Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸਾ ਅਤੇ ਗੁਰਮੀਤ ਸਿੰਘ ਸੋਢੀ ਗ੍ਰਿਫਤਾਰ

ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸਾ ਅਤੇ ਗੁਰਮੀਤ ਸਿੰਘ ਸੋਢੀ ਗ੍ਰਿਫਤਾਰ

ਸੁਲਤਾਨਪੁਰ ਲੋਧੀ (6 ਮਈ, 2015): ਗ੍ਰੰਥੀ ਸਿੰਘਾਂ ਦੀ ਕੁੱਟਮਾਰ ਕਰਨ ਦੇ ਕੇਸ ਵਿੱਚ ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸਾ ਅਤੇ ਗੁਰਮੀਤ ਸਿੰਘ ਸੋਢੀ ਵਾਸੀ ਕਬੀਰਪੁਰ ਨੂੰ ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਗ੍ਰਿਫਤਾਰੀ ਤੋਂ ਬਾਅਦ ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨਰਿੰਦਰ ਕੁਮਾਰ ਐਸ.ਐਚ.ਓ ਦੀ ਅਗਵਾਈ ‘ਚ ਦੋਵਾਂ ਦੋਸ਼ੀਆਂ ਨੂੰ ਸਿਵਲ ਜੱਜ ਸੁਲਤਾਨਪੁਰ ਲੋਧੀ ਦੀ ਅਦਾਲਤ ਵਿਚ ਪੇਸ਼ ਕੀਤਾ ਅਤੇ 6 ਦਿਨ ਦਾ ਪੁਲਿਸ ਰਿਮਾਂਡ ਦੇਣ ਦੀ ਮੰਗ ਕੀਤੀ , ਜਿਸਤੇ ਜੱਜ ਨੇ ਤਿੰਨ ਦਿਨ ਦਾ ਰਿਮਾਂਡ ਦਿੱਤਾ।

ਸਤਿਕਾਰ ਕਮੇਟੀ ਦੇ ਗ੍ਰਿਫਤਾਰ ਆਗੂਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਲੈਕੇ ਜਾਂਦੀ ਪੁਲਿਸ
ਸਤਿਕਾਰ ਕਮੇਟੀ ਦੇ ਗ੍ਰਿਫਤਾਰ ਆਗੂਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਲੈਕੇ ਜਾਂਦੀ ਪੁਲਿਸ

ਪਾਠੀ ਸਿੰਘਾਂ ਦੀ ਕੁੱਟਮਾਰ ਕਰਨ ਦੇ ਸਬੰਧ ਵਿਚ ਜਿਹੜੇ 15 ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ, ਉਨ੍ਹਾਂ ‘ਚੋਂ ਹੁਣ ਤੱਕ ਤਿੰਨ ਵਿਅਕਤੀਆਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ।

ਦੂਜੇ ਪਾਸੇ ਭਾਈ ਸੁਖਜੀਤ ਸਿੰਘ ਖੋਸਾ ਨੇ ਅਦਾਲਤ ‘ਚ ਪੇਸ਼ੀ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਜੋ ਵੀ ਕਾਰਵਾਈ ਪਾਠੀਆਂ ਵਿਰੁੱਧ ਕੀਤੀ ਹੈ, ਉਹ ਬਿਲਕੁੱਲ ਦਰੁਸਤ ਹੈ ਅਤੇ ਜੇ ਕੋਈ ਸਤਿਕਾਰ ਨੂੰ ਠੇਸ ਪਹੁੰਚਾਉਂਦਾ ਹੈ ਤਾਂ ਭਵਿੱਖ ‘ਚ ਵੀ ਕਮੇਟੀ ਕਾਰਵਾਈ ਕਰੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਵਿਰੁੱਧ ਪੁਲਿਸ ਕੇਸ ਕੈਬਨਿਟ ਮੰਤਰੀ ਅਜੀਤ ਸਿੰਘ ਕੋਹਾੜ ਅਤੇ ਐਸ. ਜੀ. ਪੀ. ਸੀ. ਮੈਂਬਰ ਸ਼ਿੰਗਾਰਾ ਸਿੰਘ ਲੋਹੀਆ ਦੀ ਸ਼ਹਿ ‘ਤੇ ਕਰਵਾਇਆ ਗਿਆ ਹੈ ।

ਜ਼ਿਕਰਯੋਗ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁਖ ਰੱਖਦਿਆਂ ਹੋਇਆਂ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮੜੀਆਂ, ਕਬਰਾਂ, ਅਤੇ ਜਠੇਰਿਆਂ ਵਰਗੀਆਂ ਜਗ੍ਹਾ ‘ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਾ ਕਰਨ ਦਾ ਹੁਕਮਨਾਮਾ ਜਾਰੀ ਕੀਤਾ ਹੋਇਆ ਹੈ। ਪਰ ਫਿਰ ਵੀ ਕੁਝ ਅਗਿਆਨੀ ਜਾਂ ਲਾਲਚ ਵੱਸ ਪਾਠੀ ਸਿੰਘ ਇਨ੍ਹਾਂ ਗੁਰਮਤਿ ਵਿਰੋਧੀ ਥਾਵਾਂ ‘ਤੇ ਰੋਕਣ ਦੇ ਬਾਵਜੂਦ ਵੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰ ਦਿੰਦੇ ਹਨ। ਅਜਿਹੀ ਬਹੁਤੀਆਂ ਘਟਨਾਵਾਂ ਵਿੱਚ ਉਨ੍ਹਾਂ ਨੂੰ ਇਲਾਕੇ ਦੇ ਰਾਜਸੀ ਵਿਅਕਤੀਆਂ ਦੀ ਸ਼ਹਿ ਹੰਦੀ ਹੈ।

ਉਪਰੋਕਤ ਕੇਸ ਵਿੱਚ ਵੀ ਸਬੰਧਿਤ ਗ੍ਰੰਥੀ ਸਿੰਘਾਂ ਨੂੰ ਜਠੇਰਿਆਂ ‘ਤੇ ਪ੍ਰਕਾਸ਼ ਨਾ ਕਰਨ ਬਾਰੇ ਸਤਿਕਾਰ ਕਮੇਟੀ ਨੇ ਚੇਤਾਵਨੀ ਦਿੱਤੀ ਹੋਈ ਸੀ।ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਕਮੇਟੀ ਦੀ ਚੇਤਾਵਨੀ ਦੀ ਪ੍ਰਵਾਹ ਨਾ ਕਰਦਿਆਂ ਗ੍ਰੰਥੀਆਂ ਨੇ ਜਠੇਰਿਆਂ ‘ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰ ਦਿੱਤਾ ਸੀ, ਜਿਸ ਕਰਕੇ ਇਹ ਘਟਨਾ ਵਾਪਰੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: