Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੰਗਰ ‘ਤੇ ਜੀ.ਐਸ.ਟੀ. ਨਹੀਂ, ਅਰੁਣ ਜੇਤਲੀ ਦਾ ਇਹ ਬਿਆਨ ਤੱਥਾਂ ਤੋਂ ਕੋਹਾਂ ਦੂਰ: ਸ਼੍ਰੋਮਣੀ ਕਮੇਟੀ

ਲੰਗਰ ‘ਤੇ ਜੀ.ਐਸ.ਟੀ. ਨਹੀਂ, ਅਰੁਣ ਜੇਤਲੀ ਦਾ ਇਹ ਬਿਆਨ ਤੱਥਾਂ ਤੋਂ ਕੋਹਾਂ ਦੂਰ: ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ: ਭਾਰਤ ਦੀ ਮੋਦੀ ਸਰਕਾਰ ਵੱਲੋਂ ਬੀਂਤੇ ਦਿਨੀਂ ਪੇਸ਼ ਕੀਤੇ ਬਜਟ ਤੋਂ ਬਾਅਦ ਅਰੁਣ ਜੇਤਲੀ ਦਾ ਬਿਆਨ ਆਇਆ ਹੈ ਕਿ ਗੁਰਦੁਆਰਾ ਸਾਹਿਬਾਨ ਅੰਦਰ ਵਰਤਾਏ ਜਾਂਦੇ ਲੰਗਰਾਂ ‘ਤੇ ਕਿਸੇ ਕਿਸਮ ਦਾ ਟੈਕਸ ਨਹੀਂ ਲਗਾਇਆ ਜਾਂਦਾ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਵਿੱਤ ਮੰਤਰੀ ਅਰੁਣ ਜੇਤਲੀ ਦੇ ਗੁਰੂ ਘਰਾਂ ਵਿਚ ਲੰਗਰਾਂ ‘ਤੇ ਜੀ.ਐਸ.ਟੀ. ਸਬੰਧੀ ਬਿਆਨ ਨੂੰ ਗੁੰਮਰਾਹਕੁੰਨ ਕਰਾਰ ਦਿੱਤਾ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜੇਤਲੀ ਦੇ ਇਸ ਬਿਆਨ ਨੂੰ ਤੱਥਾਂ ਤੋਂ ਕੋਹਾਂ ਦੂਰ ਦੱਸਿਆ ਹੈ।

ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਭਾਰਤ ਦੇ ਵਿੱਤ ਮੰਤਰੀ ਦਾ ਬਿਆਨ ਸਹੀ ਨਹੀਂ ਹੈ। ਉਨ੍ਹਾਂ ਆਖਿਆ ਕਿ ਅਰੁਣ ਜੇਤਲੀ ਆਖ ਰਹੇ ਹਨ ਕਿ ਗੁਰੂ ਕੇ ਲੰਗਰ ਲਈ ਰਸਦਾਂ ‘ਤੇ ਜੀ.ਐਸ.ਟੀ. ਨਹੀਂ ਹੈ, ਜਦਕਿ ਅਸਲੀਅਤ ਵਿਚ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਸਰਕਾਰ ਵਿਚ ਇੱਕ ਜ਼ਿੰਮੇਵਾਰ ਵਿਅਕਤੀ ਦਾ ਅਜਿਹਾ ਬਿਆਨ ਕੇਂਦਰ ਸਰਕਾਰ ਦੀ ਵਿਵਸਥਾ ‘ਤੇ ਸਵਾਲੀਆ ਨਿਸ਼ਾਨ ਹੈ।

ਉਨ੍ਹਾਂ ਦੱਸਿਆ ਕਿ ਜਦੋਂ ਤੋਂ ਭਾਰਤ ਭਰ ਵਿਚ ਜੀ.ਐਸ.ਟੀ. ਲਾਗੂ ਕੀਤਾ ਗਿਆ ਹੈ, ਉਦੋਂ ਤੋਂ ਹੀ ਗੁਰੂ ਘਰ ਅੰਦਰ ਲੰਗਰਾਂ ਲਈ ਖਰੀਦ ਕੀਤੀਆਂ ਜਾਂਦੀਆਂ ਰਸਦਾਂ ‘ਤੇ ਇਸ ਟੈਕਸ ਦਾ ਭੁਗਤਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਦੋਂ ਤੋਂ ਲੈ ਕੇ ਹੁਣ ਤਕ ਇਸ ਟੈਕਸ ਵਿਰੱਧ ਆਵਾਜ਼ ਉਠਾਈ ਜਾ ਰਹੀ ਹੈ ਅਤੇ ਭਾਰਤ ਦੇ ਪ੍ਰਧਾਨ ਮੰਤਰੀ, ਵਿੱਤ ਮੰਤਰੀ ਸਮੇਤ ਸੰਸਦ ਮੈਂਬਰਾਂ ਨੂੰ ਵੀ ਪੱਤਰ ਲਿਖੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਲੰਗਰਾਂ ‘ਤੇ ਜੀ.ਐਸ.ਟੀ. ਮੁਆਫ ਹੈ ਤਾਂ ਸਰਕਾਰ ਵੱਲੋਂ ਇਸ ਸਬੰਧੀ ਸਰਕੂਲਰ ਕਿਉਂ ਨਹੀਂ ਜਾਰੀ ਕੀਤਾ ਗਿਆ। ਉਨ੍ਹਾਂ ਸਵਾਲ ਉਠਾਇਆ ਕਿ ਏਨੇਂ ਮਹੀਨੇ ਬੀਤਣ ਤੋਂ ਬਾਅਦ ਵੀ ਸ਼੍ਰੋਮਣੀ ਕਮੇਟੀ ਪਾਸ ਸਰਕਾਰ ਵੱਲੋਂ ਜੀ.ਐਸ.ਟੀ. ਮੁਆਫ ਹੋਣ ਸਬੰਧੀ ਕੋਈ ਸੂਚਨਾ ਪ੍ਰਾਪਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਭਾਰਤ ਦੇ ਕੇਂਦਰੀ ਮੰਤਰੀ ਦੇ ਬਿਆਨ ਨਾਲ ਸਥਿਤੀ ਗੁੰਝਲਦਾਰ ਬਣ ਗਈ ਹੈ ਅਤੇ ਜੇਕਰ ਸਚਮੁੱਚ ਹੀ ਧਾਰਮਿਕ ਅਸਥਾਨਾਂ ਨੂੰ ਇਸ ਟੈਕਸ ਤੋਂ ਮੁਕਤ ਕੀਤਾ ਗਿਆ ਹੈ ਤਾਂ ਅਰੁਣ ਜੇਤਲੀ ਨੂੰ ਇਸਦੀ ਲਿਖਤੀ ਤੌਰ ‘ਤੇ ਸੂਚਨਾ ਜਾਰੀ ਕਰਨੀ ਚਾਹੀਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਬੀਤੇ ਦਿਨੀਂ ਯੂਟਿਊਬ ਨੇ 19 ਨਵੰਬਰ 2025 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਵਾਲੇ ਚੈਨਲ “SGPC, Sri Amritsar” (@sgpcsriamritsar) ਤੇ ਇੱਕ ਹਫ਼ਤੇ ਲਈ ਰੋਕ ਲਾ ਦਿੱਤੀ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਜਾਰੀ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: