Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰੁਲਦਾ ਸਿੰਘ ਕਤਲ ਕੇਸ ਵਿੱਚ ਭਾਈ ਜਗਤਾਰ ਸਿੰਘ ਤਾਰਾ ਖਿਲਾਫ ਚਲਾਨ ਪੇਸ਼

ਰੁਲਦਾ ਸਿੰਘ ਕਤਲ ਕੇਸ ਵਿੱਚ ਭਾਈ ਜਗਤਾਰ ਸਿੰਘ ਤਾਰਾ ਖਿਲਾਫ ਚਲਾਨ ਪੇਸ਼

ਭਾਈ ਜਗਤਾਰ ਸਿੰਘ ਤਾਰਾ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)
ਭਾਈ ਜਗਤਾਰ ਸਿੰਘ ਤਾਰਾ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)

ਪਟਿਆਲਾ (9 ਅਪਰੈਲ, 2015): ਅੱਜ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਕਤਲ ਕੇਸ ਵਿੱਚ ਪੁਲਿਸ ਨੇ ਭਾਈ ਜਗਤਾਰ ਸਿੰਘ ਤਾਰਾ ਖਿਲਾਫ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ। ਇਸ ਕੇਸ ਵਿੱਚ ਉਸ ਖ਼ਿਲਾਫ਼ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ।ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਦਰਸ਼ਨ ਸਿੰਘ ਮਕਾਰੋਂਪੁਰ, ਜਗਮੋਹਨ ਸਿੰਘ ਵਾਸੀ ਮੁਹੱਲਾ ਸਿੰਘਪੁਰਾ ਬਸੀ, ਦਲਜੀਤ ਸਿੰਘ ਵਾਸੀ ਸੈਕਟਰ 6 ਅਰੋਲੀ ਮੁੰਬਈ, ਅਮਰਜੀਤ ਸਿੰਘ ਵਾਸੀ ਨੰਗਲ ਅਤੇ ਗੁਰਜੰਟ ਸਿੰਘ ਵਾਸੀ ਖੇੜੀ ਸ਼ੀਸ਼ਗਰਾਂ ਪਿਹੋਵਾ ਨੂੰ ਪਟਿਆਲਾ ਦੀ ਅਦਾਲਤ ਨੇ 27 ਫਰਵਰੀ 2015 ਨੂੰ ਬਰੀ ਕਰ ਦਿੱਤਾ ਸੀ।

ਭਾਈ ਤਾਰਾ ਨੂੰ ਕੁਝ ਮਹੀਨੇ ਪਹਿਲਾਂ ਹੀ ਥਾਈਲੈਂਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਕਰ ਕੇ ਉਸ ਖ਼ਿਲਾਫ਼ ਹੁਣ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ। ਥਾਣਾ ਤ੍ਰਿਪੜੀ ਦੇ ਐਸ.ਐਚ.ਓ. ਇੰਸਪੈਕਟਰ ਰਾਜੇਸ਼ ਛਿੱਬੜ ਨੇ ਇੱਥੇ ਜੁਡੀਸ਼ਲ ਮੈਜਿਸਟਰੇਟ ਜਗਮੀਤ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ।

ਭਾਈ ਜਗਤਾਰ ਸਿੰਘ ਤਾਰਾ ਤੋਂ ਪਹਿਲਾਂ ਥਾਈਲੈਂਡ ਤੋਂ ਹੀ ਗ੍ਰਿਫਤਾਰ ਕੀਤੇ ਰਮਨਦੀਪ ਸਿੰਘ ਗੋਲਡੀ ਖ਼ਿਲਾਫ਼ ਵੀ ਥਾਣਾ ਤ੍ਰਿਪੜੀ ਦੀ ਪੁਲੀਸ ਨੇ ਇਸੇ ਤਰ੍ਹਾਂ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਸੀ।

ਜ਼ਿਕਰਯੋਗ ਹੈ ਕਿ ਰੁਲਦਾ ਸਿੰਘ ਨੂੰ 29 ਸਤੰਬਰ 2009 ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ ਸਨ ਅਤੇ ਫੇਰ 15 ਅਗਸਤ ਨੂੰ ਉਸ ਦੀ ਮੌਤ ਹੋ ਗਈ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ
ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ
ਇੰਡੀਅਨ ਵਿਧਾਨ ਦੀ ਸੱਤਵੀ ਜੁਜ (schedule) ਦੀ ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ
ਇੰਡੀਅਨ ਵਿਧਾਨ ਦੀ ਸੱਤਵੀ ਜੁਜ (schedule) ਦੀ ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: