Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੱਧ ਪ੍ਰਦੇਸ਼ ਵਿੱਚ ਫਿਰ ਹੋਈ ਚਰਚ ਦੀ ਭੰਨ ਤੋੜ

ਮੱਧ ਪ੍ਰਦੇਸ਼ ਵਿੱਚ ਫਿਰ ਹੋਈ ਚਰਚ ਦੀ ਭੰਨ ਤੋੜ

ਆਗਰਾ (16 ਅਪ੍ਰੈਲ, 2015): ਦਿੱਲੀ, ਹਰਿਆਣਾ, ਮਹਾਂਰਾਸ਼ਟਰ ਤੋਂ ਬਾਅਦ ਮੱਧ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਚਰਚਾ ‘ਤੇ ਹਮਲਾ ਹੋਣ ਦੀਆਂ ਖਬਰਾਂ ਪ੍ਰਾਪਤ ਹੋਈਆਂ ਹਨ। ਕੁਝ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਇੱਥੋਂ ਦੇ ਛਾਉਣੀ ਇਲਾਕੇ ‘ਚ ਬੀਤੀ ਦੇਰ ਰਾਤ ਇਕ ਚਰਚ ਵਿਚ ਭੰਨ-ਤੋੜ ਕਰਨ ‘ਤੇ ਸਥਾਨਕ ਇਸਾਈ ਭਾਈਚਾਰਾ ਗੁੱਸੇ ‘ਚ ਹੈ। ਪੁਲਿਸ ਅਨੁਸਾਰ ਇਹ ਘਟਨਾ ਆਗਰਾ ਛਾਉਣੀ ਦੇ ਪ੍ਰਤਾਪਪੁਰਾ ਖੇਤਰ ‘ਚ ਸੇਂਟ ਮੈਰੀ ਚਰਚ ਦੀ ਹੈ ।

Church
ਚਰਚ

ਪੁਲਿਸ ਨੇ ਦੱਸਿਆ ਕਿ ਕੁਝ ਅਣਪਛਾਤੇ ਲੋਕਾਂ ਖਿਲਾਫ਼ ਰਕਾਬਗੰਜ ਥਾਣੇ ‘ਚ ਮਾਮਲਾ ਵੀ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਮੁੱਖ ਗੇਟ ਸਮੇਤ ਦੋ ਮੂਰਤੀਆਂ ਨੂੰ ਨੁਕਸਾਨ ਪੁੱਜਾ।ਇਸਾਈ ਭਾਈਚਾਰੇ ਨੇ 24 ਘੰਟਿਆਂ ‘ਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਸਤੋਂ ਪਹਿਲਾਂ ਵੀ ਮੱਧ ਪ੍ਰਦੇਸ਼ ਦੇ ਜਬਲਪੁਰ ‘ਚ 20 ਮਾਰਚ ਨੂੰ ਵੀ ਇਕ ਚਰਚ ਤੇ ਇਕ ਮਿਸ਼ਨਰੀ ਸਕੂਲ ਵਿਚ ਹਿੰਦੂ ਸੰਗਠਨ ਦੇ ਵਰਕਰਾਂ ਵੱਲੋਂ ਭੰਨ-ਤੋੜ ਕੀਤੀ ਗਈ ਸੀ ਤੇ ਇਸ ਸਬੰਧੀ ਦੱਖਣਪੰਥੀ ਹਿੰਦੂ ਸਮੂਹ ਦੇ 6 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਨੂੰ ਬਾਅਦ ‘ਚ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ।

ਭਾਰਤ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਭਾਜਪਾ ਸਰਕਾਰ ਬਨਣ ਤੋਂ ਬਾਅਦ ਵਿੱਚ ਭਾਜਪਾ ਦੇ ਅਤੇ ਉਸਦੀਆਂ ਸਹਿਯੋਗੀ ਸੰਸਥਾਵਾਂ ਦੇ ਆਗੂਆਂ ਵੱਲੋਂ ਘੱਟ ਗਿਣਤੀਆਂ ਬਾਰੇ ਅਪਮਾਨਿਤ ਬਿਆਨ ਦੇਣ, ਘੱਟ ਗਿਣਤੀਆਂ ਦੇ ਮਨੁੱਖੀ ਅਧਿਕਾਰਾਂ ਦੇ ਘਾਣ, ਚਰਚਾ ‘ਤੇ ਹਮਲੇ ਅਤੇ ਮੁਸਲਮਾਨਾਂ ਦੇ ਜਬਰੀ ਧਰਮ ਪਰਿਵਰਤਣ ਦੀਆਂ ਘਟਨਾਵਾਂ ਵਿੱਚ ਬਹੁਤ ਵਾਧਾ ਹੋਇਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਅਤੇ ਹਰਿਆਣਾ ਵਿੱਚ ਚਰਚਾਂ 'ਤੇ ਹਮਲੇ ਹੋਣ ਤੋਂ ਬਾਅਦ ਭਾਰਤ ਦੇ ਦੋ ਹੋਰ ਸੂਬਿਆਂ 'ਚ ਗਿਰਜਾ ਘਰਾਂ 'ਤੇ ਹਮਲੇ ਹੋਣ ਦੀ ਗੰਭੀਰ ਘਟਨਾ ਸਾਹਮਣੇ ਆਈ ਹੈ ਅਤੇ ਗਿਰਜਾ ਘਰਾਂ
ਹਰਿਆਣਾ ਦੇ ਹਿਸਾਰ ਜ਼ਿਲ੍ਹੇ ’ਚ ਪੈਂਦੇ ਪਿੰਡ ਕੈਮਰੀ ’ਚ ਉਸਾਰੀ ਅਧੀਨ ਗਿਰਜਾਘਰ ’ਚ ਕੁਝ ਲੋਕਾਂ ਨੇ ਭੰਨ-ਤੋੜ ਤੋਂ ਬਾਅਦ ਉੱਥੇ ਕਰਾਸ ਨੂੰ ਪੁੱਟ ਕੇ ਹਨੂੰਮਾਨ ਦੀ ਮੂਰਤੀ ਸਥਾਪਤ ਕਰ ਦਿੱਤੀ।ਵਿਲੀਵਾਰਸ਼
ਦਿੱਲੀ ‘ਚ ਪਿਛਲੇ 2 ਮਹੀਨਿਆਂ ਦੌਰਾਨ ਦਿੱਲੀ ‘ਚ ਗਿਰਜਾਘਰਾਂ ‘ਤੇ ਅਣਪਛਾਤੇ ਲੋਕਾਂ ਵਲੋਂ ਹਮਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।2 ਫਰਵਰੀ 2015 ਨੂੰ ਦੇਰ ਰਾਤ ਗਏ ਦੱਖਣੀ ਦਿੱਲੀ ਦੇ ਪਾਸ਼
ਦਿੱਲੀ ’ਚ ਚਰਚਾਂ ’ਤੇ ਹੋ ਰਹੇ ਹਮਲਿਆਂ ਦੇ ਰੋਸ ਵਜੋਂ ਇਸਾਈ ਭਾਈਚਾਰੇ ਦੇ ਮੈਬਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਦੌਰਾਨ ਪੁਲੀਸ ਵੱਲੋਂ ਧੱਕੇ ਨਾਲ ਬੱਸਾਂ ’ਚ ਭਰ ਲਏ ਗਏ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: