Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਕਾਰ ਆਉਣ ‘ਤੇ ਚਾਰ ਹਫਤਿਆਂ ਵਿੱਚ ਨਸ਼ੇ ਦਾ ਮੁਕੰਮਲ ਸਫਾਇਆ ਕਰਾਂਗੇ: ਕੈਪਟਨ

ਸਰਕਾਰ ਆਉਣ ‘ਤੇ ਚਾਰ ਹਫਤਿਆਂ ਵਿੱਚ ਨਸ਼ੇ ਦਾ ਮੁਕੰਮਲ ਸਫਾਇਆ ਕਰਾਂਗੇ: ਕੈਪਟਨ

ਬੰਗਾ (23 ਮਾਰਚ, 2016): ਕਾਂਗਰਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਨੇ ਖਟਕੜ ਕਲਾ ਵਿਖੇ ਸ਼ਹੀਦੀ ਕਾਨਫਰੰਸ ‘ਚ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਅਸੀਂ ਭੁੱਲ ਨਹੀਂ ਸਕਦੇ । ਕੈਪਟਨ ਨੇ ਆਖਿਆ ਕਿ ਰਾਜ ਅੰਦਰ ਭਿ੍ਸ਼ਟਾਚਾਰ ਤੇ ਬੇਰੋਜ਼ਗਾਰੀ ਦਾ ਬੋਲਬਾਲਾ ਹੈ ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

ਉਨ੍ਹਾਂ ਕਿਹਾ ਕਿ 75 ਫੀਸਦੀ ਨੌਜਵਾਨ ਨਸ਼ਿਆਂ ਦੀ ਦਲਦਲ ‘ਚ ਫਸੇ ਹੋਏ ਹਨ । ਕੈਪਟਨ ਨੇ ਕਿਹਾ ਕਿ ਕਾਂਗਰਸ ਸਰਕਾਰ ਆਉਣ ‘ਤੇ ਚਾਰ ਘੰਟਿਆਂ ‘ਚ ਨਸ਼ਿਆਂ ਦਾ ਨੈਟਵਰਕ ਤੋੜ ਦਿੱਤਾ ਜਾਵੇਗਾ ਅਤੇ ਚਾਰ ਹਫਤਿਆਂ ‘ਚ ਮੁਕੰਮਲ ਨਸ਼ੇ ਦਾ ਸਫਾਇਆ ਹੋਵੇਗਾ । ਨਸ਼ਿਆਂ ਦੇ ਵੱਡੇ ਕਾਰੋਬਾਰੀ ਜੇਲ੍ਹ ‘ਚ ਹੋਣਗੇ । ਉਨ੍ਹਾਂ ਕਿਹਾ ਕਿ ਬਾਦਲਾ ਨੇ ਰਾਜ ਦੇ ਟਰਾਂਸਪੋਰਟ, ਰੇਤਾ, ਬਜਰੀ, ਕੇਬਲ ‘ਤੇ ਕਬਜੇ ਕੀਤੇ ਹੋਏ ਹਨ । ਜਿਸ ਨੂੰ ਤੁਰੰਤ ਛੁਡਾਇਆ ਜਾਵੇਗਾ ।

ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਨੇ ਆਖਿਆ ਜਿਸ ਤਰ੍ਹਾਂ ਸ਼ਹੀਦ ਭਗਤ ਸਿੰਘ ਵਰਗੇ ਯੋਧਿਆਂ ਨੇ ਦੇਸ਼ ‘ਚੋਂ ਅੰਗਰੇਜ਼ ਭਜਾਓ ਮੁਹਿੰਮ ਸ਼ੁਰੂ ਕੀਤੀ ਸੀ ਹੁਣ ਕਾਂਗਰਸ ਅਕਾਲੀ ਭਜਾਓ ਮੁਹਿੰਮ ਸ਼ੁਰੂ ਕਰੇਗੀ, ਜਿਨ੍ਹਾਂ ਨੇ ਧਾਰਮਿਕ ਅਸਥਾਨ ਵੀ ਲੁੱਟਣ ਤੋਂ ਨਹੀਂ ਬਖਸ਼ੇ ।

ਉਨ੍ਹਾਂ ਕਿਹਾ ‘ਆਪ’ ਦਾ ਝਾੜੂ ਖਿਲਰ ਰਿਹਾ ਹੈ । ‘ਆਪ’ ਆਗੂ ਬਾਹਰਲੇ ਹਮਲਾਵਰ ਹਨ ਜੋ ਪੰਜਾਬ ਨੂੰ ਲੁੱਟਣ ਦੀ ਤਾਂਘ ‘ਚ ਹਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: