Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਰੋਮਣੀ ਕਮੇਟੀ ਦੀ ਐਗਜ਼ੈਕਟਿਵ ਦੀ ਮੀਟਿੰਗ ਹੋਈ ਸ਼ੁਰੂ; ਪੰਜ ਪਿਆਰਿਆਂ ਖਿਲਾਫ ਕਾਰਵਾਈ ਦੇ ਅਸਾਰ

ਸ਼ਰੋਮਣੀ ਕਮੇਟੀ ਦੀ ਐਗਜ਼ੈਕਟਿਵ ਦੀ ਮੀਟਿੰਗ ਹੋਈ ਸ਼ੁਰੂ; ਪੰਜ ਪਿਆਰਿਆਂ ਖਿਲਾਫ ਕਾਰਵਾਈ ਦੇ ਅਸਾਰ

ਅੰਮ੍ਰਿਤਸਰ ਸਾਹਿਬ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ਼ਰੋਮਣੀ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਨੂੰ ਜਥੇਦਾਰਾਂ ਨੂੰ ਹਟਾਉਣ ਦੇ ਦਿੱਤੇ ਗਏ ਆਦੇਸ਼ ਤੋਂ ਬਾਅਦ ਸ਼ਰੋਮਣੀ ਕਮੇਟੀ ਪ੍ਰਧਾਨ ਵੱਲੋਂ ਬੁਲਾਈ ਗਈ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਅੰਮ੍ਰਿਤਸਰ ਸਾਹਿਬ ਸ਼ਰੋਮਣੀ ਕਮੇਟੀ ਦੇ ਦਫਤਰ ਵਿਖੇ ਅਰੰਭ ਹੋ ਚੁੱਕੀ ਹੈ।

ਸ਼ਰੋਮਣੀ ਕਮੇਟੀ ਦੀ ਐਗਜ਼ੈਕਟਿਵ ਦੀ ਮੀਟਿੰਗ ਹੋਈ ਸ਼ੁਰੂ
ਸ਼ਰੋਮਣੀ ਕਮੇਟੀ ਦੀ ਐਗਜ਼ੈਕਟਿਵ ਦੀ ਮੀਟਿੰਗ ਹੋਈ ਸ਼ੁਰੂ

ਇਸ ਮੀਟਿੰਗ ਲਈ ਐਗਜ਼ੈਕਟਿਵ ਕਮੇਟੀ ਦੇ ਮੈਂਬਰਾਂ ਨੂੰ ਇਹ ਮੁੱਦਾ ਭੇਜਿਆ ਗਿਆ ਸੀ ਕਿ “ਪੰਜ ਪਿਆਰਿਆਂ ਵੱਲੋਂ ਆਪਣੇ ਅਧਿਕਾਰ ਖੇਤਰ ਦੀ ਉਲੰਘਣਾ ਕੀਤੀ ਗਈ ਹੈ ਉਸ ਸੰਬੰਧੀ ਵਿਚਾਰ ਕੀਤੀ ਜਾਵੇਗੀ”। ਇਸ ਮੁੱਦੇ ਤੋਂ ਇਹ ਪ੍ਰਤੀਤ ਹੋ ਰਿਹਾ ਹੈ ਕਿ ਸ਼ਰੋਮਣੀ ਕਮੇਟੀ ਪ੍ਰਧਾਨ ਅਤੇ ਪੰਜਾਬ ਦੀ ਹਾਕਮ ਧਿਰ ਪੰਜ ਪਿਆਰਿਆਂ ਖਿਲਾਫ ਕਾਰਵਾਈ ਕਰਨ ਦਾ ਮਨ ਬਣਾ ਚੁੱਕੀ ਹੈ।

ਜਿਕਰਯੋਗ ਹੈ ਕਿ ਪੰਜ ਪਿਆਰਿਆਂ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਜੇਕਰ ਐਗਜ਼ੈਕਟਿਵ ਕਮੇਟੀ ਜਥੇਦਾਰਾਂ ਨੂੰ ਖਾਰਿਜ ਨਹੀਂ ਕਰਦੀ ਤਾਂ ਉਹ ਪੰਥ ਨੂੰ 2 ਜਨਵਰੀ ਵਾਲੇ ਦਿਨ ਅਗਲਾ ਸੰਦੇਸ਼ ਦੇਣੇਗੇ। ਸ਼ਰੋਮਣੀ ਕਮੇਟੀ ਪ੍ਰਧਾਨ ਅਤੇ ਪੰਜਾਬ ਦੀ ਹਾਕਮ ਧਿਰ ਵੱਲੋਂ ਪੰਜ ਪਿਆਰਿਆਂ ਨੂੰ ਮਨਾਉਣ ਲਈ ਕਾਫੀ ਯਤਨ ਕੀਤੇ ਗਏ ਪਰ ਪੰਜ ਪਿਆਰੇ ਆਪਣੀ ਗੱਲ ਤੇ ਦ੍ਰਿੜ ਹਨ।

ਪੰਥਕ ਧਿਰਾਂ ਦਲ ਖਾਲਸਾ ਅਤੇ ਸ਼ਰੋਮਣੀ ਅਕਾਲੀ ਦਲ ਅਮਮ੍ਰਿਤਸਰ ਵੀ ਪੰਜ ਪਿਆਰਿਆਂ ਦੇ ਸਮਰਥਨ ਵਿੱਚ ਖੜ ਗਈਆਂ ਹਨ।ਦਲ ਖਾਲਸਾ ਵੱਲੋਂ ਬਿਆਨ ਜਾਰੀ ਕਰਕੇ ਐਗਜ਼ੈਕਟਿਵ ਦੇ ਮੈਂਬਰਾਂ ਨੂੰ ਕਿਹਾ ਗਿਆ ਹੈ ਕਿ ਪੰਥ ਦੀਆਂ ਭਾਵਾਨਾਵਾਂ ਦੀ ਕਦਰ ਕਰਦੇ ਹੋਏ ਜਥੇਦਾਰਾਂ ਨੂੰ ਖਾਰਿਜ ਕਰਨ ਤੇ ਪੰਜ ਪਿਆਰਿਆਂ ਨੂੰ ਇਕੱਲੇ ਜਾ ਸਿਰਫ ਸ਼ਰੋਮਣੀ ਕਮੇਟੀ ਦੇ ਮੁਲਾਜਮ ਸਮਝਣ ਦੀ ਗਲਤੀ ਨਾ ਕਰਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: