Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰਿਮਾਂਡ ਮੁੱਕਣ ਤੋਂ ਪਹਿਲਾ ਹੀ ਐਨ. ਆਈ. ਏ ਨੇ ਜਗਤਾਰ ਸਿੰਘ ਜੱਗੀ ਨੂੰ ਵਾਪਸ ਨਾਭਾ ਜੇਲ੍ਹ ਭੇਜਿਆ

ਰਿਮਾਂਡ ਮੁੱਕਣ ਤੋਂ ਪਹਿਲਾ ਹੀ ਐਨ. ਆਈ. ਏ ਨੇ ਜਗਤਾਰ ਸਿੰਘ ਜੱਗੀ ਨੂੰ ਵਾਪਸ ਨਾਭਾ ਜੇਲ੍ਹ ਭੇਜਿਆ

ਚੰਡੀਗੜ: ਭਾਰਤੀ ਜਾਂਚ ਏਜੰਸੀ ਐਨ. ਆਈ. ਏ. ਨੇ ਅੱਜ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਨੂੰ ਨਾਭਾ ਜੇਲ੍ਹ ਵਿੱਚ ਵਾਪਸ ਭੇਜ ਦਿੱਤਾ ਹੈ। ਲੰਘੀ 17 ਜਨਵਰੀ ਨੂੰ ਐਨ. ਆਈ. ਏ. ਨੇ ਚੁੱਪ-ਚਪੀਤੇ ਹੀ ਜਗਤਾਰ ਸਿੰਘ ਜੱਗੀ ਨੂੰ ਨਾਭਾ ਜੇਲ੍ਹ ਵਿੱਚੋਂ ਲਿਆ ਕੇ ਮੁਹਾਲੀ ਦੇ ਇਕ ਵਧੀਕ ਸੈਸ਼ਨ ਦੀ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ।

ਐਨ. ਆਈ. ਏ. ਕੋਲ ਜਗਤਾਰ ਸਿੰਘ ਜੱਗੀ 22 ਜਨਵਰੀ ਤੱਕ ਪੁਲਿਸ ਹਿਰਾਸਤ ਵਿੱਚ ਸੀ ਪਰ ਸਿੱਖ ਸਿਆਸਤ ਨੂੰ ਮਿਲੀ ਜਾਣਕਾਰੀ ਅਨੂਸਾਰ ਭਾਰਤੀ ਜਾਂਚ ਏਜੰਸੀ ਉਸ ਨੂੰ ਅੱਜ (19 ਜਨਵਰੀ ਨੂੰ) ਹੀ ਵਾਪਸ ਨਾਭਾ ਜੇਲ੍ਹ ਭੇਜ ਦਿੱਤਾ।

ਜਗਤਾਰ ਸਿੰਘ ਜੱਗੀ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨੂੰ ਦੱਸਿਆ ਕਿ ਨਾਭਾ ਜੇਲ੍ਹ ਦੇ ਦਫ਼ਤਰੀ ਅਮਲੇ ਨੇ ਇਸ ਬਾਰੇ ਕੋਈ ਜਾਣਕਾਰੀ ਨਹੀ ਦਿੱਤੀ ਪਰ ਐਨ. ਆਈ. ਏ. ਨੇ ਇਸ ਬਾਰੇ ਪੁਸ਼ਟੀ ਕੀਤੀ ਹੈ ਕਿ ਜਗਤਾਰ ਸਿੰਘ ਜੱਗੀ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।
ਸਰੀ ਨਾਰਥ ਤੋਂ ਐਮਐਲਏ ਮਨਦੀਪ ਧਾਲੀਵਾਲ ਵੱਲੋਂ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਵਿੱਚ ਇੱਕ ਅਹਿਮ ਮਤਾ ਪੇਸ਼ ਕੀਤਾ ਗਿਆ ਹੈ, ਜੋ 1984 ਵਿੱਚ ਸਿੱਖਾਂ ਸਿੱਖਾਂ ਹੋਈ ਵਿਆਪਕ ਤੇ ਵਿਓਂਤਬੱਧ ਹਿੰਸਾ ਨੂੰ
ਸਿੱਖ ਕੁਲੀਸ਼ਨ (Sikh Coalition) ਨੇ ਦੇਸ਼ ਭਰ ਵਿੱਚ ਅਪੀਲ ਜਾਰੀ ਕਰਦਿਆਂ ਭਾਈਚਾਰੇ ਅਤੇ ਸਹਿਯੋਗੀਆਂ ਨੂੰ ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਓਰਿਟੀ (DHS) ਅਤੇ ਯੂ.ਐਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਵੱਲੋਂ ਤਜਵੀਜ਼ਤ ਇੱਕ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: