Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਅਤੇ ਸ਼ਹੀਦੀ ਗੁਰਪੂਰਬ ਸਬੰਧੀ ਸਮਾਗਮਾਂ ਦੀ ਸ਼ੁਰੂਆਤ

ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਅਤੇ ਸ਼ਹੀਦੀ ਗੁਰਪੂਰਬ ਸਬੰਧੀ ਸਮਾਗਮਾਂ ਦੀ ਸ਼ੁਰੂਆਤ

 ਅੰਮ੍ਰਿਤਸਰ (31 ਮਈ 2014): ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਜੂਨ 1984 ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਵਾਲੇ ਦਿਨ ਹੀ ਭਾਰਤੀ ਫੌਜਾਂ ਨੇ ਚੜ੍ਹਾਈ ਕਰਕੇ ਇਸ ਫੌਜੀ ਕਾਰਵਾਈ ਨੂੰ  ਸਾਕਾ ਨੀਲਾ ਤਾਰਾ ਦਾ ਨਾਮ ਦੇ ਕੇ ਸਿੱਖ ਗੁਰਧਾਮਾਂ ਅਤੇ ਸਿੱਖ ਕੌਮ ਦਾ ਘਾਣ ਕੀਤਾ ਸੀ।

ਉਸ ਸਮੇਂ ਦੇਸ਼ ਦੇ ਹਾਕਮਾਂ ਦੇ ਹੁਕਮਾਂ ’ਤੇ ਭਾਰਤੀ ਫੌਜ ਨੇ ਸਾਰੇ ਪੰਜਾਬ ਨੂੰ ਸੀਲ ਕਰਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਘੇਰਾਬੰਦੀ ਕਰਕੇ ਪੰਜਾਬ ਦੇ ਸਮੂਹ ਗੁਰਧਾਮਾਂ ਉਪਰ ਸਿੱਧਾ ਹਮਲਾ ਕਰਕੇ ਕੌਮ ਦੇ ਹਿਰਦਿਆਂ ਨੂੰ ਛਲਨੀ-ਛਲਨੀ ਕਰ ਦਿੱਤਾ।

ਸਿੱਖਾਂ ਦੇ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਸਾਹਿਬ ਜੀ ਦੀ ਸ਼ਹੀਦੀ ਅਤੇ ਦਰਬਾਰ ਸਾਹਿਬ ‘ਤੇ ਭਾਰਤੀ ਫੌਜਾਂ ਵੱਲੋਂ ਜੂਨ 1984  ਵਿੱਚ ਕੀਤਾ ਹਮਲਾ ਅਜਿਹੇ ਇਤਿਹਾਸਕ ਵਾਕਿਆਤ ਹਨ ਜਿਨ੍ਹਾਂ ਨੂੰ ਸਿੱਖ ਕੌਮ ਕਦੇ ਭੁਲਾ ਨਹੀਂ ਸਕਦੀ।

ਜ਼ਿਕਰਯੋਗ ਹੈ ਕਿ ਭਾਰਤੀ ਫੋਜ ਵੱਲੋ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੇ ਹਮਲੇ ਸਮੇਂ ਸ਼੍ਰੀ ਅਕਾਲ ਤਖਤ ਸਾਹਿਬ ਦੀ ਰਾਖੀ ਲਈ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ , ਜਨਰਲ ਸ਼ਬੇਗ ਸਿੰਘ ਅਤੇ ਬਾਬਾ ਠਾਹਰਾ ਸਿੰਘ ਅਨੇਕਾ ਸਿੰਘਾਂ ਸਮੇਤ ਸ਼ਹੀਦੀਆਂ ਪਾ ਗਏ ਸਨ। ਇਸ ਹਮਲੇ ਵਿੱਚ ਅਨੇਕਾਂ ਹੋਰ ਸ਼ਰਧਾਲੂ ਜੋ ਕਿ ਪੰਜਵੇਂ ਪਾਤਸ਼ਾਹ ਗੁਰੁ ਅਰਜਨ ਸਾਹਿਬ ਦਾ ਸਹੀਦੀ ਪੁਰਬ ਮਨਾਉਣ ਸਬੰਧੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਆਏ ਸਨ ,ਬੜੀ ਬੇਦਰਦੀ ਨਾਲ ਮਾਰ ਦਿੱਤੇ ਗਏ।

ਅੱਜ ਜਦੋਂ ਪਹਿਲੀ ਜੂਨ 2014 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾ ਰਹੀ ਹੈ ਤਾਂ ਜੂਨ 1984 ਚ ਵਾਪਰਿਆ ਤੀਜਾ ਘੱਲੂਘਾਰਾ ਜੋ ਸ਼ਹੀਦੀ ਪੁਰਬ ਵਾਲੇ ਦਿਨ ਹੀ ਸ਼ੁਰੂ ਹੋਇਆ ਸੀ ਸਿੱਖ ਹਿਰਦਿਆਂ ਨੂੰ ਘੱਲੂਘਾਰਾ ਦੀ ਪੀੜਾ ਮੁੜ ਵਲੂੰਧਰ ਰਹੀ ਹੈ।
ਇਸ ਸੰਬੰਧੀ 1 ਜੂਨ ਤੋਂ 6 ਜੂਨ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਦਰਬਾਰ ਸਾਹਿਬ , ਦਮਦਮੀ ਟਕਸਾਲ ਦੇ ਮੁੱਖ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ  ਅਤੇ ਦੇਸ਼ ਵਿਦੇਸ਼ ਵਿੱਚ ਸਮਾਗਮ ਕੀਤੇ ਜਾ ਰਹੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ
ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ 65 ਤੋਂ ਵੱਧ ਹੋਰ ਗੁਰਦੁਆਰਿਆਂ 'ਤੇ ਹੋਏ ਫੌਜੀ ਹਮਲਿਆਂ ਦੀ ਸੱਚਾਈ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਨੂੰ ਉਜਾਗਰ ਕਰਦੀ ਖੋਜ ਭਰਪੂਰ ਕਿਤਾਬ ਹੁਣ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦਿਆਂ ਨੇ ਅਜ਼ਰਬਾਈਜਾਨ ਦੇ ਬਾਕੂ ਵਿੱਚ ਉੱਚ-ਪੱਧਰੀ ਮੁਲਾਕਾਤਾਂ ਰਾਹੀਂ ਸਿੱਖ ਕੂਟਨੀਤੀ, ਕੌਮਾਂਤਰੀ ਹਮਾਇਤ ਅਤੇ ਆਤਮ-ਨਿਰਣੈ ਦੇ ਹੱਕ ਪ੍ਰਤੀ ਵਿਸ਼ਵ-ਵਿਆਪੀ ਜਾਗਰੂਕਤਾ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 26 ਜਨਵਰੀ 1986 ਨੂੰ ਹੋਏ ਇਤਿਹਾਸਕ 'ਸਰਬੱਤ ਖ਼ਾਲਸਾ' ਦੀ ਅੱਜ 40ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। "ਇਹ ਸਰਬੱਤ ਖ਼ਾਲਸਾ ਸਿੱਖ ਇਤਿਹਾਸ ਦਾ ਇੱਕ ਅਹਿਮ ਪੜਾਅ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: