Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਬੱਤ ਖ਼ਾਲਸਾ ਦੇ ਵਿਧੀ ਵਿਧਾਨ ਲਈ ਪੰਜਾਂ ਸਿੰਘਾਂ ਨੇ 11 ਮੈਂਬਰੀ ਕਮੇਟੀ ਬਣਾਈ

ਸਰਬੱਤ ਖ਼ਾਲਸਾ ਦੇ ਵਿਧੀ ਵਿਧਾਨ ਲਈ ਪੰਜਾਂ ਸਿੰਘਾਂ ਨੇ 11 ਮੈਂਬਰੀ ਕਮੇਟੀ ਬਣਾਈ

ਚੰਡੀਗੜ੍ਹ: ਕੱਲ੍ਹ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਚੰਡੀਗੜ੍ਹ ਦੇ ਸੈਕਟਰ 38-ਬੀ ਦੇ ਗੁਰਦੁਆਰਾ ਸਾਹਿਬ (ਸ਼ਾਹਪੁਰ) ਵਿਖੇ ਹੋਈ ਮੀਟਿੰਗ ਵਿਚ ਹਿੱਸਾ ਲਿਆ। ਇਨ੍ਹਾਂ ਜਥੇਬੰਦੀਆਂ ‘ਚ ਅਖੰਡ ਕੀਰਤਨੀ ਜੱਥਾ, ਦਲ ਖ਼ਾਲਸਾ, ਕੇਂਦਰੀ ਸਿੰਘ ਸਭਾ, ਪੰਥਕ ਤਾਲਮੇਲ ਸੰਗਠਨ, ਸ਼੍ਰੋਮਣੀ ਅਕਾਲੀ ਦਲ (ਦਿੱਲੀ), ਯੂਨਾਇਟਿਡ ਸਿੱਖਸ ਅਤੇ ਸਥਾਨਕ ਧਾਰਮਕ ਸਮਾਜਕ ਜਥੇਬੰਦੀਆਂ ਸ਼ਾਮਲ ਹਨ। ਭਾਰਤੀ ਉਪਮਹਾਂਦੀਪ ਤੋਂ ਬਾਹਰ ਯੂਰੋਪ ਅਤੇ ਅਮਰੀਕਾ/ਕੈਨੇਡਾ ਰਹਿੰਦੇ ਕੁਝ ਸਿੱਖ ਨੁਮਾਇੰਦਿਆਂ ਨੇ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ‘ਚ ਹਿੱਸਾ ਲਿਆ।

a-view-of-the-meeting-at-sector-38-b-chandigarh
ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦਾ ਦ੍ਰਿਸ਼

ਇਹ ਮੀਟਿੰਗ ਭਾਈ ਜਗਤਾਰ ਸਿੰਘ ਹਵਾਰਾ ਦੇ ਦਿਸ਼ਾ ਨਿਰਦੇਸ਼ ‘ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਅੰਮ੍ਰਿਤ ਸੰਚਾਰ ਜੱਥੇ ਦੇ ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਸੱਦੀ ਸੀ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਯੁਨਾਇਟਿਡ ਅਕਾਲੀ ਦਲ, ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਅਮਰੀਕ ਸਿੰਘ ਅਜਨਾਲਾ ਨੇ ਇਸ ਮੀਟਿੰਗ ਤੋਂ ਦੂਰੀ ਬਣਾਈ ਰੱਖੀ।

ਮਾਨ ਦਲ, ਯੁਨਾਇਟਿਡ ਦਲ ਅਤੇ ਕਾਰਜਕਾਰੀ ਜਥੇਦਾਰਾਂ ਨੇ ਇਸ ਮੀਟਿੰਗ ਦੇ ਸਮਾਂਨਾਂਤਰ ਪੰਜਾਬ ਵਿਚ ਵੱਖਰੀਆਂ ਮੀਟਿੰਗਾਂ ਕੀਤੀਆਂ।

press-note-october-18-2016-2
ਪ੍ਰੈਸ ਨੋਟ

ਵੱਖ-ਵੱਖ ਬੁਲਾਰਿਆਂ ਨੇ ਮੀਟਿੰਗ ਵਿਚ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ। ਮੀਟਿੰਗ ਦੀ ਸਮਾਪਤੀ ਤੋਂ ਬਾਅਦ ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਮੀਡੀਆ ਨੂੰ ਸੰਬੋਧਤ ਹੁੰਦੇ ਹੋਏ ਦੱਸਿਆ ਕਿ ਸਰਬੱਤ ਖ਼ਾਲਸਾ ਦੇ ਵਿਧੀ ਵਿਧਾਨ ਲਈ ਇਕ ਕਮੇਟੀ ਬਣਾਈ ਗਈ ਹੈ। ਜਿਸ ਵਿਚ ਕਰਮਜੀਤ ਸਿੰਘ (ਚੰਡੀਗੜ੍ਹ), ਹਰਸਿਮਰਨ ਸਿੰਘ (ਅਨੰਦਪੁਰ ਸਾਹਿਬ), ਨਾਰਾਇਣ ਸਿੰਘ ਚੌੜਾ (ਅਕਾਲ ਫੈਡਰੇਸ਼ਨ), ਹਰਿੰਦਰ ਸਿੰਘ (ਯੂ.ਐਸ.ਏ.), ਤਰਸੇਮ ਸਿੰਘ (ਦਿੱਲੀ ਕਮੇਟੀ ਦੇ ਸਾਬਕਾ ਧਰਮ ਪ੍ਰਚਾਰ ਮੁਖੀ), ਜਸਵਿੰਦਰ ਸਿੰਘ ਐਡਵੋਕੇਟ, ਸੁਖਪ੍ਰੀਤ ਸਿੰਘ ਉਦੋਕੇ, ਗੁਰਪ੍ਰੀਤ ਸਿੰਘ (ਕੇਂਦਰੀ ਸਿੰਘ ਸਭਾ), ਮਾਸਟਰ ਹਰਬੰਸ ਸਿੰਘ, ਪ੍ਰੋਫੈਸਰ ਬਲਜਿੰਦਰ ਸਿੰਘ (ਅੰਮ੍ਰਿਤਸਰ), ਬਲਜੀਤ ਸਿੰਘ ਖ਼ਾਲਸਾ ਸ਼ਾਮਲ ਹਨ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਕਿਹਾ ਕਿ ਕਮੇਟੀ ਜਲਦ ਤੋਂ ਜਲਦ ਵਿਧੀ ਵਿਧਾਨ ਦੇ ਖਰੜੇ ਨੂੰ ਅੰਤਮ ਰੂਪ ਦੇ ਦੇਵੇਗੀ। ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਪਹਿਲਾਂ ਤੋਂ ਤੈਅ ਤਰੀਕ (10 ਨਵੰਬਰ, 2016) ਨੂੰ ਸਰਬੱਤ ਖ਼ਾਲਸਾ ਹੋਵੇਗਾ ਕਿ ਨਹੀਂ ਉਹ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੇ।

ਜਦੋਂ ਭਾਈ ਸਤਨਾਮ ਸਿੰਘ ਖੰਡੇਵਾਲਾ ਨੂੰ ਕਾਰਜਕਾਰੀ ਜਥੇਦਾਰਾਂ, ਮਾਨ ਦਲ ਅਤੇ ਯੂਨਾਇਟਿਡ ਦਲ ਵਲੋਂ ਇਸ ਮੀਟਿੰਗ ਤੋਂ ਦੂਰ ਰਹਿਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮਾਨ ਦਲ ਦੇ ਸਥਾਨਕ ਆਗੂ ਨੇ ਇਸ ਵਿਚ ਹਿੱਸਾ ਲਿਆ ਅਤੇ ਆਪਣੇ ਵਿਚਾਰ ਵੀ ਰੱਖੇ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਪ੍ਰੋ. ਐਮ.ਪੀ. ਸਿੰਘ ਨੇ ਦੱਸਿਆ ਕਿ ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੇ ਕਾਰਜਕਾਰੀ ਜਥੇਦਾਰਾਂ ਨਾਲ ਸਹੀ ਤਰੀਕੇ ਨਾਲ ਸੰਪਰਕ ਹੀ ਨਹੀਂ ਸੀ ਕੀਤਾ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Panj Singhs Announce Committee to discuss drafts of Vidhi Vidhan; SAD (A), UAD, Acting Jathedar Keep Distance …

ਦੇਖੋ ਵੀਡੀਓ:

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ
ਖਾਲਿਸਤਾਨ ਦੀ ਸਿਰਜਣਾ ਦੀ ਲੋੜ ਦਾ ਸਭ ਤੋਂ ਅਹਿਮ ਪਹਿਲੂ ਇਹ ਹੈ ਕਿ ਅਸੀਂ ਐਸਾ ਮੁਲਕ ਬਣਾਉਣਾ ਚਾਹੁੰਦੇ ਹਾਂ ਜਿਸ ਵਿਚ ਗੁਰਮਤਿ ਦੀ ਵਿਸ਼ਵ ਦਰਿਸ਼ਟੀ ਦੇ ਅਨੁਸਾਰ ਸਰਬੱਤ ਦੇ ਭਲੇ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: