Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿੱਤ ਮੰਤਰੀ ਪਰਮਿੰਦਰ ਢੀਂਡਸਾ ਦੀ ਕੋਠੀ ਅੱਗੇ ਕਿਸਾਨ ਦਰਸ਼ਨ ਸਿੰਘ ਸੈਦੋਪੁਰ ਨੇ ਖਾਧਾ ਜ਼ਹਿਰ

ਵਿੱਤ ਮੰਤਰੀ ਪਰਮਿੰਦਰ ਢੀਂਡਸਾ ਦੀ ਕੋਠੀ ਅੱਗੇ ਕਿਸਾਨ ਦਰਸ਼ਨ ਸਿੰਘ ਸੈਦੋਪੁਰ ਨੇ ਖਾਧਾ ਜ਼ਹਿਰ

ਸੰਗਰੂਰ: ਅੱਜ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਕੋਠੀ ਅੱਗੇ ਹਾਲਾਤ ਉਦੋਂ ਚਿੰਤਾਜਨਕ ਬਣ ਗਈ ਜਦੋਂ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਧਰਨੇ ‘ਤੇ ਬੈਠੇ ਕਿਸਾਨਾਂ ‘ਚੋਂ 50 ਸਾਲਾ ਕਿਸਾਨ ਦਰਸ਼ਨ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਖ਼ਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਤੁਰੰਤ ਸਿਵਲ ਹਸਪਤਾਲ ਵਿੱਚ ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਰਾਜਿੰਦਰ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ।

ਕਿਸਾਨ ਦਰਸ਼ਨ ਸਿੰਘ ਸੈਦੋਪੁਰ ਇਲਾਜ ਦੌਰਾਨ ਹਸਪਤਾਲ 'ਚ
ਕਿਸਾਨ ਦਰਸ਼ਨ ਸਿੰਘ ਸੈਦੋਪੁਰ ਇਲਾਜ ਦੌਰਾਨ ਹਸਪਤਾਲ ‘ਚ

ਜ਼ਹਿਰੀਲੀ ਚੀਜ਼ ਖਾਣ ਤੋਂ ਬਾਅਦ ਪੀੜਤ ਕਿਸਾਨ ਦਰਸ਼ਨ ਸਿੰਘ ਨੇ ਖ਼ੁਦ ਦੱਸਿਆ ਕਿ ਉਸ ‘ਤੇ 30 ਲੱਖ ਦਾ ਕਰਜ਼ਾ ਹੈ। ਇਸ ਲਈ ਬੈਂਕ ਅਤੇ ਕਰਜ਼ਾ ਲੈਣ ਵਾਲੇ ਲੋਕ ਲਗਾਤਾਰ ਤੰਗ ਕਰ ਰਹੇ ਸਨ। ਉੱਥੇ ਹੀ ਧਰਨੇ ਵਿੱਚ ਸ਼ਾਮਲ ਕਿਸਾਨ ਨਾਹਰ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਸੈਦੋਪੁਰ ਪਿੰਡ ਦਾ ਕਿਸਾਨ ਕਰਜ਼ੇ ਮੁਆਫ਼ੀ ਲਈ ਵਿੱਤ ਮੰਤਰੀ ਪਰਮਿੰਦਰ ਸਿੰਘ ਦੀ ਕੋਠੀ ‘ਤੇ ਧਰਨੇ ਵਿੱਚ ਸ਼ਾਮਲ ਹੋਇਆ ਸੀ।

ਜ਼ਿਕਰਯੋਗ ਹੈ ਅੱਜ ਪੰਜਾਬ ਦੀਆਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਕਿਸਾਨੀ ਸਿਰ ਚੜ੍ਹੇ ਕਰਜ਼ੇ ਮੁਆਫ਼ ਕਰਾਉਣ ਦੀ ਮੰਗ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਮੰਤਰੀਆਂ ਦੇ ਘਰਾਂ ਦਾ ਘਿਰਾਓ ਦਾ ਐਲਾਨ ਕੀਤਾ ਸੀ। ਇਸ ਤਹਿਤ ਪੂਰੇ ਪੰਜਾਬ ਵਿੱਚ ਮੰਤਰੀਆਂ ਦੀਆਂ ਕੋਠੀਆਂ ਅੱਗੇ ਧਰਨੇ ਲਾਏ ਗਏ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕਰਜ਼ਾ ਮੁਕਤੀ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਤੀ ਸੰਕਟ ਬਹਾਨੇ ਕਰਜ਼ਾ ਮੁਕਤੀ ਦੀ ਥਾਂ ਸਿਰਫ਼ ਰਾਹਤ ਦੇਣ ਤੱਕ ਆ
ਧੁਆਂਖੀ ਧੁੰਦ ਨਾਲ ਭਰੇ ਉੱਤਰੀ ਭਾਰਤੀ ਮਹਾਂਦੀਪ ਦੇ ਉੱਤਰੀ ਹਿੱਸੇ ਵਿਚ ਹਵਾ ਪ੍ਰਦੂਸ਼ਣ ਦਾ ਪੱਧਰ ਅਗਲੇ ਕੁਝ ਮਹੀਨਿਆਂ ਤਕ ਖ਼ਤਰਨਾਕ ਹੱਦ ਤਕ ਬਣਿਆ ਰਹੇਗਾ ਅਤੇ ਸਮੁੱਚੇ ਖੇਤਰ ਵਿਚ ਧੁੰਦ ਪੈਣੀ
ਪੰਜਾਬ ਸਰਕਾਰ ਦੇ ਅਧਿਕਾਰੀ ਵਲੋਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਗਿਆ ਕਿ ਅਮਰਿੰਦਰ ਸਿੰਘ ਥੋੜ੍ਹਾ ਬੀਮਾਰ ਚੱਲ ਰਹੇ ਹਨ। ਉਹ ਆਪਣੀਆਂ ਜ਼ਰੂਰੀ ਮੀਟਿੰਗਾਂ ਵੀ ਕੱਲ੍ਹ ਨਹੀਂ ਕਰਨਗੇ। ਇਸ ਕਰਕੇ ਕੇਜਰੀਵਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: