Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੋਦੀ ਸਰਕਾਰ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਮਾਨ ਤੁਰੰਤ ਵਾਪਸ ਕਰੇ : ਪ੍ਰੋ: ਕਿਰਪਾਲ ਸਿੰਘ ਬਡੂੰਗਰ

ਮੋਦੀ ਸਰਕਾਰ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਮਾਨ ਤੁਰੰਤ ਵਾਪਸ ਕਰੇ : ਪ੍ਰੋ: ਕਿਰਪਾਲ ਸਿੰਘ ਬਡੂੰਗਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਐਤਵਾਰ (23 ਜੁਲਾਈ) ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 1984 ਵਿਚ ਦਰਬਾਰ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਜ਼ਬਤ ਕੀਤਾ ਗਿਆ ਸਮਾਨ ਤੁਰੰਤ ਵਾਪਸ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲਾਇਬ੍ਰੇਰੀ ਵਿਚੋਂ ਚੁੱਕਿਆ ਗਿਆ ਕੀਮਤੀ ਸਾਹਿਤਕ ਖਜ਼ਾਨਾ ਅਤੇ ਹੋਰ ਸਮਾਨ ਵਾਪਸ ਕਰ ਕੇ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਏ, ਤਾਂ ਜੋ ਲਾਇਬ੍ਰੇਰੀ ਦੀ ਸ਼ਾਨ ਮੁੜ ਤੋਂ ਬਹਾਲ ਹੋ ਸਕੇ। ਪ੍ਰੋ: ਬਡੂੰਗਰ ਨੇ ਆਖਿਆ ਕਿ ਇਹ ਗੱਲ ਕਿਸੇ ਤੋਂ ਲੁਕੀ ਛੁਪੀ ਨਹੀਂ ਕਿ ਜੂਨ 1984 ਦੇ ਭਾਰਤ ਦੇ ਫੌਜੀ ਹਮਲੇ ਦੌਰਾਨ ਕਿਵੇਂ ਲਾਇਬ੍ਰੇਰੀ ਨੂੰ ਤਬਾਹ ਕਰਨ ਦੀ ਕਾਰਵਾਈ ਕੀਤੀ ਗਈ। ਉਨ੍ਹਾਂ ਆਖਿਆ ਕਿ ਸਮਾਨ ਵਾਪਸ ਕਰਨ ਦੀ ਥਾਂ ਸਮਾਨ ਨਾ ਹੋਣ ਦੀ ਗੱਲ ਤਰਕਸੰਗਤ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਮਿਲ ਕੇ ਚੁੱਕੇ ਸਿੱਖ ਮਸਲਿਆਂ ਵਿਚ ਲਾਇਬ੍ਰੇਰੀ ਦਾ ਸਮਾਨ ਵਾਪਸ ਕਰਨ ਸਬੰਧੀ ਵੀ ਮੰਗ ਰੱਖੀ ਸੀ, ਜਿਸ ਪ੍ਰਤੀ ਉਨ੍ਹਾਂ ਨੇ ਹਾਂ ਪੱਖੀ ਹੁੰਗਾਰਾ ਦਿੱਤਾ ਸੀ।

ਪ੍ਰੋ: ਬਡੂੰਗਰ ਨੇ ਕਾਲੇਪਾਣੀ ਦੀ ਸੈਲੂਲਰ ਜੇਲ੍ਹ ਦੇ ਮਿਊਜ਼ੀਅਮ ਵਿਚ ਸਿੱਖਾਂ ਦੇ ਇਤਿਹਾਸ ਨੂੰ ਘਟਾ ਕੇ ਪੇਸ਼ ਕਰਨ ਦੀ ਪੜਤਾਲ ਲਈ ਬਣਾਈ ਗਈ ਕਮੇਟੀ ਵੱਲੋਂ ਦਿੱਤੀ ਰਿਪੋਰਟ ਤੋਂ ਬਾਅਦ ਅਗਲੀ ਕਾਰਵਾਈ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਸੰਜੀਦਾ ਮਸਲੇ ਪ੍ਰਤੀ ਸ਼੍ਰੋਮਣੀ ਕਮੇਟੀ ਗੰਭੀਰ ਹੈ ਅਤੇ ਰਿਪੋਰਟ ਅਨੁਸਾਰ ਅਗਲੀ ਕਾਰਵਾਈ ਨੂੰ ਅਮਲ ਵਿਚ ਲਿਆਉਣ ਲਈ ਇਕ ਸਬ-ਕਮੇਟੀ ਬਣਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿਚ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਭਾਈ ਰਾਮ ਸਿੰਘ ਅੰਤ੍ਰਿੰਗ ਮੈਂਬਰ, ਜਗਤਾਰ ਸਿੰਘ ਸੀਨੀਅਰ ਪੱਤਰਕਾਰ ਅਤੇ ਹਰਭਜਨ ਸਿੰਘ ਮਨਾਵਾ ਐਡੀਸ਼ਨਲ ਸਕੱਤਰ ਨੂੰ ਸ਼ਾਮਲ ਕੀਤਾ ਗਿਆ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਅੰਗ੍ਰੇਜ਼ਾਂ ਖਿਲਾਫ ਚੱਲੇ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਤੇ ਖਾਸਕਰ ਸਿੱਖਾਂ ਨੂੰ ਕਾਲੇਪਾਣੀ ਜੇਲ੍ਹ ਵਿਚ ਦਿੱਤੇ ਗਏ ਤਸੀਹਿਆਂ ਦੀ ਦਾਸਤਾਨ ਨੂੰ ਖਤਮ ਕਰਨ ਦਾ ਯਤਨ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਾਲੇਪਾਣੀ ਦੀਆਂ ਸਜ਼ਾਵਾਂ ਕੱਟਣ ਵਾਲੇ ਸਿੱਖਾਂ ਦੇ ਵੇਰਵੇ ਇਕੱਤਰ ਕੀਤੇ ਜਾ ਰਹੇ ਹਨ ਤਾਂ ਜੋ ਇਸ ਸਬੰਧੀ ਕਿਤਾਬ ਪ੍ਰਕਾਸ਼ਿਤ ਕੀਤੀ ਜਾ ਸਕੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਤੇ ਹੋਰ ਅਹੁਦੇਦਾਰ ਮੀਡੀਆ ਨਾਲ ਗੱਲ ਕਰਦੇ ਹੋਏ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਤੇ ਹੋਰ ਅਹੁਦੇਦਾਰ ਮੀਡੀਆ ਨਾਲ ਗੱਲ ਕਰਦੇ ਹੋਏ

ਗੁਰੂ ਨਾਨਕ ਸਾਹਿਬ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਉਨ੍ਹਾਂ ਕਿਹਾ ਕਿ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਵਿਖੇ ਸਮਾਗਮ ਆਯੋਜਿਤ ਕੀਤੇ ਜਾਣਗੇ। ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਅਤੇ ਮੁਕੰਮਲ ਵਿਉਂਤਬੰਦੀ ਲਈ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੈਂਬਰ ਸਰਵਣ ਸਿੰਘ ਕੁਲਾਰ, ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਸਕੱਤਰ ਅਵਤਾਰ ਸਿੰਘ, ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਮਹਿੰਦਰ ਸਿੰਘ ਆਹਲੀ ‘ਤੇ ਅਧਾਰਤ ਇੱਕ ਕਮੇਟੀ ਬਣਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ ਲਈ ਮੁਬਾਰਕ ਦਿਹਾੜਾ ਹੈ ਜਿਸਨੂੰ ਯਾਦਗਾਰੀ ਢੰਗ ਨਾਲ ਮਨਾਇਆ ਜਾਵੇਗਾ। ਪ੍ਰੋ: ਬਡੂੰਗਰ ਨੇ ਕਿਹਾ ਕਿ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਜੀਵਨ ਸੰਦੇਸ਼ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਕਿਤਾਬਚੇ ਛਾਪ ਕੇ ਮੁਫਤ ਵੰਡੇ ਜਾਣਗੇ। ਇਸ ਕਾਰਜ ਲਈ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਪ੍ਰਸਿੱਧ ਸਿੱਖ ਵਿਦਵਾਨ ਡਾ. ਬਲਵੰਤ ਸਿੰਘ ਢਿੱਲੋਂ ਅਤੇ ਡਾ. ਪਰਮਵੀਰ ਸਿੰਘ ਦੀਆਂ ਸੇਵਾਵਾਂ ਲਈਆਂ ਜਾਣਗੀਆਂ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸਾਰਾਗੜ੍ਹੀ ਦੀ ਜੰਗ ਵਿਚ ਸ਼ਹੀਦ ਹੋਏ 21 ਫੌਜੀਆਂ ਦੀ ਯਾਦ ਨੂੰ ਸਮਰਪਿਤ ਇਕ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਜਾਵੇਗਾ, ਇਹ ਸਮਾਗਮ ਗੁਰਦੁਆਰਾ ਗੁਰੂਸਰ ਬਜੀਦਪੁਰ (ਫਿਰੋਜ਼ਪੁਰ) ਵਿਖੇ 12 ਸਤੰਬਰ 2017 ਨੂੰ ਕਰਵਾ ਕੇ ਸਿੱਖ ਫੌਜੀਆਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਡ ਤੇ ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਰਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਭਲਾਈਪੁਰ, ਸਕੱਤਰ ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਮਹਿੰਦਰ ਸਿੰਘ ਆਹਲੀ ਤੇ ਹਰਭਜਨ ਸਿੰਘ ਮਨਾਵਾ, ਸਿਮਰਜੀਤ ਸਿੰਘ ਮੀਤ ਸਕੱਤਰ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ ਆਦਿ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: