Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੇਰੀ ਸ਼ਹੀਦੀ ’ਤੇ ਪੰਜਾਬ ਦੇ ਮੁੱਖ ਮੰਤਰੀ ਬਾਦਲ ਨੂੰ ਮੇਰਾ ਕਾਤਲ ਐਲਾਨਿਆ ਜਾਵੇ: ਬਾਪੂ ਸੂਰਤ ਸਿੰਘ ਖਾਲਸਾ

ਮੇਰੀ ਸ਼ਹੀਦੀ ’ਤੇ ਪੰਜਾਬ ਦੇ ਮੁੱਖ ਮੰਤਰੀ ਬਾਦਲ ਨੂੰ ਮੇਰਾ ਕਾਤਲ ਐਲਾਨਿਆ ਜਾਵੇ: ਬਾਪੂ ਸੂਰਤ ਸਿੰਘ ਖਾਲਸਾ

ਹਸਨਪੁਰ (1 ਜੁਲਾਈ, 2015): ਲੰਘੇ ਸਿੱਖ ਸੰਘਰਸ਼ ਨਾਲ ਸਬੰਧਿਤ ਸਿੱਖ ਸਿਆਸੀ ਨਜ਼ਰਬੰਦਾਂ ਦੀ ਰਿਹਾਈ ਲਈ ਪਿਛਲੇ 167 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਦੀ ਸਿਹਤ ਅੱਜ ਦੁਪਹਿਰ 1 ਵਜੇ ਅਚਾਨਕ ਬੇਹੱਦ ਵਿਗੜ ਗਈ ਅਤੇ ਫ਼ਿਰ ਉਹ ਨੀਮ ਬੇਹੋਸ਼ੀ ਦੀ ਹਾਲਤ ਵਿਚ ਚਲੇ ਗਏ।

ਬਾਪੂ ਸੂਰਤ ਸਿੰਘ ਖਾਲਸਾ
ਬਾਪੂ ਸੂਰਤ ਸਿੰਘ ਖਾਲਸਾ

ਉਨ੍ਹਾਂ ਨੂੰ ਮਿਲਣ ਲਈ ਆਈਆਂ ਸੰਗਤਾਂ ਵੱਲੋਂ ਕੀਤੇ ਓਹੜ-ਪੋਹੜ, ਸੇਵਾ ਤੇ ਅਰਦਾਸ ਉੱਪਰੰਤ ਸ਼ਾਮ ਨੂੰ ਬਾਪੂ ਦੀ ਸਿਹਤ ਵਿਚ ਮਾਮੂਲੀ ਜਿਹਾ ਸੁਧਾਰ ਆਇਆ ਅਤੇ ਉਨਾਂ ਅੱਖ ਪੁੱਟੀ, ਦੋ ਘੁੱਟ ਪਾਣੀ ਪੀਤਾ ।

ਕੁਝ ਠੀਕ ਹੋਣ ‘ਤੇ ਉਨਾਂ ਆਖਿਆ ਕਿ ਮੇਰੀ ਸ਼ਹੀਦੀ ’ਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੇਰਾ ਕਾਤਲ ਐਲਾਨਿਆ ਜਾਵੇ। ਬਾਪੂ ਨੇ ਆਖਿਆ ਕਿ ਸਰਕਾਰ ਸਿੱਖਾਂ ਦੀਆਂ ਕੁਰਬਾਨੀ ਪ੍ਰਤੀ ਦਿ੍ਰੜਤਾ ਨੂੰ ਭੁੱਲ ਗਈ ਹੈ ਜਿਸ ਕਾਰਨ ਉਸ ਨੇ ਮੇਰੀ ਭੁੱਖ ਹੜਤਾਲ ਨੂੰ ਬਹੁਤੀ ਗੰਭੀਰਤਾ ਨਾਲ ਨਹੀਂ ਲਿਆ।

ਉਨਾਂ ਆਖਿਆ ਕਿ ਮੇਰੀ ਸ਼ਹਾਦਤ ਤੋਂ ਬਾਅਦ ਸਰਕਾਰ ਦਾ ਇਹ ਭੁਲੇਖਾ ਦੂਰ ਹੋ ਜਾਵੇਗਾ ਕਿ ਸਿੱਖਾਂ ਵਿਚੋ ਕੁਰਬਾਨੀ ਦਾ ਜ਼ਜ਼ਬਾ ਖ਼ਤਮ ਹੋ ਗਿਆ ਹੈ। ਇਸ ਸਮੇਂ ਉਨਾਂ ਆਖਿਆ ਕਿ ਉਹ 6 ਜੁਲਾਈ ਨੂੰ ਫ਼ੈਸਲਾਕੁੰਨ ਐਲਾਨ ਜ਼ਰੂਰ ਕਰਨਗੇ ਤੇ ਉਨਾਂ ਸਿੱਖ ਸੰਗਤਾਂ ਨੂੰ ਇਸ ਦਿਨ ਦੇ ਪੰਥਕ ਇਕੱਠ ਵਿਚ ਪੁੱਜਣ ਦੀ ਅਪੀਲ ਵੀ ਕੀਤੀ।

ਬਾਪੂ ਦੇ ਸਪੁੱਤਰ ਰਵਿੰਦਰਜੀਤ ਸਿੰਘ ਗੋਗੀ ਅਤੇ ਬੇਟੀ ਸਰਵਿੰਦਰ ਕੌਰ ਨੇ ਇਸ ਸਮੇਂ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਬਾਪੂ ਦੀ ਸਿਹਤ ਕਾਫੀ ਢਿੱਲੀ ਹੈ। ਸੰਘਰਸ਼ ਕਮੇਟੀ ਦੇ ਮੈਂਬਰ ਜੰਗ ਸਿੰਘ, ਭਵਨਦੀਪ ਸਿੰਘ, ਐਡਵੋਕੇਟ ਗੁਰਜਿੰਦਰ ਸਿੰਘ ਸਾਹਨੀ, ਜਸਵੀਰ ਸਿੰਘ ਖੰਡੂਰ ਅਤੇ ਸੁਰਿੰਦਰ ਸਿੰਘ ਠੀਕਰੀਵਾਲ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਤੁਰੰਤ ਐਲਾਨ ਕਰੇ। ਜੇ ਬਾਪੂ ਨੂੰ ਕੁਝ ਹੁੰਦਾ ਹੈ ਤਾਂ ਉਸ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: