Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੂਲ ਨਾਨਕਸ਼ਾਹੀ ਕੈਲੰਡਰ (2003) ਮੁਤਾਬਕ ਗੁਰੂ ਅਰਜਨ ਦੇਵ ਜੀ ਸ਼ਹੀਦੀ ਦਿਹਾੜਾ ਮਨਾ ਕੇ ਜਥਾ ਵਾਪਸ ਪਰਤਿਆ

ਮੂਲ ਨਾਨਕਸ਼ਾਹੀ ਕੈਲੰਡਰ (2003) ਮੁਤਾਬਕ ਗੁਰੂ ਅਰਜਨ ਦੇਵ ਜੀ ਸ਼ਹੀਦੀ ਦਿਹਾੜਾ ਮਨਾ ਕੇ ਜਥਾ ਵਾਪਸ ਪਰਤਿਆ

ਅਟਾਰੀ: ਮੂਲ ਨਾਨਕਸ਼ਾਹੀ ਕੈਲੰਡਰ (2003) ਮੁਤਾਬਕ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਦਾ ਸ਼ਹੀਦੀ ਪੁਰਬ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ ਵਿਖੇ ਮਨਾਉਣ ਅਤੇ ਹੋਰ ਗੁਰਦੁਆਰਿਆਂ ਦੇ ਦਰਸ਼ਨ ਉਪਰੰਤ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਤੋਂ ਵਿਸ਼ੇਸ਼ ਰੇਲ ਗੱਡੀ ਰਾਹੀਂ ਪਰਤਿਆ।

ਅਟਾਰੀ ਰੇਲਵੇ ਸਟੇਸ਼ਨ ’ਤੇ ਸ਼ਰਧਾਲੂ  (ਫਾਈਲ ਫੋਟੋ)
ਅਟਾਰੀ ਰੇਲਵੇ ਸਟੇਸ਼ਨ ’ਤੇ ਸ਼ਰਧਾਲੂ (ਫਾਈਲ ਫੋਟੋ)

ਰੇਲਵੇ ਸਟੇਸ਼ਨ ਅਟਾਰੀ ’ਤੇ ਗੱਲਬਾਤ ਕਰਦਿਆਂ ਭਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਸਮਾਗਮ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਕਰਵਾਇਆ ਗਿਆ ਤੇ ਅਖੰਡ ਪਾਠ ਦੇ ਭੋਗ ਉਪਰੰਤ ਵੱਖ-ਵੱਖ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਤਾਰਾ ਸਿੰਘ ਨੇ ਸੰਗਤ ਦਾ ਧੰਨਵਾਦ ਕੀਤਾ।

ਸੰਗਤ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਔਕਾਫ਼ ਬੋਰਡ ਦੇ ਚੇਅਰਮੈਨ ਸਦੀਕ ਉਲ ਫਾਰੂਕ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਗੁਰਦੁਆਰਿਆਂ ਦੀ ਸੇਵਾ ਵਿੱਚ ਕੋਈ ਕਮੀ ਨਹੀਂ ਰਹਿਣ ਦੇਵੇਗੀ। ਉਨ੍ਹਾਂ ਕਿਹਾ ਕਿ ਨਵੰਬਰ 2016 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਯੂਨੀਵਰਸਿਟੀ ਦਾ ਨੀਂਹ-ਪੱਥਰ ਰੱਖਿਆ ਜਾਵੇਗਾ ਅਤੇ ਨਾਨਕਸ਼ਾਹੀ ਕੈਲੰਡਰ ਸਬੰਧੀ ਵਿਵਾਦ ਦੇ ਹੱਲ ਲਈ ਵਿਸ਼ਵ ਭਰ ਦੇ ਸਿੱਖ ਵਿਦਵਾਨਾਂ ਦਾ ਸੰਮੇਲਨ ਵੀ ਕਰਵਾਇਆ ਜਾਵੇਗਾ। ਸਮਾਗਮ ਦੌਰਾਨ ਪਾਕਿਸਤਾਨ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਵੀ ਵੰਡੇ ਗਏ। ਪਾਕਿਸਤਾਨ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਤਾਰਾ ਸਿੰਘ ਵੱਲੋਂ ਚੇਅਰਮੈਨ ਸਦੀਕ ਉਲ ਫਾਰੂਕ ਸਮੇਤ ਸਿੱਖ ਜਥਿਆਂ ਦੇ ਆਗੂਆਂ ਦਾ ਸਨਮਾਨ ਕੀਤਾ ਗਿਆ।

ਸ਼ਰਧਾਲੂ ਗੁਲਜ਼ਾਰ ਸਿੰਘ ਨੇ ਦੱਸਿਆ ਕਿ ਸਿੱਖ ਸੰਗਤ ਨੇ ਪਾਕਿਸਤਾਨ ਦੀ ਯਾਤਰਾ ਦੌਰਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ ਸਾਹਿਬ , ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ), ਰੋੜੀ ਸਾਹਿਬ (ਐਮਨਾਬਾਦ), ਕਰਤਾਰਪੁਰ ਸਾਹਿਬ, ਆਦਿ ਗੁਰਦੁਆਰਿਆਂ ਦੇ ਦਰਸ਼ਨ ਕੀਤੇ। ਜਰਨੈਲ ਸਿੰਘ ਵਾਸੀ ਮੁਕਤਸਰ ਨੇ ਦੱਸਿਆ ਕਿ ਸਿੱਖ ਜਥੇ ਲਈ ਪਾਕਿਸਤਾਨ ਸਰਕਾਰ ਵੱਲੋਂ ਸਫ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੱਲ੍ਹ (4 ਨਵੰਬਰ, 2017) ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਉਨ੍ਹਾਂ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਦੇਸ਼ ਵਿਦੇਸ਼ ਤੋਂ ਆਈ
ਪਾਕਿਸਤਾਨ 'ਚ ਬਾਬਾ ਗੁਰੂ ਨਾਨਕ ਇੰਟਰਨੈਸ਼ਨਲ ਯੂਨੀਵਰਸਿਟੀ ਨੂੰ ਜ਼ਿਲ੍ਹਾ ਨਨਕਾਣਾ ਸਾਹਿਬ ਵਿਚ ਖੋਲ੍ਹੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਦੇ ਚੇਅਰਮੈਨ ਸਾਦਿਕ-ਉੱਲ-ਫ਼ਾਰੂਕ ਦੀ
ਪਾਕਿਸਤਾਨ 'ਚ ਸਥਿਤ ਸਿੱਖ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਜੱਥਿਆਂ ਨੂੰ ਭਾਰਤ ਵਲੋਂ ਰੋਕੇ ਜਾਣ ਦੇ ਵਿਰੋਧ ਵਿਚ ਲਾਹੌਰ 'ਚ ਭਾਰਤ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: