਸਹਿਰੇ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਦੌਰਾਨ ਨੌਜਵਾਨ ਨੇ ਲਾਏ ਸੁਖਬੀਰ ਬਾਦਲ ਵਿਰੋਧੀ ਨਾਅਰੇ

ਮੁੱਖ ਮੰਤਰੀ ਵੱਲੋਂ ਦੁਸਹਿਰੇ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਦੌਰਾਨ ਨੌਜਵਾਨ ਨੇ ਲਾਏ ਸੁਖਬੀਰ ਬਾਦਲ ਵਿਰੋਧੀ ਨਾਅਰੇ

ਮਲੋਟ( 3 ਸਤੰਬਰ, 2014): ਪੰਜਾਬ ਦੇ ਮੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦੁਸਹਿਰੇ ਦੇ ਪ੍ਰਗੋਰਾਮ ਮੌਕੇ ਉਸ ਸਮੇਂ ਬੜੀ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਿਆ ਜਦ ਇੱਕ ਨੌਜਵਾਨ ਨੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਇਸ ਸਮੇਂ ਪ੍ਰਕਾਸ਼ ਸਿੰਘ ਬਾਦਲ ਮਲੋਟ ਵਿੱਚ ਹਿੰਦੂ ਤਿਊਹਾਰ ਦੁਸਹਿਰੇ ਦੇ ਸਮਾਗਮ ਦੀ ਪ੍ਰਧਾਨਗੀ ਕਰ ਰਿਹਾ ਸੀ।

ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਸਹਿਰੇ ਮੌਕੇ ਰਾਵਣ ਦੇ ਪੁੱਤਲੇ ਨੂੰ ਅੱਗ ਲਾਉਣ ਲਈ ਬਟਨ ਨੱਪਦੇ ਹੋਏ
ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਸਹਿਰੇ ਮੌਕੇ ਰਾਵਣ ਦੇ ਪੁੱਤਲੇ ਨੂੰ ਅੱਗ ਲਾਉਣ ਲਈ ਬਟਨ ਨੱਪਦੇ ਹੋਏ

ਸੁਖਬੀਰ ਖਿਲਾਫ ਨਾਅਰੇਬਾਜ਼ੀ ਕਰਨ ਵਾਲਾ ਨੌਜਵਾਨ ਸਟੇਜ ‘ਤੇ ਜਿੱਥੇ ਪ੍ਰਕਾਸ਼ ਸਿੰਘ ਬਾਦਲ ਬੈਠਾ ਹੋਇਆ ਸੀ, ਦੇ ਬਿੱਲਕੁਲ ਸਾਹਮਣੇ ਪਹਿਲੀ ਕਤਾਰ ਵਿੱਚ ਬੈਠਾ ਹੋਇਆ ਸੀ।

ਬਾਦਲ ਖਿਲਾਫ ਨਆਰੇਬਾਜ਼ੀ ਕਰਨ ਵਾਲੇ ਨੌਜਵਾਨ ਨੇ ਉਸ ਖਿਲਾਫ ਬਾਦਲ ਦਲ ਦੇ ਲੀਡਰ ਦੇ ਇਸ਼ਾਰੇ ‘ਤੇ ਉਸ ਉੱਪਰ ਝੂਠਾ ਮੁਕੱਦਲਾ ਦਰਜ਼ ਕਰਵਾਉਣ ਦੇ ਦੋਸ਼ ਲਾਏ ਹਨ।ਉੱਥੇ ਹਾਜ਼ਰ ਪੁਲਿਸ ਨੇ ਉਸ ਨੂੰ ਮੌਕੇ ‘ਤੇ ਹੀ ਫੜ੍ਹ ਲਿਆ ਅਤੇ ਉੱਥੋਂ ਪਾਸੇ ਲੈ ਗਈ।

ਇੱਥੇ ਇਹ ਵਰਨਣਯੋਗ ਹੈ ਕਿ ਲੰਘੀ 15 ਅਗਸਤ ਨੂੰ ਈਸੜੂ ਵਿੱਚ ਇੱਕ ਰਾਜ ਪੱਧਰੀ ਸਮਾਗਮ ਦੌਰਾਨ ਧਨੌਲਾ ਦੇ ਇੱਕ ਨੌਜਵਾਨ ਨੇ ਜਦ ਮੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਟੇਜ ‘ਤੇ ਬੋਲ ਰਿਹਾ ਸੀ ਤਾਂ ਉਸ ਵੱਲ ਜੁੱਤੀ ਵਗਾਹ ਮਾਰੀ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: