Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦੀ ਜੋੜ ਮੇਲੇ ਦੇ ਤੀਜੇ ਦਿਨ ਸ਼੍ਰੋਮਣੀ ਕਮੇਟੀ ਪ੍ਰਧਾਨ ਫਿਰ ਹੋਏ ਸੰਗਤਾਂ ਦੇ ਰੋਹ ਦਾ ਸ਼ਿਕਾਰ

ਸ਼ਹੀਦੀ ਜੋੜ ਮੇਲੇ ਦੇ ਤੀਜੇ ਦਿਨ ਸ਼੍ਰੋਮਣੀ ਕਮੇਟੀ ਪ੍ਰਧਾਨ ਫਿਰ ਹੋਏ ਸੰਗਤਾਂ ਦੇ ਰੋਹ ਦਾ ਸ਼ਿਕਾਰ

ਫਤਹਿਗੜ੍ਹ ਸਾਹਿਬ: ( 28 ਦਸੰਬਰ, 2015): ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਅਜ਼ੀਮ ਸ਼ਹਾਦਤਾਂ ਦੇ ਦਿਹਾੜੇ ‘ਤੇ ਸ਼ਹੀਦੀ ਜੋੜ ਮੇਲੇ ਦੇ ਤੀਜੇ ਦਿਨ ਟੋਡਰ ਮੱਲ ਦੀਵਾਨ ਹਾਲ ਵਿਖੇ ਜਦੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਨਾ ਚਾਹਿਆ ਤਾਂ ਸੰਗਤਾਂ ਨੈ ਕਰੜਾ ਵਿਰੋਧ ਕੀਤਾ ਅਤੇ ਕਾਲੀਆਂ ਝੰਡੀਆਂ ਵਿਖਾਈਆਂ।

ਸ਼ਹੀਦੀ ਜੋੜ ਮੇਲੇ ਦੇ ਤੀਜੇ ਦਿਨ ਸ਼੍ਰੋਮਣੀ ਕਮੇਟੀ ਪ੍ਰਧਾਨ ਫਿਰ ਹੋਏ ਸੰਗਤਾਂ ਦੇ ਰੋਹ ਦਾ ਸ਼ਿਕਾਰ
ਸ਼ਹੀਦੀ ਜੋੜ ਮੇਲੇ ਦੇ ਤੀਜੇ ਦਿਨ ਸ਼੍ਰੋਮਣੀ ਕਮੇਟੀ ਪ੍ਰਧਾਨ ਫਿਰ ਹੋਏ ਸੰਗਤਾਂ ਦੇ ਰੋਹ ਦਾ ਸ਼ਿਕਾਰ

ਪਿਛਲੇ ਕਈ ਸਾਲਾਂ ਤੋਂ ਨਗਰ ਕੀਰਤਨ ਆਰੰਭ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਵਾਉਂਦੇ ਤੇ ਪਾਲਕੀ ਸਾਹਿਬ ਨਾਲ ਬੈਠ ਕੇ ਚੌਰ ਸਾਹਿਬ ਦੀ ਸੇਵਾ ਕਰਦੇ ਹੋਏ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਜਾਂਦੇ ਹੁੰਦੇ ਸਨ ਪਰ ਅੱਜ ਅਵਤਾਰ ਸਿੰਘ ਇਸ ਸੇਵਾ ਤੋਂ ਵਾਂਝੇ ਰਹੇ।

ਅੱਜ ਜਦੋਂ ਨਗਰ ਕੀਰਤਨ ਦੀ ਸਮਾਪਤੀ ਤੋਂ ਬਾਅਦ ਅਵਤਾਰ ਸਿੰਘ ਸੰਗਤਾਂ ਨੂੰ ਸੰਬੋਧਨ ਹੋਣ ਲੱਗੇ ਤਾਂ ਸੰਗਤਾਂ ਵੱਲੋਂ ਉਨ੍ਹਾਂ ਦਾ ਕਰੜਾ ਵਿਰੋਧ ਕੀਤਾ ਗਿਆ। ਸੰਗਤਾਂ ਵੱਲੋਂ ਨਾਅਰੇਬਾਜੀ ਕੀਤੀ ਗਈ ਤੇ ਕਾਲੀਆਂ ਝੰਡੀਆਂ ਵੀ ਵਿਖਾਈਆਂ ਗਈਆਂ। ਸਮਾਪਤੀ ਸਮੇਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਪੜ੍ਹਿਆ ਜਾਂਦਾ ਹੈ ਪਰ ਨਾ ਤਾਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸੰਦੇਸ਼ ਪੜ੍ਹਿਆ ਗਿਆ ਤੇ ਨਾ ਹੀ ਸੰਗਤਾਂ ਨੇ ਜਥੇਦਾਰ ਦਾ ਸੰਦੇਸ਼ ਸੁਣਨਾ ਚਾਹਿਆ।

ਇਸ ਤੋਂ ਬਆਦ ਸ਼੍ਰੋਮਣੀ ਦੀ ਸਟਾਕ ਫੋਰਸ ਜਥੇਦਾਰ ਅਵਤਾਰ ਸਿੰਘ ਨੂੰ ਘੇਰਾ ਬਣਾ ਕੇ ਸੁਰੱਖਿਆ ਜਗ੍ਹਾ ‘ਤੇ ਲੈ ਗਈ ਪਰ ਸੰਗਤਾਂ ਕਾਫੀ ਦੇਰ ਜਥੇਦਾਰ ਅਵਤਾਰ ਸਿੰਘ ਖਿਲਾਫ ਨਾਅਰੇਬਾਜ਼ੀ ਕਰਦੀਆਂ ਰਹੀਆਂ।

ਜ਼ਿਕਰਯੋਗ ਹੈ ਕਿ ਸ਼ਹੀਦੀ ਜੋੜ ਮੇਲੇ ਮੌਕੇ ਦੋ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਠੰਢੇ ਬੁਰਜ ਵਿਖੇ ਚੱਲ ਰਹੇ ਦੀਵਾਨਾਂ ਵਿੱਚ ਸੰਬੋਧਨ ਕਰਨ ਲੱਗੇ ਸੀ ਤਾਂ ਸੰਗਤਾਂ ਨੇ ਵਿਰੋਧ ਕਰ ਦਿੱਤਾ ਜਿਸ ਕਰਕੇ ਅਵਤਾਰ ਸਿੰਘ ਨੂੰ ਬਿਨਾ ਸੰਬੋਧਨ ਕੀਤੇ ਪਰਤਣਾ ਪਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: