Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਅੱਗੇ ਧਰਨਾ ਦੇਣ ਜਾਂਦੇ ਆਗੂਆਂ ਨੂੰ ਪੁਲਿਸ ਨੇ ਰੋਕਿਆ

ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਅੱਗੇ ਧਰਨਾ ਦੇਣ ਜਾਂਦੇ ਆਗੂਆਂ ਨੂੰ ਪੁਲਿਸ ਨੇ ਰੋਕਿਆ

ਅੰਮ੍ਰਿਤਸਰ (1 ਨਵੰਬਰ, 2015): ਦਮਦਮੀ ਟਕਸਾਲ ਸੰਗਰਾਵਾਂ ਦੇ ਸੱਦੇ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਸਾਹਮਣੇ ਜੱਥੇਦਾਰਾਂ ਦੇ ਅਸਤੀਫੇ ਦੀ ਮੰਗ ਕਰਨ ਲਈ ਅਣਮਿੱਥੇ ਸਮੇਂ ਲਈ ਦਿੱਤੇ ਜਾਣ ਵਾਲੇ ਧਰਨੇ ਲਈ ਪੰਥਕ ਜੱਥੇਬੰਦੀਆਂ ਦੇ ਆਗੂ ਇਕੱਠੇ ਹੋਏ ਤਾਂ ਪੁਲੀਸ ਨੇ ਪੰਥਕ ਆਗੂਆਂ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਘੇਰਾ ਪਾ ਲਿਆ। ਇਸਤੇ ਸਿੱਖ ਜਥੇਬੰਦੀਆਂ ਦੇ ਸਮਰਥਕਾਂ ਨੇ ਅੰਮ੍ਰਿਤਸਰ-ਜਲੰਧਰ ਰੋਡ ’ਤੇ ਜਾਮ ਲਗਾ ਦਿੱਤਾ ਅਤੇ ਅੱਧਾ ਘੰਟਾ ਆਵਾਜਾਈ ਰੋਕੀ ਰੱਖੀ। ਇਹ ਜਾਮ ਉਦੋਂ ਖੋਲ੍ਹਿਆ ਗਿਆ ਜਦੋਂ ਭਾਈ ਰਾਮ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਸਕੱਤਰੇਤ ਅੱਗੇ ਧਰਨਾ ਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਪੰਥਕ ਆਗੂਆਂ ਨੂੰ ਅਕਾਲ ਤਖ਼ਤ ਸਕੱਤਰੇਤ ਅੱਗੇ ਧਰਨਾ ਦੇਣ ਜਾਣ ਤੋਂ ਰੋਕਦੀ ਹੋੲੀ ਪੁਲੀਸ
ਪੰਥਕ ਆਗੂਆਂ ਨੂੰ ਅਕਾਲ ਤਖ਼ਤ ਸਕੱਤਰੇਤ ਅੱਗੇ ਧਰਨਾ ਦੇਣ ਜਾਣ ਤੋਂ ਰੋਕਦੀ ਹੋੲੀ ਪੁਲੀਸ

ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਉਤੇ ਤਖ਼ਤਾਂ ਦੇ ਜਥੇਦਾਰਾਂ ਤੋਂ ਅਸਤੀਫ਼ੇ ਲੈਣ ਲਈ ਅਕਾਲ ਤਖ਼ਤ ਦੇ ਸਕੱਤਰੇਤ ਸਾਹਮਣੇ ਧਰਨਾ ਦੇਣ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਯੂਨਾਈਟਿਡ ਅਕਾਲੀ ਦਲ ਦੇ ਆਗੂ ਇਕੱਠੇ ਹੋਏ ਸਨ।

ਦੱਸਣਯੋਗ ਹੈ ਕਿ ਦਮਦਮੀ ਟਕਸਾਲ (ਸੰਗਰਾਵਾਂ) ਦੇ ਮੁਖੀ ਭਾਈ ਰਾਮ ਸਿੰਘ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਨੇ ਅਕਾਲ ਤਖ਼ਤ ਸਕੱਤਰੇਤ ਸਾਹਮਣੇ ਜਥੇਦਾਰਾਂ ਦੇ ਅਸਤੀਫ਼ਿਅਾਂ ਲਈ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ ਕੀਤਾ ਸੀ।

ਅੱਜ ਸਵੇਰੇ ਜਥੇਬੰਦੀਆਂ ਨੇ ਗੁਰਦੁਆਰਾ ਸ਼ਹੀਦਾਂ ਪਹੁੰਚ ਕੇ 11 ਵਜੇ ਅਕਾਲ ਤਖ਼ਤ ਲਈ ਰਵਾਨਾ ਹੋਣਾ ਸੀ ਪਰ ਵਧੀਕ ਡਿਪਟੀ ਕਮਿਸ਼ਨਰ ਪੁਲੀਸ ਐਚ.ਐਸ. ਸੰਧੂ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਪਹੁੰਚੀ ਪੁਲੀਸ ਨੇ ਸਵੇਰੇ 10 ਵਜੇ ਹੀ ਸੰਤ ਐਵੀਨਿਊ ਸਥਿਤ ਟਕਸਾਲ (ਸੰਗਰਾਵਾਂ) ਦੇ ਮੁਖੀ ਭਾਈ ਰਾਮ ਸਿੰਘ ਦੇ ਘਰ ਨੂੰ ਘੇਰ ਲਿਆ। ਪੁਲੀਸ ਨੇ ਦੁਪਹਿਰ 1 ਵਜੇ ਤਕ ਆਗੂਆਂ ਨੂੰ ਘਰ ਵਿੱਚ ਨਜ਼ਰਬੰਦ ਰੱਖਿਆ।

ਏਡੀਸੀਪੀ ਸੰਧੂ ਨੇ ਕਿਹਾ ਕਿ ਜਥੇਬੰਦੀਆਂ ਦਾ ਜੀਟੀ ਰੋਡ ’ਤੇ ਜਾਮ ਕਰਨ ਦਾ ਪ੍ਰੋਗਰਾਮ ਸੀ, ਇਸ ਲਈ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਸੀ। ਉਨ੍ਹਾਂ ਕਿਹਾ ਕਿ ਆਗੂਆਂ ਨੂੰ ਅਕਾਲ ਤਖ਼ਤ ਵੱਲ ਜਾਣ ਤੋਂ ਰੋਕਣ ਲਈ ਕੋਈ ਸਰਕਾਰੀ ਆਦੇਸ਼ ਨਹੀਂ ਸਨ।

ਭਾਈ ਰਾਮ ਸਿੰਘ ਨੇ ਕਿਹਾ ਕਿ ਪੁਲੀਸ ਨੂੰ ਇਹ ਆਦੇਸ਼ ਦਿੱਤੇ ਗਏ ਸਨ ਕਿ ਜਥੇਬੰਦੀਆਂ ਨੂੰ ਅਕਾਲ ਤਖ਼ਤ ਸਕੱਤਰੇਤ ਵੱਲ ਜਾਣ ਤੋਂ ਰੋਕਿਆ ਜਾਵੇ। ਇਸ ਲਈ ਪੁਲੀਸ ਨੇ ਪੰਥਕ ਆਗੂਆਂ ਨੂੰ ਨਜ਼ਰਬੰਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜਥੇਦਾਰਾਂ ਦੇ 31 ਅਕਤੂਬਰ ਤਕ ਅਸਤੀਫ਼ੇ ਮੰਗੇ ਸਨ। ਪੰਜ ਪਿਆਰਿਆਂ ਦੀ ਮਹੱਤਤਾ ਨੂੰ ਨਾ ਮੰਨ ਕੇ ਸ਼੍ਰੋਮਣੀ ਕਮੇਟੀ ਜਥੇਦਾਰਾਂ ਨੂੰ ਹਟਾਉਣ ਤੋਂ ਮੁਨਕਰ ਹੋਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: