Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਯੂਨਾਈਟਿਡ ਖਾਲਸਾ ਦਲ ਨੂੰ ਕਰਨਵੀਰ ਸਿੰਘ ਦੇ ਪੁਲੀਸ ਤਸ਼ੱਦਦ ਕਾਰਨ ਸ਼ਹੀਦ ਹੋਣ ਦਾ ਸ਼ੱਕ

ਯੂਨਾਈਟਿਡ ਖਾਲਸਾ ਦਲ ਨੂੰ ਕਰਨਵੀਰ ਸਿੰਘ ਦੇ ਪੁਲੀਸ ਤਸ਼ੱਦਦ ਕਾਰਨ ਸ਼ਹੀਦ ਹੋਣ ਦਾ ਸ਼ੱਕ

ਲੰਡਨ (ਅਕਤੂਬਰ 22, 2010): ਹੁਸ਼ਿਆਰਪੁਰ ਪੁਲੀਸ ਵਲੋਂ ਭਾਈ ਕਰਨਵੀਰ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਉਪਰ ਘੰਟਿਆਂ ਬੱਧੀ ਅਣਮਨੁੱਖੀ ਤਸ਼ੱਦਦ ਢਾਹਿਆ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਦੇ ਸਿੱਧਾ ਅਤੇ ਪੁੱਠਾ ਘੋਟਣਾ ਲਗਾਉਣ ਤੋਂ ਇਲਾਵਾ ਲੱਤਾਂ ਪਾੜੀਆ ਗਈਆਂ, ਹੱਥ ਪਿੱਛੇ ਬੰਨ੍ਹ ਕੇ ਛੱਤ ਨਾਲ ਪੁੱਠਾ ਟੰਗ ਕੇ ਪੱਟਾਂ ਤੇ ਅਣਗਿਣਤ ਮੁੱਕੇ ਗਏ ਅਤੇ ਸਰੀਰ ਦੇ ਵੱਖ ਵੱਖ ਅੰਗਾਂ ਤੇ ਕਰੰਟ ਦੇ ਝਟਕੇ ਦਿੱਤੇ ਗਏ, ਜਿਸ ਕਾਰਨ ਉਹ ਭੱਜਣਾ ਤਾਂ ਦੂਰ ਉਹ ਤੁਰਨ ਫਿਰਨ ਤੋਂ ਅਸਮਰੱਥ ਸੀ। ਅਜਿਹੀ ਹਾਲਤ ਵਿੱਚ ਉਸ ਬਾਰੇ ਇਹ ਆਖਣਾ ਕਿ ਉਹ ਪਖਾਨਾ ਜਾਣ ਵਕਤ ਰੌਸਨ਼ਦਾਨ ਤੋੜ ਕੇ ਪੁਲੀਸ ਹਿਰਾਸਤ ਚੋਂ ਫਰਾਰ ਹੋ ਗਿਆ ਸਰਾਸਰ ਝੂਠ ਦਾ ਪੁਲੰਦਾ ਹੈ। ਜਿਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਯੂਨਾਈਟਿਡ ਖਾਲਸਾ ਦਲ ਯੂ.ਕੇ ਦੇ ਪ੍ਰਧਾਨ ਸ੍ਰ. ਨਿਰਮਲ ਸਿੰਘ ਸੰਧੂ, ਜਨਰਲ ਸਕੱਤਰ ਸ੍ਰ. ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਪ੍ਰੈੱਸ ਸਕੱਤਰ ਸ੍ਰ. ਬਲਵਿੰਦਰ ਸਿੰਘ ਢਿੱਲੋਂ ਨੇ ਪੁਲੀਸ ਦੀ ਇਸ ਕਹਾਣੀ ਨੂੰ ਮਨਘੜਤ ਆਖਦਿਆਂ ਸ਼ੱਕ ਪ੍ਰਗਟ ਕੀਤਾ ਕਿ ਹੋ ਸਕਦਾ ਹੈ ਕਿ ਪੁਲੀਸ ਦੇ ਅੰਨ੍ਹੇ ਤਸ਼ੱਦਦ ਕਾਰਨ ਉਸ ਦੀ ਮੌਤ ਹੀ ਹੋ ਗਈ ਹੋਵੇ ਅਤੇ ਪੁਲੀਸ ਨੇ ਆਪਣਾ ਪਾਪ ਛਪਾਉਣ ਲਈ ਉਸ ਨੂੰ ਫਰਾਰ ਕਰਾਰ ਦੇ ਦਿੱਤਾ ਹੋਵੇ। ਸ੍ਰ. ਡੱਲੇਵਾਲ ਅਤੇ ਸ੍ਰ. ਢਿੱਲੋਂ ਨੇ ਆਪਣੇ ਹੱਡੀ ਹੰਡਾਏ ਸੱਚ ਅਨੁਸਾਰ ਖੁਲਾਸਾ ਕੀਤਾ ਕਿ ਜਦੋਂ ਪੁਲੀਸ ਕਿਸੇ ਭਗੌੜੇ ਸਿੰਘ ਗ੍ਰਿਫਤਾਰ ਕਰਦੀ ਹੈ ਤਾਂ ਉਸ ਨੂੰ ਉਸੇ ਵਕਤ ਤਸੀਹਾ ਕੇਂਦਰ ਵਿੱਚ ਲਿਜਾ ਕੇ ਤਸ਼ੱਦਦ ਦਾ ਅਜਿਹਾ ਦੌਰ ਅਰੰਭ ਕਰ ਦਿੱਤਾ ਜਾਂਦਾ ਹੈ ਕਿ ਪੁਲੀਸ ਦੀ ਗ੍ਰਿਫਤ ਵਿੱਚ ਫਸਿਆ ਵਿਆਕਤੀ ਚਾਹ ਕੇ ਵੀ ਭੱਜ ਨਹੀਂ ਸਕਦਾ। ਪਹਿਲੇ ਦਿਨ ਤਾਂ ਤਸ਼ੱਦਦ ਸਾਰੇ ਹੱਦਾਂ ਬੰਨ੍ਹੇ ਪਾਰ ਕਰ ਜਾਂਦਾ ਹੈ। ਪਾਖਾਨੇ ਲਈ ਜਾਣ ਵਾਸਤੇ ਵੀ ਪੁਲੀਸ ਕਰਮਚਾਰੀਆਂ ਨੂੰ ਸਹਾਰਾ ਦੇਣਾ ਪੈਂਦਾ ਹੈ,ਤਾਂ ਅਜਿਹੀ ਹਾਲਤ ਵਿੱਚ ਰੌਸ਼ਨਦਾਨ ਤੋੜ ਕੇ ਭੱਜਣਾ ਬੜੀ ਹੀ ਅਸੰਭਵ ਗੱਲ ਹੈ। ਸਿੱਖ ਸੰਘਰਸ਼ ਦੀ ਚੜ੍ਹਤ ਸਮੇਂ ਪੁਲੀਸ ਨੇ ਭਾਈ ਤਰਸੇਮ ਸਿੰਘ ਕੋਹਾੜ, ਭਾਈ ਸਤਨਾਮ ਸਿੰਘ ਬਾਵਾ ਅਤੇ ਭਾਈ ਮਨਬੀਰ ਸਿੰਘ ਚਹੇੜੂ ਸਮੇਤ ਕਈ ਸਿੰਘਾਂ ਨੂੰ ਪੁਲੀਸ ਹਿਰਾਸਤ ਚੋਂ ਹੱਥਕੜੀਆਂ ਅਤੇ ਬੇੜੀਆਂ ਸਣੇ ਫਰਾਰ ਕਰਾਰ ਦੇ ਕੇ ਮਗਰੋਂ ਸ਼ਹੀਦ ਕਰ ਦਿੱਤਾ ਗਿਆ ਸੀ। ਯੂਨਾਈਟਿਡ ਖਾਲਸਾ ਦਲ ਵਲੋਂ ਇਸ ਬਾਰੇ ਮਨੁੱਖੀ ਅਧਿਕਾਰਾਂ ਦੀਆਂ ਅਲੰਬਰਦਾਰ ਜਥੇਬੰਦੀਆਂ ਨੂੰ ਸਨਿਮਰ ਅਪੀਲ ਕੀਤੀ ਗਈ ਹੈ ਕਿ ਪੁਲੀਸ ਦੇ ਇਹੋ ਜਿਹੇ ਕਾਲੇ ਕਾਰਨਾਮਿਆਂ ਖਿਲਾਫ ਅਵਾਗ਼ ਬੁਲੰਦ ਕੀਤੀ ਜਾਵੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।
ਸਿੱਖ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਖਿਲਾਫ ਸੋਸ਼ਲ ਮੀਡੀਏ ਉੱਤੇ ਵੱਡੀ ਪੱਧਰ ਤੇ ਹੋ ਰਿਹਾ ਭੰਡੀ ਪ੍ਰਚਾਰ ਬਹੁਤ ਹੀ ਮੰਦਭਾਗਾ ਹੈ। ਲੰਬਾ ਸਮਾਂ ਜੇਲ੍ਹਾਂ ਕੱਟਣ, ਪੁਲਿਸ ਤਸ਼ੱਦਦ ਝੱਲਣ, ਆਪਣੀਆਂ
ਅਪ੍ਰੈਲ ਮਹੀਨੇ ਦੀ 29 ਤਰੀਕ ਨੂੰ ਦਮਦਮੀ ਟਕਸਾਲ ਦੇ ਚੌਧਵੇਂ ਜਥੇਦਾਰ ਅਤੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਅੱਤ ਸਤਿਕਾਰਯੋਗ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਲਿਆਂ ਅਤੇ ਸਾਥੀ ਸਿੰਘਾਂ ਦੀਆਂ ਲਾਸਾਨੀ
"ਜਿਹੜਾ ਬੰਦਾ ਗੁਰਬਾਣੀ ਦੇ ਪਵਿੱਤਰ ਗੁਟਕਾ ਸਾਹਿਬ ਦੀ ਸੌਂਹ ਖਾ ਕੇ ਮੁੱਕਰ ਸਕਦਾ ਹੈ, ਜੋ ਆਪਣਾ ਵਾਅਦਾ ਨਹੀਂ ਨਿਭਾਅ ਸਕਿਆ ਉਹ ਬਰਗਾੜੀ ਵਿੱਚ ਆਪਣੇ ਕਿਸੇ ਕਰਿੰਦੇ ਨੂੰ ਭੇਜ ਕੇ ਇਨਸਾਫ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: