Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਿਵਸੈਨਾ ਨੇ ਸੀਟਾਂ ਦੀ ਵੰਡ ਦੇ ਮਾਮਲੇ ਵਿੱਚ ਭਾਜਪਾ ਨੂੰ ਦਿੱਤਾ ਆਖਰੀ ਪ੍ਰਸਤਾਵ

ਸ਼ਿਵਸੈਨਾ ਨੇ ਸੀਟਾਂ ਦੀ ਵੰਡ ਦੇ ਮਾਮਲੇ ਵਿੱਚ ਭਾਜਪਾ ਨੂੰ ਦਿੱਤਾ ਆਖਰੀ ਪ੍ਰਸਤਾਵ

bjpshivਨਵੀਂ ਦਿੱਲੀ (21 ਸਤੰਬਰ, 2014): ਭਾਜਪਾ ਅਤੇ ਸ਼ਿਵ ਸੈਨਾ ਦਾ ਮਹਾਂਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਢ ਦਾ ਰੇੜਕਾ ਖਤਮ ਹੋਣ ਵਿੱਚ ਨਹੀਂ ਆ ਰਿਹਾ। ਦੋਵੇਂ ਪਾਰਟੀਆਂ ਆਪੋ-ਆਪਣੇ ਫੈਸਲ ‘ਤੇ ਅੜੀਆਂ ਹੋਈਆਂ ਹਨ। ਪਿਛਲੇ ਦੋ- ਤਿੰਨ ਦਿਨਾਂ ਤੋਂ ਦੋਵਾਂ ਪਾਰਟੀਆਂ ਦੇ ਸਿਖਰਲੇ ਨੇਤਾਵਾਂ ਦੀਆਂ ਕਈ ਮੀਟਿੰਗਾਂ ਤੋਂ ਬਾਅਦ ਵੀ ਗੱਲ ਸਿਰੇ ਨਹੀਂ ਲੱਗੀ।

ਅੱਜ ਸ਼ਿਵ ਸੈਨਾ ਪ੍ਰਮੁੱਖ ਉਧਵ ਠਾਕਰੇ ਨੇ ਆਪਣੀ ਸਹਿਯੋਗੀ ਭਾਜਪਾ ਨੂੰ ਸੀਟਾਂ ਦੀ ਵੰਡ ਲਈ ਆਖ਼ਰੀ ਪ੍ਰਸਤਾਵ ਦਿੱਤਾ ਜਿਸ ਦੇ ਤਹਿਤ ਸ਼ਿਵ ਸੈਨਾ ਨੂੰ 151 ਸੀਟਾਂ, ਭਾਜਪਾ ਨੂੰ 119 ਸੀਟਾਂ ਜਾਂਦੀਆਂ ਹਨ ਅਤੇ ਹੋਰ ਸਹਿਯੋਗੀ ਦਲਾਂ ਨੂੰ 18 ਸੀਟਾਂ।

ਉਧਵ ਠਾਕਰੇ ਨੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯਾਦ ਦਿਵਾਇਆ ਕਿ ਮਰਹੂਮ ਸ਼ਿਵ ਸੈਨਾ ਪ੍ਰਮੁੱਖ ਬਾਲ ਠਾਕਰੇ ਨੇ ਗੁਜਰਾਤ ਦੰਗਿਆਂ ਤੋਂ ਬਾਅਦ ਉਨ੍ਹਾਂ ਦਾ ਸਮਰਥਨ ਕੀਤਾ ਸੀ। ਸ਼ਿਵ ਸੈਨਾ ਦੀ ਇਸ ਤਜਵੀਜ਼ ‘ਤੇ ਭਾਜਪਾ ਨੇ ਕਿਹਾ ਹੈ ਕਿ ਇਸ ‘ਚ ਕੁਝ ਨਵਾਂ ਨਹੀਂ ਹੈ ਅਤੇ ਇਸ ਨੂੰ ਮੀਡੀਆ ਰਾਹੀਂ ਨਹੀਂ ਬਲਕਿ ਵਿਚਾਰ ਵਟਾਂਦਰੇ ਨਾਲ ਸੁਲਝਾਉਣ ਨੂੰ ਕਿਹਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: