Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਕਾਰ ਬੰਦੀ ਸਿੰਘ ਰਿਹਾਈ ਸੰਘਰਸ਼ ਨੂੰ ਕੁਚਲਣ ਦੇ ਰੌਂਅ ਵਿੱਚ, ਵੱਡੇ ਪੱਧਰ ‘ਤੇ ਸਿੱਖ ਆਗੂ ਗ੍ਰਿਫਤਾਰ ਕੀਤੇ

ਸਰਕਾਰ ਬੰਦੀ ਸਿੰਘ ਰਿਹਾਈ ਸੰਘਰਸ਼ ਨੂੰ ਕੁਚਲਣ ਦੇ ਰੌਂਅ ਵਿੱਚ, ਵੱਡੇ ਪੱਧਰ ‘ਤੇ ਸਿੱਖ ਆਗੂ ਗ੍ਰਿਫਤਾਰ ਕੀਤੇ

ਮੁੱਲਾਂਪੁਰ ਦਾਖਾਂ (19 ਮਈ, 2015): ਸਜ਼ਾ ਪੁਰੀ ਕਰਨ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੱਖ ਹੜਤਾਲ ‘ਤੇ ਚੱਲ ਰਹੇ ਬਾਪੂ ਸੂਰਤ ਸਿੰਘ ਦੇ ਘਰ ਅਤੇ ਪਿੰਡ ਨੂੰ ਅਰਧ ਸੁਰੱਖਿਆ ਦਸਤਿਆਂ ਅਤੇ ਪੰਜਾਬ ਪੁਲਿਸ ਵੱਲੋਂ ਪੂਰੀ ਤਰਾਂ ਘੇਰੇ ਵਿੱਚ ਲੈ ਲਿਆ ਅਤੇ ਪਿੰਡ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ‘ਤੇ ਸਖਤ ਪਹਿਰਾ ਲਾ ਦਿੱਤਾ ਹੈ ਅਤੇ ਕਿਸੇ ਨੂੰ ਪਿੰਡ ਵਿੱਚ ਵੜਨ ਨਹੀਂ ਦਿੱਤਾ ਜਾ ਰਿਹਾ।

Sikh-leaders-arrested-in-Punjab-by-police-to-crush-bapu-surat-singh-struggle-e1437309205884
ਭਾਈ ਕੁਲਬੀਰ ਸਿੰਘ ਬੜਾ ਪਿੰਡਪ੍ਰਧਾਨ ਭਾਈ ਵੱਸਣ ਸਿੰਘ ਜੱਫਰਵਾਲ , ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਮੋਹਕਮ ਸਿੰਘ,ਐਡਵੋਕੇਟ ਹਰਪਾਲ ਸਿੰਘ ਚੀਮਾ,ਜਸਬੀਰ ਸਿੰਘ ਖਡੂਰ,ਭਾਈ ਕਰਨੈਲ ਸਿੰਘ ਪੀਰ ਮੁਹੰਮਦ,ਗੁਰਦੀਪ ਸਿੰਘ ਬਠਿੰਡਾ, ਹੇਠਾਂ ਪੁਲਿਸ ਵੱਲੋਂ ਪਿੰਡ ਸਹਨਪੁਰ ਨੂੰ ਜਾਦੀਆਂ ਸ਼ੜਖਾਂ ਤੇ ਲਾਈਆਂ ਰੋਕਾਂ

ਬਾਪੂ ਸੂਰਤ ਸਿੰਘ ਖਾਲਸਾ ਵੱਲੌ ਆਰੰਭੇ ਸੰਘਰਸ਼ ਦੀ ਹਮਾਇਤੀ ਅਤੇ ਸ਼ੰਘਰਸ਼ ਦੇ ਦੇਖ ਰੇਖ ਕਰ ਰਹੀ ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਹੋਰ ਪੰਥਕ ਜੱਥੇਬੰਦੀਆਂ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਦੇ ਵਿਸ਼ਾਲ ਰੋਸ ਮਾਰਚ ਫਰੀਦਕੋਟ , ਕਪੂਰਥਲਾ , ਅਜਨਾਲਾ , ਲੁਧਿਆਣਾ , ਕਾਲਾ ਸੰਘਿਆ ਆਦਿ ਅਤੇ ਹੋਰ ਅਨੇਕਾ ਥਾਵਾ ਤੋ ਹਸਨਪੁਰ ਆਉਣੇ ਸਨ, ਪਰ ਪੁਲਿਸ ਨੇ ਮਾਰਚਾਂ ਦੀ ਅਗਵਾਈ ਕਰਨ ਵਾਲੇ ਸਿੱਖ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਹੈ।


ਵਧੇਰੇ ਵਿਸਤਾਰ ਲਈ ਵੇਖੋ:

Massive police crackdown on Sikh activists in Punjab; Paramilitary surrounds house of Bapu Surat Singh


ਪੁਲਿਸ ਵੱਲੋ ਪੰਜਾਬ ਭਰ ਵਿੱਚੋ ਸੰਘਰਸ਼ ਕਮੇਟੀ ਮੈਬਰਾ ਅਤੇ ਹੋਰ ਪੰਥਕ ਜੱਥੇਬੰਧੀਆਂ ਦੇ ਆਗੂਆਂ ਦੇ ਘਰ ਛਾਪੇਮਾਰੀ ਕਰਕੇ ਵੱਡੀ ਗਿਣਤੀ ਵਿੱਚ ਗ੍ਰਿਫਤਾਰ ਕੀਤ ਗਿਆ ਹੈ।

ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਆਗੂਆਂ ਵਿੱਚ ਭਾਈ ਗੁਰਦੀਪ ਸਿੰਘ ਬਠਿੰਡਾ ਭਾਈ ਮੋਹਕਮ ਸਿੰਘ ਪ੍ਰਧਾਨ ਯੂਨਾਈਟਿਡ ਅਕਾਲੀ ਦਲ ਭਾਈ ਵੱਸਣ ਸਿੰਘ ਜੱਫਰਵਾਲ ਯੂਨਾਈਟਿਡ ਅਕਾਲੀ ਦਲ , ਭਾਈ ਅਮਰੀਕ ਸਿੰਘ ਅਜਨਾਲਾ ,ਭਾਈ ਕੁਲਬੀਰ ਸਿੰਘ ਬੜਾ ਪਿੰਡ, ਮੈਂਬਰ ਸ਼੍ਰੋਮਣੀ ਕਮੇਟੀ, ਐਡਵੋਕੇਟ ਹਰਪਾਲ ਸਿੰਘ ਚੀਮਾ, ਫੈਡਰੇਸ਼ਨ ਆਗੂ ਭਾਈ ਕਰਨੈਲ ਸਿੰਘ ਪੀਰ ਮੁਹੰਮਦ, , ਸ ਗੁਰਮੁੱਖ ਸਿੰਘ ਸੰਧੂ, ਜਸਬੀਰ ਸਿੰਘ ਖਡੂਰ,ਦਲੇਰ ਸਿੰਘ ਡੋਡ, ਭਾਈ ਸੂਬਾ ਸਿੰਘ, ਬਾਬਾ ਅਵਤਾਰ ਸਿੰਘ ਸਾਧਾਵਾਲਾ ਫਰੀਦਕੋਟ, ਭਾਈ ਮਨਜਿੰਦਰ ਸਿੰਘ ਗਿਆਸਪੁਰਾ ਲੁਧਿਆਣਾ ਆਦਿ ਸ਼ਾਮਲ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: