ਅੰਮ੍ਰਿਤਸਰ ਸਾਹਿਬ, ਪੰਜਾਬ (07 ਜੁਲਾਈ, 2014): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਰੀ ਇਕ ਬਿਆਨ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਵੱਲੋਂ ਹੋਏ ਨਿਰਦੇਸ਼ਾਂ ਤਹਿਤ ਗੁਰੂਆਂ, ਭਗਤਾਂ ਤੇ ਸ਼ਹੀਦਾਂ ਦੇ ਦਿਹਾੜੇ ਸ਼੍ਰੋਮਣੀ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾਂਦੇ ਹਨ।

ਸ਼੍ਰੋਮਣੀ ਕਮੇਟੀ ਤੋ ਜਾਰੀ ਪ੍ਰੈੱਸ ਰਿਲੀਜ਼ ’ਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ 9 ਜੁਲਾਈ ਦਿਨ ਬੁੱਧਵਾਰ ਨੂੰ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 9.00 ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਸੰਗਤਾਂ ਨੂੰ ਅਪੀਲ ਕੀਤੀ ਕਿ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜਾ ਮਨਾਉਣ ਲਈ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।