Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੱਕਾ ਮਸਜਿਦ ਧਮਾਕਾ ਕੇਸ ਵਿਚ ਹਿੰਦੁਤਵੀਆਂ ਨੂੰ ਬਰੀ ਕਰਨ ਵਾਲੇ ਜੱਜ ਨੇ ਦਿੱਤਾ ਅਸਤੀਫਾ

ਮੱਕਾ ਮਸਜਿਦ ਧਮਾਕਾ ਕੇਸ ਵਿਚ ਹਿੰਦੁਤਵੀਆਂ ਨੂੰ ਬਰੀ ਕਰਨ ਵਾਲੇ ਜੱਜ ਨੇ ਦਿੱਤਾ ਅਸਤੀਫਾ

ਚੰਡੀਗੜ੍ਹ: ਮੱਕਾ ਮਸਜਿਦ ਧਮਾਕਾ ਕੇਸ ਵਿਚ ਅੱਜ ਫੈਂਸਲਾ ਸੁਣਾਉਣ ਤੋਂ ਬਾਅਦ ਐਨ.ਆਈ.ਏ ਕੋਰਟ ਦੇ ਜੱਜ ਰਵਿੰਦਰ ਰੈਡੀ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਕਰਯੋਗ ਹੈ ਕਿ ਅੱਜ ਸੁਣਾਏ ਫੈਂਸਲੇ ਵਿਚ ਰਵਿੰਦਰ ਰੈਡੀ ਨੇ ਮੱਕਾ ਮਸਜਿਦ ਧਮਾਕਾ ਕੇਸ ਵਿਚ ਨਾਮਜ਼ਦ 5 ਹਿੰਦੁਤਵੀਆਂ ਨੂੰ ਬਰੀ ਕਰ ਦਿੱਤਾ ਸੀ। ਜੱਜ ਰਵਿੰਦਰ ਰੈਡੀ ਨੇ ਆਪਣੇ ਅਸਤੀਫੇ ਦਾ ਕਾਰਨ ਨਿਜੀ ਦੱਸਿਆ ਹੈ।

ਜੱਜ ਰਵਿੰਦਰ ਰੈਡੀ

ਇਸ ਫੈਂਸਲੇ ਤੋਂ ਬਾਅਦ ਹੈਦਰਾਬਾਦ ਵਿਚ ਸੁਰੱਖਿਆ ਇੰਤਜ਼ਾਮ ਸਖਤ ਕੀਤੇ ਗਏ ਹਨ ਤੇ 1500 ਦੇ ਕਰੀਬ ਸੁਰੱਖਿਆ ਮੁਲਾਜ਼ਮਾਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿਚ ਤੈਨਾਤ ਕੀਤਾ ਗਿਆ ਹੈ।

ਕਾਂਗਰਸ ਅਤੇ ਭਾਜਪਾ ਦਰਮਿਆਨ ਛਿੜੀ ਸ਼ਬਦੀ ਜੰਗ:
ਐਨ.ਆਈ.ਏ ਦੇ ਫੈਂਸਲੇ ਤੋਂ ਬਾਅਦ ਭਾਜਪਾ ਅਤੇ ਕਾਂਗਰਸ ਵਿਚ ਸ਼ਬਦੀ ਜੰਗ ਛਿੜ ਗਈ ਹੈ। ਭਾਜਪਾ ਨੇ ਕਿਹਾ ਹੈ ਕਿ ਇਸ ਫੈਂਸਲੇ ਨਾਲ ਹਿੰਦੂਆਂ ਨੂੰ ਬਦਨਾਮ ਕਰਨ ਦੀ ਸਾਜਿਸ਼ ਬੇਨਕਾਬ ਹੋਈ ਹੈ ਜਦਕਿ ਕਾਂਗਰਸ ਨੇ ਐਨ.ਆਈ.ਏ ਉੱਤੇ ਸਵਾਲ ਖੜੇ ਕੀਤੇ ਹਨ।

ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਾਂਗਰਸ ‘ਤੇ ਹਿੰਦੂਆਂ ਨੂੰ ਵੋਟਾਂ ਵਾਸਤੇ ਬਦਨਾਮ ਕਰਨ ਦਾ ਦੋਸ਼ ਲਾਇਆ ਅਤੇ ਮੰਗ ਕੀਤੀ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ‘ਭਗਵਾਂ ਅੱਤਵਾਦ’ ਅਤੇ ‘ਹਿੰਦੂ ਅੱਤਵਾਦ’ ਵਰਗੇ ਸ਼ਬਦ ਵਰਤਣ ਲਈ ਮੁਆਫੀ ਮੰਗਣ।

ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਅਜ਼ਾਦ ਨੇ ਐਨ.ਆਈ.ਏ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁਕਦਿਆਂ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਸੱਤਾ ਵਿਚ ਆਈ ਹੈ ਸਾਰੇ ਕੇਸਾਂ ਵਿਚ ਦੋਸ਼ੀ ਬਰੀ ਹੋ ਰਹੇ ਹਨ, ਜਿਸ ਨਾਲ ਲੋਕਾਂ ਦਾ ਜਾਂਚ ਅਜੈਂਸੀਆਂ ਤੋਂ ਭਰੋਸਾ ਉੱਠ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਸਾਂਝੇ ਤੌਰ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੰਡੀਆ ਦੀ ਜਾਂਚ ਏਜੰਸੀ ਐਨ.ਆਈ.ਏ. ਵੱਲੋਂ ਸਿੱਖ ਸੰਸਥਾਵਾਂ, ਜਿਹਨਾਂ ਵਿਚ ਖਾਲਸਾ ਏਡ ਪ੍ਰਮੁੱਖ ਹੈ, ਅਤੇ
ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਸਾਂਝੇ ਤੌਰ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੰਡੀਆ ਦੀ ਜਾਂਚ ਏਜੰਸੀ ਐਨ.ਆਈ.ਏ. ਵੱਲੋਂ ਸਿੱਖ ਸੰਸਥਾਵਾਂ, ਜਿਹਨਾਂ ਵਿਚ ਖਾਲਸਾ ਏਡ ਪ੍ਰਮੁੱਖ ਹੈ, ਅਤੇ
ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤੇ ਗਏ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਅਤੇ ਰਮਨਦੀਪ ਸਿੰਘ ਬੱਗਾ ਤੇ ਹਰਦੀਪ ਸਿੰਘ ਸ਼ੇਰਾ ਸਮੇਤ ਕੁੱਲ 11 ਜਣਿਆਂ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਨੈ.ਇ.ਏ.)
ਲੰਘੇ ਦਿਨ (18 ਨਵੰਬਰ ਨੂੰ) ਅੰਮ੍ਰਿਤਸਰ ਅਜਨਾਲਾ ਸੜਕ ਨੇੜਲੇ ਪਿੰਡ ਅਦਲੀਵਾਲ ਸਥਿਤ ਨਿਰੰਕਾਰੀ ਭਵਨ ਵਿਖੇ ਚਲ ਰਹੇ ਸਮਾਗਮ ਦੌਰਾਨ ਦੋ ਨਕਾਬਪੋਸ਼ਾਂ ਵਲੋਂ ਹੱਥ ਗੋਲਾ ਸੁਟੇ ਜਾਣ ਕਾਰਣ ਵੀਹ ਦੇ ਕਰੀਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: