Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋ.ਗੁ.ਪ੍ਰ.ਕ. ਨੇ ਡਾ. ਕਿਰਪਾਲ ਸਿੰਘ ਕੋਲੋਂ ਸਿੱਖ ਇਤਿਹਾਸਕ ਸਰੋਤਾਂ ਦਾ ਸੰਪਾਦਨਾ ਕਾਰਜ ਵਾਪਸ ਲਿਆ

ਸ਼੍ਰੋ.ਗੁ.ਪ੍ਰ.ਕ. ਨੇ ਡਾ. ਕਿਰਪਾਲ ਸਿੰਘ ਕੋਲੋਂ ਸਿੱਖ ਇਤਿਹਾਸਕ ਸਰੋਤਾਂ ਦਾ ਸੰਪਾਦਨਾ ਕਾਰਜ ਵਾਪਸ ਲਿਆ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ (ਪੰ.ਸ.ਸਿ.ਬ.) ਦੀ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿੱਚ ਸਿੱਖ ਇਤਿਹਾਸ ਨੂੰ ਵਿਗਾੜਨ ਦੇ ਮਾਮਲੇ ’ਤੇ ਸ਼੍ਰੋ.ਗੁ.ਪ੍ਰ.ਕ. ਵਲੋਂ ਬੁਲਾਈ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸੰਤ ਸਮਾਜ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ ਦੇ ਨੁਮਾਇੰਦਿਆਂ ਅਤੇ ਸਿੱਖ ਬੁੱਧੀਜੀਵੀਆਂ ਨਾਲ ਇਕੱਤਰਤਾ ਦੌਰਾਨ ਸਾਹਮਣੇ ਆਏ ਵਿਚਾਰਾਂ ਤੋਂ ਬਾਅਦ ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋ.ਗੁ.ਪ੍ਰ.ਕ. ਵਲੋਂ ਚੰਡੀਗੜ੍ਹ ਵਿਖੇ ਚੱਲ ਰਹੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਕਾਰਜ ਦੇ ਨਿਗਰਾਨ (ਡਾਇਰੈਕਟਰ) ਡਾ. ਕਿਰਪਾਲ ਸਿੰਘ ਨੂੰ ਇਸ ਕਾਰਜ ਦੇ ਸਾਰੇ ਕੰਮਾਂ ਤੋਂ ਲਾਂਭੇ ਕਰ ਦਿੱਤਾ ਹੈ।

ਇਕੱਤਰਤਾ ਦੌਰਾਨ ਹੱਥ ਖੜ੍ਹੇ ਕਰਕੇ ਮਤਿਆਂ ਨਾਲ ਸਹਿਮਤ ਹੁੰਦੇ ਹੋਏ ਹਾਜਰੀਨ

ਇਹ ਉਹੀ ਡਾ. ਕਿਰਪਾਲ ਸਿੰਘ ਹਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਨੇ ਪਾਠਕ੍ਰਮ ਤੇ ਪਾਠ-ਕਿਤਾਬ ਤਿਆਰ ਕਰਨ ਵਾਲੀ ਟੁਕੜੀ (ਕਮੇਟੀ) ਦਾ ਮੁਖੀ (ਚੇਅਰਮੈਨ) ਲਗਾਇਆ ਸੀ। ਡਾ. ਕਿਰਪਾਲ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਵਿਵਾਦਤ ਕਿਤਾਬ ਉੱਤੇ ਇਤਰਾਜ ਚੁੱਕੇ ਜਾਣ ਤੇ ਸਰਕਾਰੀ ਪੱਖ ਦੀ ਵਕਾਲਤ ਕੀਤੀ ਸੀ।

ਇਕੱਤਰਤਾ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰ ਇਤਿਹਾਸ ਤੇ ਸਿੱਖ ਇਤਿਹਾਸ ਨੂੰ ਵਿਗਾੜਨ ਦੀ ਘਿਨਾਉਣੀ ਕਾਰਵਾਈ ਵਿਰੁੱਧ ਸਿੱਖ ਜਗਤ ਵਿਚ ਭਾਰੀ ਰੋਸ ਹੈ ਅਤੇ ਅੱਜ ਦੀ ਇਕੱਤਰਤਾ ਦੌਰਾਨ ਸਾਰੇ ਸਿੱਖ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਉਹਨਾਂ ਕਿਹਾ ਕਿ ਇਕੱਤਰਤਾ ਦੌਰਾਨ ਸਾਰੇ ਬੁਲਾਰਿਆਂ ਨੇ ਇਕ ਰਾਇ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਸ. ਅਮਰਿੰਦਰ ਸਿੰਘ ਨੂੰ ਗੁਰ ਇਤਿਹਾਸ ਵਿਗਾੜਨ ਦੀ ਭੁੱਲ ਬਦਲੇ ਸਿੱਖ ਜਗਤ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਉਹਨਾਂ ਕਿਹਾ ਕਿ ਇਕੱਤਰਤਾ ਦੌਰਾਨ ਆਏ ਵਿਚਾਰਾਂ ਨੂੰ ਸ਼੍ਰੋ.ਗੁ.ਪ੍ਰ.ਕ. ਦੇ ਅਗਾਮੀ ਇਜਲਾਸ ਵਿਚ ਵਿਚਾਰਿਆ ਜਾਵੇਗਾ ਅਤੇ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਮੁਆਫ਼ੀ ਨਾ ਮੰਗੀ ਤਾਂ ਸ਼੍ਰੋ.ਗੁ.ਪ੍ਰ.ਕ. ਕਾਨੂੰਨੀ ਕਾਰਵਾਈ ਨੂੰ ਅੰਜਾਮ ਦੇਵੇਗੀ।

ਇੱਕਤਰਤਾ ਦੌਰਾਨ ਬੋਲਣ ਵਾਲੇ ਵੱਖ-ਵੱਖ ਬੁਲਾਰੇ

ਡਾ. ਕਿਰਪਾਲ ਸਿੰਘ ਨੂੰ ਸੇਵਾਵਾਂ ਤੋਂ ਫਾਰਗ ਕਰਨ ਸਬੰਧੀ ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਨੇ ਆਖਿਆ ਕਿ ਗੁਰ ਇਤਿਹਾਸ ਬਾਰੇ ਗਲਤ ਤੱਥ ਸਾਹਮਣੇ ਆਉਣ ਤੋਂ ਬਾਅਦ ਉਹਨਾਂ ਨੇ ਆਪਣੀ ਗਲਤੀ ਸਵੀਕਾਰਨ ਦੀ ਬਜਾਏ ਕਿਤਾਬ ’ਚ ਸ਼ਾਮਲ ਗਲਤ ਤੱਥਾਂ ਨੂੰ ਸਹੀ ਠਹਿਰਾਉਣ ਦਾ ਯਤਨ ਕੀਤਾ।

ਇਸ ਤੋਂ ਪਹਿਲਾਂ ਤੇਜਾ ਸਿੰਘ ਸਮੁੰਦਰੀ ਭਵਨ ਵਿਖੇ ਸਿੱਖ ਨੁਮਾਇੰਦਿਆਂ ਤੇ ਬੁੱਧੀਜੀਵੀਆਂ ਨੇ ਇਕੱਤਰਤਾ ਦੌਰਾਨ ਪਾਠਕ੍ਰਮ ਦੀ ਪੁਸਤਕ ਵਿਚ ਇਤਿਹਾਸ ਵਿਗਾੜਨ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਸ਼੍ਰੋ.ਗੁ.ਪ੍ਰ.ਕ. ਦਾ ਹਰ ਪੱਧਰ ’ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਕੱਤਰਤਾ ਵਿਚ ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਵੱਲੋਂ ਗੁਰ ਇਤਿਹਾਸ ਵਿਗਾੜਨ ਵਿਰੁੱਧ ਨਿੰਦਾ ਮਤਾ ਪੇਸ਼ ਕੀਤਾ, ਜਿਸ ਨੂੰ ਹਾਜ਼ਰੀਨ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਮਤੇ ਰਾਹੀਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਇਤਿਹਾਸ ਵਿਗਾੜਨ ਲਈ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੋਸ਼ੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਦੀ ਜ਼ੁੰਮੇਵਾਰੀ ਕਬੂਲਦਿਆਂ ਸਿੱਖ ਜਗਤ ਤੋਂ ਖੁੱਲ੍ਹੇਆਮ ਮੁਆਫ਼ੀ ਮੰਗ ਕੇ ਇਸ ਮੰਦਭਾਗੀ ਸਾਜ਼ਿਸ਼ ਵਿਚ ਸ਼ਾਮਲ ਅਖੌਤੀ ਵਿਦਵਾਨਾਂ ਤੇ ਲੇਖਕਾਂ ਵਿਰੁੱਧ ਵੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਮਤੇ ਦੀ ਪ੍ਰੋੜਤਾ ਕਰਦਿਆਂ ਸੰਤ ਸਮਾਜ ਦੇ ਪ੍ਰਧਾਨ ਅਤੇ ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਨੇ ਜਿਥੇ ਸਮੁੱਚੀਆਂ ਜਥੇਬੰਦੀਆਂ ਵੱਲੋਂ ਸ਼੍ਰੋ.ਗੁ.ਪ੍ਰ.ਕ. ਨਾਲ ਖੜ੍ਹਨ ਦੀ ਵਚਨਬੱਧਤਾ ਦੁਹਰਾਈ, ਉਥੇ ਹੀ ਸਿੱਖ ਜਗਤ ਨੂੰ ਇਸ ਮਾਮਲੇ ਵਿਚ ਅੱਗੇ ਆਉਣ ਦੀ ਅਪੀਲ ਵੀ ਕੀਤੀ।

ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

ਇਕੱਤਰਤਾ ਵਿਚ ਸ਼੍ਰੋ.ਗੁ.ਪ੍ਰ.ਕ. ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਬਾਬਾ ਬਿਧੀਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਜਗਜੀਤ ਸਿੰਘ ਲੋਪੋਂ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ ਨਿਰਮਲੇ ਸੰਪਰਦਾਏ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਭਾਈ ਸੁਖਜੀਤ ਸਿੰਘ ਘਨ੍ਹੱਈਆ, ਭਾਈ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਡਾ. ਰੂਪ ਸਿੰਘ ਮੁੱਖ ਸਕੱਤਰ, ਸਿੱਖ ਵਿਦਵਾਨ ਡਾ. ਪਰਮਵੀਰ ਸਿੰਘ, ਡਾ. ਸੁਖਦਰਸ਼ਨ ਸਿੰਘ ਖਹਿਰਾ ਵੀ.ਸੀ. ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ. ਇੰਦਰਪਾਲ ਸਿੰਘ, ਕਰਨਲ ਨਿਸ਼ਾਨ ਸਿੰਘ, ਡਾ. ਤੇਜਿੰਦਰ ਕੌਰ ਧਾਲੀਵਾਲ ਸਾਬਕਾ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ, ਡਾ. ਹਰਭਜਨ ਸਿੰਘ ਡੇਹਰਾਦੂਨ, ਡਾ. ਸੂਬਾ ਸਿੰਘ ਤੇ ਡਾ. ਧਰਮਿੰਦਰ ਸਿੰਘ ਉੱਭਾ ਨੇ ਆਪਣੇ ਵਿਚਾਰ ਪ੍ਰਗਟ ਕੀਤੇ।

ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਪਰਦਾਵਾਂ, ਨਿਹੰਗ ਸਿੰਘ ਦਲਾਂ, ਸੰਤ ਸਮਾਜ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਬੁੱਧੀਜੀਵੀਆਂ ਵਿੱਚ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਬਾਬਾ ਜੱਸਾ ਸਿੰਘ, ਬਾਬਾ ਗੱਜਣ ਸਿੰਘ ਮੁਖੀ ਬਾਬਾ ਬਕਾਲਾ ਤਰਨਾ ਦਲ, ਬਾਬਾ ਮੇਜਰ ਸਿੰਘ ਵਾਂ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਕੁਲਵਿੰਦਰ ਸਿੰਘ ਚੌਤੇ, ਬਾਬਾ ਜਗਜੀਤ ਸਿੰਘ ਬੜੂ ਸਾਹਿਬ, ਬਾਬਾ ਲਾਲ ਸਿੰਘ, ਬਾਬਾ ਬਲਵਿੰਦਰ ਸਿੰਘ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਸ. ਦਿਸ਼ਾਦੀਪ ਸਿੰਘ ਸੂਫ਼ੀ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ, ਬਾਬਾ ਸਮਸ਼ੇਰ ਸਿੰਘ ਜਗੇੜਾ, ਬਾਬਾ ਮੌਜੀ ਦਾਸ ਉਦਾਸੀ, ਡਾ. ਜਤਿੰਦਰ ਸਿੰਘ ਸਿੱਧੂ, ਡਾ. ਮਨਵਿੰਦਰ ਸਿੰਘ, ਡਾ. ਧਰਮ ਸਿੰਘ, ਡਾ. ਕਸ਼ਮੀਰ ਸਿੰਘ, ਡਾ. ਚਮਕੌਰ ਸਿੰਘ, ਡਾ. ਗੁਰਵੀਰ ਸਿੰਘ, ਡਾ. ਗੁਰਤੇਜ ਸਿੰਘ, ਬਾਬਾ ਪ੍ਰਗਟ ਸਿੰਘ, ਬਾਬਾ ਗੁਰਮੇਜ ਸਿੰਘ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਡਾ. ਭਗਵੰਤ ਸਿੰਘ ਸੰਗਰੂਰ, ਬਾਬਾ ਬਲਵਿੰਦਰ ਸਿੰਘ, ਸ. ਗੁਰਮੀਤ ਸਿੰਘ ਸਟੱਡੀ ਸਰਕਲ, ਭਾਈ ਹਰਪ੍ਰੀਤ ਸਿੰਘ ਜੋਗੇਵਾਲ, ਬਾਬਾ ਜਸਪਾਲ ਸਿੰਘ ਜੌਹਲਾਂ, ਪ੍ਰੋ. ਬਲਦੇਵ ਸਿੰਘ ਬੱਲੂਆਣਾ, ਗਿਆਨੀ ਸਵਰਨ ਸਿੰਘ ਜੰਮੂ, ਡਾ. ਕੁਲਵਿੰਦਰ ਸਿੰਘ ਬਾਜਵਾ, ਡਾ. ਇੰਦਰਜੀਤ ਸਿੰਘ ਵਾਸੂ, ਸ. ਗੁਰਮਿੰਦਰ ਸਿੰਘ ਚਾਵਲਾ, ਸ. ਦਲਬੀਰ ਸਿੰਘ ਲੁਧਿਆਣਾ, ਸ. ਪਰਮਜੀਤ ਸਿੰਘ ਖੁਮਾਣਾ, ਡਾ. ਜਸਵਿੰਦਰ ਸਿੰਘ ਫਤਿਹਗੜ੍ਹ ਸਾਹਿਬ, ਭਾਈ ਬਿਬੇਕ ਸਿੰਘ ਯੂ.ਪੀ., ਸ. ਅੰਗਰੇਜ਼ ਸਿੰਘ ਐਡਵੋਕੇਟ, ਅੰਤ੍ਰਿੰਗ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਗੁਰਮੀਤ ਸਿੰਘ ਬੂਹ, ਸ. ਗੁਰਤੇਜ ਸਿੰਘ ਢੱਡੇ, ਸ. ਨਵਤੇਜ ਸਿੰਘ ਕਾਉਣੀ, ਬੀਬੀ ਗੁਰਪ੍ਰੀਤ ਕੌਰ ਰੂਹੀ, ਮੈਂਬਰ ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਪਰਮਜੀਤ ਸਿੰਘ ਖ਼ਾਲਸਾ ਬਰਨਾਲਾ, ਸ. ਬਲਦੇਵ ਸਿੰਘ ਚੂੰਘਾ, ਸ. ਪਰਮਜੀਤ ਸਿੰਘ ਰਾਏਪੁਰ, ਸ਼੍ਰੋ.ਗੁ.ਪ੍ਰ.ਕ. ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਬਿਜੈ ਸਿੰਘ ਬਾਦੀਆਂ, ਸ. ਪਰਮਜੀਤ ਸਿੰਘ ਸਰੋਆ, ਨਿੱਜੀ ਸਕੱਤਰ ਸ. ਸੁਖਮਿੰਦਰ ਸਿੰਘ ਐਕਸੀਅਨ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਜਗਜੀਤ ਸਿੰਘ ਜੱਗੀ, ਆਦਿ ਮੌਜੂਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: