Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੁਧਿਆਣਾ ਝੂਠਾ ਪੁਲਿਸ ਮੁਕਾਬਲਾ: ਨਹੀਂ ਹੋਇਆ ਐੱਸ. ਐੱਚ.ੳੇ ‘ਤੇ ਅਜੇ ਤੱਕ ਪਰਚਾ ਦਰਜ਼

ਲੁਧਿਆਣਾ ਝੂਠਾ ਪੁਲਿਸ ਮੁਕਾਬਲਾ: ਨਹੀਂ ਹੋਇਆ ਐੱਸ. ਐੱਚ.ੳੇ ‘ਤੇ ਅਜੇ ਤੱਕ ਪਰਚਾ ਦਰਜ਼

Shootingਲੁਧਿਆਣਾ (2 ਅਕਤੂਬਰ, 2014): ਲੁਧਿਆਣਾ ਦੇ ਝੂਠੇ ਪੁਲਿਸ ਮੁਕਾਬਲੇ ਦੀ ਜਾਂਚ ਵਿੱਚ ਲੱਗੀ ਪੁਲਿਸ ਟੀਮ ਅਜੇ ਤੱਕ ਇਸ ਘਟਨਾਂ ਵਿੱਚ ਮਾਛੀਵਾੜਾ ਪੁਲਸ ਥਾਣੇ ਦੇ ਐਸ.ਐੱਚ.ਉ ਦੀ ਸ਼ਮੂਲੀਅਤ ਬਾਰੇ ਕੁਝ ਵੀ ਨਿਰਧਾਰਤ ਨਹੀਂ ਕਰ ਸਕੀ।

ਇਸ ਮਾਮਲੇ ਵਿੱਚ ਐਸ.ਐੱਚ.ਉ ਮਨਜਿੰਦਰ ਸਿੰਘ ਨੂੰ ਬਰਖਾਸਤ ਕਰਦਿੱਤਾ ਗਿਆ ਸੀ, ਪਰ ਉਸ ਨੂੰ ਮੁਕੱਦਮੇਂ ਵਿੱਚ ਨਾਮਜ਼ਦ ਨਹੀਂ ਕੀਤਾ ਗਿਆ।ਘਟਨਾ ਦੇ 6 ਦਿਨ ਬਾਅਦ ਵੀ ਪੁਲਿਸ ਅਧਿਕਾਰੀ ਇਸ ਮਾਮਲੇ ਵਿਚ ਇਹ ਪਤਾ ਨਹੀਂ ਲਗਾ ਸਕੇ ਕਿ ਘਟਨਾ ਸਮੇਂ ਐਸ. ਐਚ. ਓ. ਉਥੇ ਮੌਜੂਦ ਸੀ ਕਿ ਨਹੀਂ , ਹਾਲਾਂਕਿ ਹੋਰ ਪੁਲਿਸ ਮੁਲਾਜਮ ਪੁਲਿਸ ਹਿਰਾਸਤ ਵਿਚ ਹਨ।

ਵਿਚਾਰਨਯੋਗ ਨੁਕਤਾ ਇਹ ਹੈ ਕਿ ਜੇਕਰ ਐੱਸ.ਐੱਚ.ੳ ਦੀ ਇਸ ਘਟਨਾਂ ਵਿੱਚ ਸ਼ਮੂਲੀਅਤ ਨਹੀਂ ਸੀ ਤਾਂ ਫਿਰ ਉਸਨੂੰ ਬਰਖਾਸਤ ਕਿਊ ਕੀਤਾ ਗਿਆ, ਜੇਕਰ ਬਰਖਾਸਤ ਕੀਤਾ ਹੈ ਤਾਂ ਉਸਨੂੰ ਮੁਕੱਦਮੇ ਵਿੱਚ ਨਾਮਜ਼ਦ ਕਿਉਂ ਨਹੀਂ ਕੀਤਾ ਗਿਆ।ਇਹ ਤੱਥ ਇਸ ਕੇਸ ਦੀ ਜਾਂਚ ਕਰ ਰਹੀ ਪੁਲਿਸ ਟੀਮ ਦੀ ਭਰੋਸੇਯੋਗਤਾ ‘ਤੇ ਸਵਾਲੀਆਂ ਨਿਸ਼ਾਨ ਲਾਉਦਾ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ੳਨੁਸਾਰ ਘਟਨਾ ਤੋਂ ਬਾਅਦ ਥਾਣੇ ਦੇ ਰੋਜਨਾਮਾ ਨਾਲ ਵੀ ਛੇੜਖਾਨੀ ਕੀਤੀ ਗਈ ਸੀ।

ਕਿ ਲੁਧਿਆਣਾ ਦੇ ਜਮਾਲਪੁਰ ਇਲਾਕੇ ਦੀ ਆਹਲੂਵਾਲੀਆ ਕਾਲੋਨੀ ਵਿਚ ਹੋਏ ਪੁਲਿਸ ਮੁਕਾਬਲੇ ਵਿਚ ਗਿ੍ਫਤਾਰ ਕੀਤੇ ਚਾਰਾਂ ਕਥਿਤ ਦੋਸ਼ੀਆਂ ਨੂੰ ਅੱਜ ਮੁੜ ਤੋਂ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਮਾਨਯੋਗ ਜੱਜ ਨੇ ਉਨ੍ਹਾਂ ਦੇ ਪੁਲਿਸ ਰਿਮਾਂਡ ਵਿਚ ਤਿੰਨ ਦਿਨ ਦਾ ਵਾਧਾ ਕਰਦਿਆਂ 5 ਅਕਤੂਬਰ ਨੂੰ ਮੁੜ ਪੇਸ਼ ਕਰਨ ਦੇ ਹੁਕਮ ਦਿੱਤੇ, ਜਦਕਿ ਅੱਜ 6 ਦਿਨ ਬਾਅਦ ਵੀ ਪੁਲਿਸ ਅਧਿਕਾਰੀ ਐਸ. ਐਚ. ਓ. ਦੀ ਸ਼ਮੂਲੀਅਤ ਬਾਰੇ ਪਤਾ ਨਹੀਂ ਲਗਾ ਸਕੇ।

ਅੱਜ ਅਦਾਲਤ ਵਿਚ ਸਰਕਾਰੀ ਪੱਖ ਦੇ ਵਕੀਲਾਂ ਨੇ ਦੱਸਿਆ ਕਿ ਇਸ ਗੋਲੀ ਕਾਂਡ ਸਬੰਧੀ ਪੁਲਿਸ ਨੇ ਅਕਾਲੀ ਆਗੂ ਗੁਰਜੀਤ ਸਿੰਘ, ਕਾਂਸਟੇਬਲ ਅਜੀਤ ਸਿੰਘ, ਬਲਵਿੰਦਰ ਸਿੰਘ ਅਤੇ ਯਾਦਵਿੰਦਰ ਸਿੰਘ ਨੂੰ ਗਿ੍ਫਤਾਰ ਕੀਤਾ ਸੀ ਅਤੇ ਸਨਿਚਰਵਾਰ ਤੋਂ ਇਹ ਸਾਰੇ ਕਥਿਤ ਦੋਸ਼ੀ ਪੁਲਿਸ ਰਿਮਾਂਡ ‘ਤੇ ਹਨ।

ਭਾਵੇਂ ਇਸ ਮਾਮਲੇ ਵਿਚ ਬੀਤੇ ਦਿਨ ਪੁਲਿਸ ਕਮਿਸ਼ਨਰ ਸ੍ਰੀ ਪਰਮੋਦ ਬਾਨ ਨੇ ਦੱਸਿਆ ਸੀ ਕਿ ਘਟਨਾ ਵਾਲੀ ਥਾਂ ਤੋਂ ਰਵਾਨਾ ਹੋਣ ਤੋਂ ਪਹਿਲਾਂ ਐਸ. ਐਚ. ਓ. ਮਾਛੀਵਾੜਾ ਦੀ ਰਵਾਨਗੀ ਵੀ ਕੀਤੀ ਗਈ ਸੀ। ਪਰ ਬਾਅਦ ਵਿਚ ਉਸਦੇ ਰਾਹ ਵਿਚ ਵਾਪਸ ਆਉਣ ਬਾਰੇ ਵੀ ਕਿਹਾ ਗਿਆ ਸੀ।

ਸੂਤਰਾਂ ਅਨੁਸਾਰ ਉਚ ਪੁਲਿਸ ਅਧਿਕਾਰੀਆਂ ਦੀ ਐਸ. ਐਚ. ਓ. ਨੂੰ ਨਾਮਜ਼ਦ ਕਰਨ ਸਬੰਧੀ ਵੱਖ-ਵੱਖ ਰਾਏ ਸੀ, ਹਾਲਾਂਕਿ ਡਿਪਟੀ ਮੁੱਖ ਮੰਤਰੀ ਵੱਲੋਂ ਇਸ ਮਾਮਲੇ ਵਿਚ ਸਖਤ ਰਵੱਈਆ ਅਖਤਿਆਰ ਕੀਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ ’ਤੇ ਪਿੰਡ ਬਿਹਬਲ ਕਲਾਂ ਵਿਚ 14 ਅਕਤੂਬਰ,
ਸਾਕਾ ਬਹਿਬਲ ਕਲਾਂ 2015 ਨਾਲ ਜੁੜੇ ਫੌਜਦਾਰੀ ਮਾਮਲੇ ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਮੋਗੇ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਬੀਤੇ ਕੱਲ੍ਹ ਫਰੀਦਕੋਟ ਵਿਖੇ ਜਸਟਿਸ ਚੇਤਨ ਸ਼ਰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: