Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਕਾਰ ਜੱਥੇਦਾਰ ਨੰਦਗੜ੍ਹ ਨੂੰ ਅਹੁਦੇ ਤੋਂ ਹਟਾੁੳਣਾ ਚੁਹੁੰਦੀ ਹੈ, ਪਰ ਸੰਗਤ ਅਜਿਹਾ ਨਹੀ ਹੋਣ ਦੇਵੇਗੀ: ਭਾਈ ਪੰਥਪ੍ਰੀਤ ਸਿੰਘ ਖਾਲਸਾ

ਸਰਕਾਰ ਜੱਥੇਦਾਰ ਨੰਦਗੜ੍ਹ ਨੂੰ ਅਹੁਦੇ ਤੋਂ ਹਟਾੁੳਣਾ ਚੁਹੁੰਦੀ ਹੈ, ਪਰ ਸੰਗਤ ਅਜਿਹਾ ਨਹੀ ਹੋਣ ਦੇਵੇਗੀ: ਭਾਈ ਪੰਥਪ੍ਰੀਤ ਸਿੰਘ ਖਾਲਸਾ

 ਤਲਵੰਡੀ ਸਾਬੋ (15 ਜਨਵਰੀ, 2015): ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ 17 ਜਨਵਰੀ ਨੂੰ ਹੋ ਰਹੀ ਮੀਟਿੰਗ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਹਟਾਉਣ ਦੀਆਂ ਸੰਭਾਵਨਾਵਾ ਅਤੇ ਹੋਰ ਪੰਥ ਦੇ ਭੱਖਦੇ ਮੁੱਦਿਆਂ ਤੇ ਵਿਚਾਰ ਕਰਨ ਅਤੇ ਅਗਲੀ ਰਣਨੀਤੀ ਘੜਨ ਲਈ ਨਾਨਕਸ਼ਾਹੀ ਕੈਲੰਡਰ ਅਤੇ ਗਿਆਨੀ ਨੰਦਗੜ੍ਹ ਦੀਆਂ ਹਮਾਇਤੀ ਪੰਥਕ ਧਿਰਾਂ ਦੀ ਇੱਕ ਮੀਟਿੰਗ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੀ ਰਿਹਾਇਸ਼ ‘ਤੇ ਹੋਈ।

ਜੱਥੇਦਾਰ ਨੰਦਗੜ੍ਹ ਦੀ ਰਿਹਾਇਸ 'ਤੇ ਇਕੱਤਰ ਸਿੱਖ ਜੱਥੇਬੰਦੀਆਂ ਦੇ ਆਗੂ
ਜੱਥੇਦਾਰ ਨੰਦਗੜ੍ਹ ਦੀ ਰਿਹਾਇਸ ‘ਤੇ ਇਕੱਤਰ ਸਿੱਖ ਜੱਥੇਬੰਦੀਆਂ ਦੇ ਆਗੂ

 ਵੱਖ-ਵੱਖ ਜਥੇਬੰਦੀਆਂ ਨੇ ਕਿਹਾ ਕਿ ਜੇਕਰ ਨਾਨਕਸ਼ਾਹੀ ਕੈਲੰਡਰ ਦੀ ਹੋਂਦ ਬਚਾਉਣ ਲਈ ਆਵਾਜ਼ ਬੁਲੰਦ ਕਰ ਰਹੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੂੰ ਅਹੁਦੇ ਤੋਂ ਹਟਾਇਆ ਜਾਂਦਾ ਹੈ ਤਾਂ ਪੰਥਕ ਧਿਰਾਂ ਇਸਨੂੰ ਕਦੇ ਵੀ ਪ੍ਰਵਾਨ ਨਹੀਂ ਕਰਨਗੀਆਂ।

 ਇਸ ਮੌਕੇ ਸੰਬੋਧਨ ਕਰਦਿਆਂ ਗੁਰਮਤਿ ਸੇਵਾ ਲਹਿਰ ਦੇ ਮੁਖੀ ਭਾਈ ਪੰਥਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਸਰਕਾਰ ਮੂਲ ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿੱਚ ਜਥੇਦਾਰ ਨੰਦਗੜ੍ਹ ਨੂੰ ਅਹੁਦੇ ਤੋਂ ਹਟਾਉਣਾ ਚਾਹੁੰਦੀ ਹੈ ਪ੍ਰੰਤੁ ਸਿੱਖ ਸੰਗਤ ਅਜਿਹਾ ਨਹੀਂ ਹੋਣ ਦੇਵੇਗੀ।

 ਇਸ ਮੌਕੇ ਏਕਨੂਰ ਖਾਲਸਾ ਫੌਜ ਦੇ ਬਲਜਿੰਦਰ ਸਿੰਘ, ਬਾਬਾ ਹਰਦੀਪ ਸਿੰਘ ਮਹਿਰਾਜ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ,  ਗੁਰਿੰਦਰਪਾਲ ਸਿੰਘ ਧਨੌਲਾ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ।

ਇਸ ਮੀਟਿੰਗ ਵਿੱਚ ਪਰਮਿੰਦਰ ਸਿੰਘ ਬਲਿਆਂਵਾਲੀ ਜ਼ਿਲ੍ਹਾ ਪ੍ਰਧਾਨ, ਭਾਈ ਮਹਿੰਦਰ ਸਿੰਘ ਖਾਲਸਾ, ਪ੍ਰਿੰਸੀਪਲ ਚਮਕੌਰ ਸਿੰਘ, ਏਕਨੁਰ ਖਾਲਸਾ ਫੌਜ ਦੇ ਬਲਜੀਤ ਸਿੰਘ ਗੰਗਾ, ਗੁਰਿੰਦਰਪਾਲ ਸਿੰਘ ਧਨੌਲਾ, ਗਿਆਨੀ ਜਗਤਾਰ ਸਿੰਘ ਜਾਚਕ, ਸੁਰਜੀਤ ਸਿੰਘ ਨੰਦਗੜ੍ਹ ਅਕਾਲੀ ਦਲ(1920), ਸੁਖਦੇਵ ਸਿੰਘ ਕਿੰਗਰਾ ਪ੍ਰਧਾਨ, ਬਾਬੂ ਸਿੰਘ ਮੋਰਜੰਡ, ਸਰਵਣ ਸਿੰਘ ਰਤੀਆ, ਮਹਿੰਦਰ ਸਿੰਘ ਝੱਬਰ ਤੇ ਹਰਪਾਲ ਸਿੰਘ ਤੋਂ ਇਲਾਵਾ ਹੋਰਨਾਂ ਜਥੇਬੰਦੀਆਂ ਦੇ ਆਗੂ ਤੇ ਨੁਮਾਇੰਦੇ ਮੌਜੂਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ
ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: