Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਸਾਖੀ ਦਿਹਾੜੇ ਮੌਕੇ ਗੁ: ਪੰਜਾ ਸਾਹਿਬ ਜਾਣ ਲਈ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਤੋਂ ਪਾਸਪੋਰਟ ਮੰਗੇ

ਵਿਸਾਖੀ ਦਿਹਾੜੇ ਮੌਕੇ ਗੁ: ਪੰਜਾ ਸਾਹਿਬ ਜਾਣ ਲਈ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਤੋਂ ਪਾਸਪੋਰਟ ਮੰਗੇ

ਅੰਮਿ੍ਤਸਰ (9 ਜਨਵਰੀ, 2016): ਵਿਸਾਖੀ ਦੇ ਦਿਹਾੜੇ ‘ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕਰਨ ਅਪ੍ਰੈਲ ‘ਚ ਯਾਤਰਾ ‘ਤੇ ਜਾਣ ਦੇ ਚਾਹਵਾਨ ਸ਼ਰਧਾਲੂ ਤੋਂ ਸ਼੍ਰੋਮਣੀ ਕਮੇਟੀ ਨੇ ਪਾਸਪੋਰਟਾਂ ਦੀ ਮੰਗ ਕੀਤੀ ਹੈ।

ਗੁ: ਪੰਜਾ ਸਾਹਿਬ ਵਿਖੇ ਇਕੱਤਰ ਸੰਗਤਾਂ(ਫਾਈਲ ਫੋਟੋ)
ਗੁ: ਪੰਜਾ ਸਾਹਿਬ ਵਿਖੇ ਇਕੱਤਰ ਸੰਗਤਾਂ(ਫਾਈਲ ਫੋਟੋ)

ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਦੀ ਸਿਫਾਰਸ਼ ਸਹਿਤ 15 ਜਨਵਰੀ ਤੱਕ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ ।

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਦੱਸਿਆ ਕਿ ਜਿਹੜੇ ਯਾਤਰੂ ਗੁ: ਸ੍ਰੀ ਪੰਜਾ ਸਾਹਿਬ (ਪਾਕਿਸਤਾਨ) ਅਪ੍ਰੈਲ ‘ਚ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ,ਰਾਸ਼ਨ ਕਾਰਡ ਜਾਂ ਆਧਾਰ ਕਾਰਡ ‘ਚੋਂ ਇਕ ਕਾਪੀ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਦੀ ਸਿਫਾਰਸ਼ ਸਹਿਤ 15 ਜਨਵਰੀ ਤੱਕ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਪਾਸਪੋਰਟ ਸੂਚੀ ‘ਚ ਸ਼ਾਮਿਲ ਕਰਕੇ ਪੰਜਾਬ ਸਰਕਾਰ ਨੂੰ ਅਗਲੇਰੀ ਕਾਰਵਾਈ ਲਈ ਭੇਜੇ ਜਾ ਸਕਣ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: