Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਘੱਲੂਘਾਰਾ ਸਮਾਗਮ ਅੱਜ

ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਘੱਲੂਘਾਰਾ ਸਮਾਗਮ ਅੱਜ

ਅੰਮਿ੍ਤਸਰ (5 ਜੂਨ, 2015): ਭਾਰਤੀ ਫੋਜ ਵੱਲੋਂ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ‘ਤੇ ਜੂਨ 1984 ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੇ ਫੌਜੀ ਹਮਲੇ ਦੀ ਪੀੜ ਭਰੀ 31ਵੀਂ ਵਰ੍ਹੇਵਾਰ ਯਾਦ ‘ਚ ਘੱਲੂਘਾਰਾ ਦਿਵਸ ਸਮਾਗਮ ਅੱਜ 6 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾਣਗੇ ।

ਸ਼੍ਰੀ ਅਕਾਲ ਤਖਤ ਸਾਹਿਬ ਫੌਜੀ ਹਮਲੇ ਤੋਂ ਬਾਅਦ
ਸ਼੍ਰੀ ਅਕਾਲ ਤਖਤ ਸਾਹਿਬ ਫੌਜੀ ਹਮਲੇ ਤੋਂ ਬਾਅਦ

ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਹੀਦਾਂ ਦੀ ਯਾਦ ‘ਚ ਅਰਦਾਸ ਹੋਵੇਗੀ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਸਮੇਤ ਪ੍ਰਮੁੱਖ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੌਮ ਵੱਲੋਂ ਸਨਮਾਨਿਤ ਕੀਤਾ ਜਾਵੇਗਾ ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਸਮੁੱਚੀ ਸਿੱਖ ਕੌਮ ਨੂੰ ਸ਼ਹੀਦਾਂ ਦਾ ਦਿਹਾੜਾ ਅਮਨ ਸ਼ਾਂਤੀ ਨਾਲ ਮਨਾਏ ਜਾਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਕਿ ਸਮੁੱਚੀ ਸਿੱਖ ਸੰਗਤ ਅਰਦਾਸ ਰਾਹੀਂ ਸਾਂਝੇ ਤੌਰ ‘ਤੇ ਕੌਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰੇ ।

ਰਵਾਇਤ ਅਨੁਸਾਰ ਇਸ ਮੌਕੇ ਜਥੇਦਾਰ ਅਕਾਲ ਤਖਤ ਵੱਲੋਂ ਕੌਮ ਦੇ ਨਾਂਅ ਸੰਦੇਸ਼ ਜ਼ਾਰੀ ਕੀਤਾ ਜਾਵੇਗਾ । ਹਾਲਾਤਾਂ ‘ਤੇ ਨਿਗਰਾਨੀ ਲਈ ਸਥਾਨਕ ਪ੍ਰਸ਼ਾਸਨ ਅਤੇ ਸ਼ੋ੍ਰਮਣੀ ਕਮੇਟੀ ਵੱਲੋਂ ਹਰ ਸੰਭਵ ਪ੍ਰਬੰਧ ਕੀਤੇ ਜਾ ਰਹੇ ਹਨ ।

ਅੱਜ ਲਗਭਗ ਸਾਰਾ ਦਿਨ ਪੁਲਿਸ ਕਮਿਸ਼ਨਰ ਅਤੇ ਡਿਪਟੀ ਪੁਲਿਸ ਕਮਿਸ਼ਨਰ ਸਿਵਲ ਕੱਪੜਿਆਂ ‘ਚ ਸ੍ਰੀ ਹਰਿਮੰਦਰ ਸਾਹਿਬ ਨਜ਼ਦੀਕ ਹਾਲਾਤਾਂ ਨੂੰ ਘੋਖਦੇ ਰਹੇ । ਦਲ ਖ਼ਾਲਸਾ ਵੱਲੋਂ ਦਿੱਤੇ ਭਲਕੇ ਬੰਦ ਦੇ ਸੱਦੇ ਬਾਰੇ ਕੁਝ ਬੋਲਣ ਤੋਂ ਇਨਕਾਰ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕੇਵਲ ਇਨਾਂ ਕਿਹਾ ਕਿ ਇਹ ਪਾਰਟੀ ਦਾ ਆਪਣਾ ਪ੍ਰੋਗਰਾਮ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: