Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰੀ: ਖ਼ਾਲਸਾ ਡੇਅ ਪਰੇਡ ਵਿੱਚ ਚਾਰ ਲੱਖ ਦੀ ਗਿਣਤੀ ‘ਚ ਲੋਕਾਂ ਨੇ ਲਿਆ ਹਿੱਸਾ

ਸਰੀ: ਖ਼ਾਲਸਾ ਡੇਅ ਪਰੇਡ ਵਿੱਚ ਚਾਰ ਲੱਖ ਦੀ ਗਿਣਤੀ ‘ਚ ਲੋਕਾਂ ਨੇ ਲਿਆ ਹਿੱਸਾ

ਵੈਨਕੂਵਰ: ਇੱਥੇ ਸਰੀ ਵਿੱਚ ਖਾਲਸਾ ਸਾਜਨਾ ਦਿਹਾੜੇ ਸਬੰਧੀ ਨਗਰ ਕੀਰਤਨ (ਖਾਲਸਾ ਡੇਅ ਪਰੇਡ) ਸਜਾਇਆ ਗਿਆ। ਇਸ ਸਾਲਾਨਾ ਨਗਰ ਕੀਰਤਨ ’ਚ ਚਾਰ ਲੱਖ ਤੋਂ ਉਤੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਦੁਆਰਾ ਦਸਮੇਸ਼ ਦਰਬਾਰ ਤੋਂ ਗੁਰੂ ਗ੍ਰੰਥ ਸਹਿਬ ਦੀ ਰਹਿਨੁਮਾਈ ਹੇਠ ਚੱਲਣ ਵਾਲੇ ਨਗਰ ਕੀਰਤਨ ਨੂੰ ਸਵੇਰੇ ਕੈਨੇਡੀਅਨ ਫੌਜ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਸ਼ਾਮ ਨੂੰ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ। ਪੂਰੇ ਨਗਰ ਕੀਰਤਨ ਦੇ ਰਾਹ ’ਚ ਸੰਗਤ ਵੱਲੋਂ ਲੰਗਰ ਲਾਏ ਗਏ ਸਨ। ਮੋਟਰਸਾਈਕਲ ਕਲੱਬ ਦੇ ਮੈਂਬਰਾਂ ਨੇ ਆਪਣੇ ਮੋਟਰਸਾਈਕਲ ਸਜਾ ਕੇ ਵੱਖ-ਵੱਖ ਕਰਤੱਬ ਦਿਖਾਏ।

ਸਰੀ: ਖ਼ਾਲਸਾ ਡੇਅ ਪਰੇਡ ਵਿੱਚ ਚਾਰ ਲੱਖ ਦੀ ਗਿਣਤੀ 'ਚ ਲੋਕਾਂ ਨੇ ਲਿਆ ਹਿੱਸਾ
ਸਰੀ: ਖ਼ਾਲਸਾ ਡੇਅ ਪਰੇਡ ਵਿੱਚ ਚਾਰ ਲੱਖ ਦੀ ਗਿਣਤੀ ‘ਚ ਲੋਕਾਂ ਨੇ ਲਿਆ ਹਿੱਸਾ

ਬ੍ਰਿਟਿਸ਼ ਕੋਲੰਬੀਆ ਦੀ ਪ੍ਰੀਮੀਅਰ ਕਰਿਸਟੀ ਕਲਾਰਕ ਨੇ ਪੰਜਾਬੀ ਪਹਿਰਾਵੇ ’ਚ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ। ਉਸ ਨੇ ਫਿਰ ਦੁਹਰਾਇਆ ਕਿ ਅਪ੍ਰੈਲ ਮਹੀਨਾ ਸਿੱਖ ਵਿਰਾਸਤ ਨੂੰ ਸਮਰਪਿਤ ਕਰਕੇ ਮਨਾਇਆ ਜਾਇਆ ਕਰੇਗਾ। ਐਨਡੀਪੀ ਦੇ ਸੂਬਾਈ ਮੁਖੀ ਜੌਹਨ ਹੌਰਗਨ ਨੇ ਵੀ ਆਪਣੀ ਟੀਮ ਸਮੇਤ ਨਗਰ ਕੀਰਤਨ ’ਚ ਸ਼ਾਮਲ ਹੋ ਕੇ ਵੱਖ-ਵੱਖ ਸਟੇਜਾਂ ਤੋਂ ਭਾਸ਼ਣ ਦਿੱਤੇ। ਇਸ ਮੌਕੇ ਚੋਣ ਲੜਨ ਵਾਲੇ ਉਮੀਦਵਾਰਾਂ ਨੇ ਪ੍ਰਚਾਰ ਸਮੱਗਰੀ ਵੀ ਵੰਡੀ। ਤਰਕਸ਼ੀਲ ਸੁਸਾਇਟੀ ਨੇ ਵੀ ਇਸ ਮੌਕੇ ਲੋਕਾਂ ਨੂੰ ਵਹਿਮਾਂ-ਭਰਮਾਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: