Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੀ ਗਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਭਾਈ ਹਵਾਰੇ ਦੀ ਮਾਤਾ ਜੀ ਨੂੰ ਸਨਮਾਨਿਤ ਕੀਤਾ ਗਿਆ

ਸ਼੍ਰੀ ਗਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਭਾਈ ਹਵਾਰੇ ਦੀ ਮਾਤਾ ਜੀ ਨੂੰ ਸਨਮਾਨਿਤ ਕੀਤਾ ਗਿਆ

ਕੈਲੀਫੋਰਨੀਆ (10 ਜੁਲਾਈ, 2015): ਮੀਰੀ ਪੀਰੀ ਦੇ ਮਾਲਕ, ਸ਼੍ਰੀ ਅਕਾਲ ਤਖਤ ਸਾਹਿਬ ਦੇ ਸਿਰਜਕ ਛੇਂਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਤਿਹਾੜ ਜੇਲ ਵਿੱਚ ਬੰਦ ਜਝਾਰੂ ਯੋਧੇ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਨਰਿੰਦਰ ਕੌਰ ਅਤੇ ਸਿੱਖ ਵਿਦਵਾਨ ਡਾ. ਅਮਰਜੀਤ ਸਿੰਘ ਵਾਸ਼ਿੰਗਟਨ ਨੂੰ ਸਨਮਾਨਿਤ ਕੀਤਾ ਗਿਆ।

Bhai Hwara's mother
ਸ਼੍ਰੀ ਗਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਭਾਈ ਹਵਾਰੇ ਦੀ ਮਾਤਾ ਜੀ ਨੂੰ ਸਨਮਾਨਿਤ ਕੀਤਾ ਗਿਆ

ਗੁਰਦੁਆਰਾ ਸਾਹਿਬ ਸਿੱਖ ਸੈਂਟਰ ਫਲੱਸ਼ਿੰਗ ਵਿਖੇ ਹੋਏ ਇਸ ਸਮਾਗਮ ਦੌਰਾਨ ਮੌਜੂਦਾ ਸਿੱਖ ਸੰਘਰਸ਼ ਦੇ ਯੋਧਿਆਂ ਨੂੰ ਯਾਦ ਕੀਤਾ ਗਿਆ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਮੁੱਖ ਬੁਲਾਰੇ ਦੇ ਤੌਰ ‘ਤੇ ਪਹੁੰਚੇ ਡਾ: ਅਮਰਜੀਤ ਸਿੰਘ ਸੰਚਾਲਕ ਖਾਲਿਸਤਾਨ ਅਫੇਅਰਜ਼ ਸੈਂਟਰ ਵਾਸ਼ਿੰਗਟਨ ਡੀ. ਸੀ. ਨੇ ਸੰਗਤ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਅੱਜ ਕੌਮ ਸਿੱਖ ਫਲਸਫੇ ਤੋਂ ਦੂਰ ਹੋ ਰਹੀ ਹੈ।

ਡਾ: ਅਮਰਜੀਤ ਸਿੰਘ ਨੇ ਛੇਵੀਂ ਪਾਤਸ਼ਾਹੀ ਵੱਲੋਂ ਦਿੱਤੇ ਗਏ ਮੀਰੀ-ਪੀਰੀ ਦੇ ਸਿਧਾਂਤ ‘ਤੇ ਪਹਿਰਾ ਦਿੰਦੇ ਹੋਏ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸਿੰਘਾਂ-ਸਿੰਘਣੀਆਂ ਦੇ ਸੁਪਨੇ ਖਾਲਸਾ ਰਾਜ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ। ਦਮਦਮੀ ਟਕਸਾਲ ਤੋਂ ਕਥਾਵਾਚਕ ਭਾਈ ਭਗਵੰਤ ਸਿੰਘ ਨੇ ਸੰਗਤਾਂ ਨੂੰ ਸਿੱਖੀ ਦੀ ਵਿਚਾਰਧਾਰਾ ਨਾਲ ਜੁੜਨ ਲਈ ਪ੍ਰੇਰਿਆ।

ਅੰਤ ‘ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਿੰਮਤ ਸਿੰਘ ਨੇ ਸੰਬੋਧਿਤ ਹੁੰਦਿਆਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਸਮੂਹ ਸਾਧ ਸੰਗਤ ਵੱਲੋਂ ਭਾਈ ਹਵਾਰਾ ਦੀ ਮਾਤਾ ਦਾ ਧੰਨਵਾਦ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਹਰਦੇਵ ਸਿੰਘ ਪੱਡਾ ਨੇ ਵੀ ਸੰਗਤ ਨੂੰ ਸੰਬੋਧਨ ਕੀਤਾ ਸਟੇਜ ਦੀ ਸੇਵਾ ਸਟੇਜ ਸਕੱਤਰ ਭਾਈ ਪਰਮਜੀਤ ਸਿੰਘ ਨੇ ਬਾਖੂਬੀ ਨਿਭਾਈ।

ਸਿੱਖਸ ਫਾਰ ਜਸਟਿਸ ਅਤੇ ਦੁਆਬਾ ਸਿੱਖ ਐਸੋਸੀਏਸ਼ਨ ਸਮੇਤ ਹੋਰ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਸਮਾਗਮ ‘ਚ ਸ਼ਿਰਕਤ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਬੀਤੇ ਦਿਨੀ ਖਬਰਖਾਨੇ ਵਿੱਚ ਇਹ ਖਬਰ ਨਸ਼ਰ ਹੋਈ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਵੱਖ-ਵੱਖ ਅਦਾਲਤਾਂ ਵਿੱਚ ਤੀਹ ਤੋਂ ਵੱਧ ਮੁਕਦਮੇ ਬਕਾਇਆ ਹਨ। ਇਹ ਖਬਰ ਸਾਲ 2016 ਤੋਂ ਪੰਜਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: