Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਰਾਬ ਕੋਈ ਨਸ਼ਾ  ਨਹੀ: ਸਿਹਤ ਮੰਤਰੀ ਪੰਜਾਬ

ਸ਼ਰਾਬ ਕੋਈ ਨਸ਼ਾ  ਨਹੀ: ਸਿਹਤ ਮੰਤਰੀ ਪੰਜਾਬ

ਗਿੱਦੜਬਾਹਾ (21 ਦਸੰਬਰ, 2015): ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀਆਂ ਸ਼ੇਖੀਆਂ ਮਾਰ ਰਹੀ ਹੈ, ਉੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਸ਼ਰਾਬ ਕੋਈ ਨਸ਼ਾ ਨਹੀਂ ਹੈ ।

ਸੁਰਜੀਤ ਕੁਮਾਰ ਜਿਆਣੀ
ਸੁਰਜੀਤ ਕੁਮਾਰ ਜਿਆਣੀ

ਅੱਜ ਪਿੰਡ ਥੇੜ੍ਹੀ ਵਿਖੇ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਦਾ ਉਦਘਾਟਨ ਕਰਨ ਉਪਰੰਤ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਇਕ ਪੱਤਰਕਾਰ ਵੱਲੋਂ ਪੁੱਛੇ ਸਵਾਲ ਕੀ ਸ਼ਰਾਬ ਨਸ਼ਾ ਨਹੀਂ ਹੈ? ਦਾ ਜਵਾਬ ਦਿੰਦਿਆਂ ਉਨਾਂ ਕਿਹਾ ਤੁਸੀਂ ਸ਼ਰਾਬ ਨੂੰ ਨਸ਼ਾ ਨਹੀਂ ਕਹਿ ਸਕਦੇ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਸ਼ਰਾਬ ਦੀਆਂ ਫੈਕਟਰੀਆਂ ਨੂੰ ਮਨਜੂਰੀ ਦਿੰਦੀ ਹੈ, ਟੈਂਡਰ ਹੁੰਦੇ ਹਨ ਅਤੇ ਠੇਕੇ ਨਿਲਾਮ ਕੀਤੇ ਜਾਂਦੇ ਹਨ, ਫਿਰ ਤੁਸੀਂ ਕਿਵੇਂ ਕਹੋਗੇ ਕੀ ਸ਼ਰਾਬ ਨਸਾ ਹੈ ।ਇੱਥੇ ਹੀ ਬੱਸ ਨਹੀਂ ਉਨ੍ਹਾਂ ਸ਼ਰਾਬ ਦੇ ਨਸ਼ੇ ਤੇ ਫ਼ਖਰ ਕਰਦਿਆਂ ਕਿਹਾ ਕਿ ਆਰਮੀ ਵਿਚ ਸ਼ਰਾਬ, ਪਾਰਟੀ ਵਿਚ ਸ਼ਰਾਬ ਅਤੇ ਹਰ ਪ੍ਰੋਗਰਾਮ ਵਿਚ ਸ਼ਰਾਬ ਵਰਤੀ ਜਾਂਦੀ ਹੈ, ਦੱਸੋ ਫਿਰ ਸ਼ਰਾਬ ਨੂੰ ਅਸੀ ਨਸ਼ਾ ਕਿਸ ਤਰ੍ਹਾਂ ਕਹਿ ਸਕਦੇ ਹਾਂ ।

ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਜਿਸ ਦਿਨ ਸਰਕਾਰ ਨੇ ਸ਼ਰਾਬ ਨੂੰ ਨਸ਼ਾ ਮੰਨ ਕੇ ਫੈਕਟਰੀਆਂ ਬੰਦ ਕਰ ਦਿੱਤੀਆਂ ਤਾਂ ਫਿਰ ਅਸੀਂ ਕਹਾਂਗੇ ਕਿ ਸ਼ਰਾਬ ਨਸ਼ਾ ਹੈ ।

ਜ਼ਿਕਰਯੋਗ ਹੈ ਕਿ ਸ਼ਰਾਬ ਦੇ ਨਸ਼ੇ ਕਾਰਨ ਹੁਣ ਤੱਕ ਪਤਾ ਨਹੀਂ ਕਿੰਨੀਆਂ ਜ਼ਿੰਦਗੀਆਂ ਤਬਾਹ ਹੋ ਗਈਆਂ ਹਨ ਅਤੇ ਕਿੰਨੇ ਘਰ ਬਰਬਾਦ ਹੋ ਗਏ ਹਨ।ਸ਼ਰਾਬ ਦੇ ਨਸ਼ੇ ਕਾਰਣ ਵਿਅਕਤੀ ਆਪਣੀ ਸੁੱਧ-ਬੁੱਧ ਗੁਆਹ ਬੈਠਦਾ ਹੈ ਅਤੇ ਅਜਿਹੇ ਕਾਰੇ ਕਰ ਬੈਠਦਾ ਹੈ ਜਿਸ ਨਾਲ ਕਈ ਵਾਰ ਇਨਸਾਨੀਅਤ ਸ਼ਰਮਸਾਰ ਹੋ ਜਾਂਦੀ ਹੈ। ਸ਼ਰਾਬ ਦੇ ਕਾਰਣ ਬਹੁਤ ਵਿਅਕਤੀਆਂ ਦੇ ਸਰੀਰਕ ਅੰਗ ਨਕਾਰਾ ਹੋ ਜਾਂਦੇ ਹਨ।

ਜੇਕਰ ਸ਼ਰਾਬ ਨਸ਼ਾ ਨਹੀਂ ਤਾਂ ਇਸਦੇ ਪੀਣ ਨਾਲ ਵਿਅਕਤੀ ਨੂੰ  ਕੀ ਫਾਇਦਾ ਹੁੰਦਾ ਹੈ, ਇਸ ਤਾਂ ਸਿਹਤ ਮੰਤਰੀ ਹੀ ਦਸ ਸਕਦੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਪਟਿਆਲਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਦਰਮਿਆਨ ਹੋਈ ਝੜਪ ਬਾਰੇ ‘ਸਰਕਾਰੀ ਪੱਖ ਤੋਂ ਵੱਖਰਾ ਪੱਖ’ ਰੱਖਣ ਵਾਲਿਆਂ ਵਿਰੁੱਧ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਦੀ ਕਈ ਹਿੱਸਿਆਂ ਵਲੋਂ ਕਰੜੀ ਨਿਖੇਧੀ
ਸ਼੍ਰੋਮਣੀ ਅਕਾਲੀ ਦਲ ਬਾਦਲ ਦਿੱਲੀ ਚੋਣਾਂ ਨਹੀਂ ਲੜੇਗਾ।ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨਾਲ ਸਹਿਮਤੀ ਨਾ ਬਣ ਸਕੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: