Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਕਾਨਫ਼ਰੰਸ ਦਾਣਾ ਮੰਡੀ ਤਲਵੰਡੀ ਸਾਬੋ ਵਿਖੇ 13 ਅਪ੍ਰੈਲ ਨੂੰ ਹੋਵੇਗੀ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਕਾਨਫ਼ਰੰਸ ਦਾਣਾ ਮੰਡੀ ਤਲਵੰਡੀ ਸਾਬੋ ਵਿਖੇ 13 ਅਪ੍ਰੈਲ ਨੂੰ ਹੋਵੇਗੀ

ਫ਼ਤਹਿਗੜ੍ਹ ਸਾਹਿਬ: ਸਰਬੱਤ ਖ਼ਾਲਸਾ (2015) ਦੇ ਸਮਾਗਮ ਨਾਲ ਸਬੰਧਿਤ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸਾਂਝੀ ਵਿਸਾਖੀ ਕਾਨਫ਼ਰੰਸ ਦਾਣਾ ਮੰਡੀ ਤਲਵੰਡੀ ਸਾਬੋ ਮਾਨਸਾ ਰੋਡ ‘ਤੇ 13 ਅਪ੍ਰੈਲ ਨੂੰ ਹੋਵੇਗੀ । ਜਿਸ ਵਿਚ ਸਰਬੱਤ ਖ਼ਾਲਸਾ ਜਥੇਬੰਦੀਆਂ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਸੰਤ-ਮਹਾਪੁਰਖ, ਕਥਾਂਵਾਚਕ, ਢਾਡੀ-ਰਾਗੀ, ਕਵੀਸਰ ਅਤੇ ਕੌਮ ਦੇ ਬੁੱਧੀਜੀਵੀ ਵਰਗ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ ।

ਅਕਾਲੀ ਦਲ ਅੰਮ੍ਰਿਤਸਰ
ਅਕਾਲੀ ਦਲ ਅੰਮ੍ਰਿਤਸਰ

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ, ਸਿਆਸੀ ਤੇ ਮੀਡੀਆ ਸਲਾਹਕਾਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅੱਜ ਸ। ਸਿਮਰਨਜੀਤ ਸਿੰਘ ਮਾਨ ਦੀ ਜਿ਼ਲ੍ਹਾ ਪ੍ਰਸ਼ਾਸ਼ਨ ਨਾਲ ਹੋਈ ਮੀਟਿੰਗ ਉਪਰੰਤ ਸਰਬੱਤ ਖ਼ਾਲਸਾ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸਾਂਝੀ ਕਾਨਫਰੰਸ ਵਿਚ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਰਾਜਸਥਾਨ, ਹਿਮਾਚਲ, ਦਿੱਲੀ ਆਦਿ ਸੂਬਿਆਂ ਤੋ ਪਹੁੰਚਣ ਵਾਲੀਆਂ ਸੰਗਤਾਂ ਨੂੰ ਕਾਨਫਰੰਸ ਦੀ ਸਹੀ ਦਿਸ਼ਾ ਦੇ ਰਸਤੇ ਦਾ ਜਿਕਰ ਕਰਦੇ ਹੋਏ ਪ੍ਰਗਟ ਕੀਤੇ ।

ਸ. ਟਿਵਾਣਾ ਨੇ ਕਿਹਾ ਕਿ 10 ਨਵੰਬਰ 2015 ਨੂੰ ਚੱਬਾ ਵਿਖੇ ਹੋਏ ਸਰਬੱਤ ਖ਼ਾਲਸਾ ਦੇ ਵੱਡੇ ਇਕੱਠ ਅਤੇ ਕੌਮੀ ਫੈਸਲਿਆ ਨੇ ਸੰਘਰਸ਼ ਕਰ ਰਹੀ ਸਿੱਖ ਕੌਮ ਵਿਚ ਇਕ ਅਲੌਕਿਕ ਨਵੀ ਰੂਹ ਫੂਕ ਦਿੱਤੀ ਹੈ । ਜਿਥੇ ਵੀ ਸ ਸਿਮਰਨਜੀਤ ਸਿੰਘ ਮਾਨ, ਪਾਰਟੀ ਪ੍ਰੋਗਰਾਮ ਲੈਕੇ ਸੰਗਤਾਂ ਵਿਚ ਜਾਂਦੇ ਹਨ ਤਾਂ ਉਹਨਾਂ ਨੂੰ ਸੰਗਤਾਂ ਵੱਲੋ ਬਹੁਤ ਵੱਡਾ ਮਜ਼ਬੂਤ ਹੁੰਗਾਰਾਂ ਮਿਲ ਰਿਹਾ ਹੈ ।

ਇਸ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਮੁੱਚੇ ਪੰਜਾਬੀਆਂ ਅਤੇ ਸਿੱਖਾਂ ਨੂੰ ਇਹ ਅਪੀਲ ਕਰਦਾ ਹੈ ਕਿ ਕੌਮ ਦੀ ਏਕਤਾ ਅਤੇ ਕੌਮੀ ਫੈਸਲਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜੋ ਵਿਸਾਖੀ ਦੇ ਦਿਹਾੜੇ ਤੇ ਦੂਸਰਾ ਸਰਬੱਤ ਖ਼ਾਲਸਾ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਉਸ ਨੂੰ ਕੁਝ ਸਮੇਂ ਲਈ ਆਉਣ ਵਾਲੀ ਦਿਵਾਲੀ ਤੱਕ ਅੱਗੇ ਪਾ ਦਿੱਤਾ ਗਿਆ ਹੈ ਅਤੇ ਅਗਲਾ ਸਰਬੱਤ ਖ਼ਾਲਸਾ ਦਿਵਾਲੀ ਦੇ ਮਹਾਨ ਦਿਹਾੜੇ ਤੇ ਹੋਵੇਗਾ । ਸਮਾਂ ਅਤੇ ਸਥਾਨ ਦਾ ਫੈਸਲਾ ਸਰਬੱਤ ਖ਼ਾਲਸਾ ਜਥੇਬੰਦੀਆਂ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਆਪਸ ਵਿਚ ਮਿਲ ਬੈਠਕੇ ਕਰਨਗੇ । ਜਿਸ ਤੋ ਸੰਗਤਾਂ ਨੂੰ ਜਾਣੂ ਕਰਵਾ ਦਿੱਤਾ ਜਾਵੇਗਾ ।

ਉਹਨਾਂ ਕਿਹਾ ਕਿ ਅਗਲੇਰੇ ਵੱਡੇ ਕੌਮੀ ਫੈਸਲਿਆ ਨੂੰ ਪੂਰਨ ਕਰਨ ਹਿਤ ਸਮੁੱਚੇ ਪੰਥ ਦਰਦੀ 13 ਅਪ੍ਰੈਲ 2016 ਨੂੰ ਵਿਸਾਖੀ ਦੇ ਮਹਾਨ ਦਿਹਾੜੇ ਤੇ ਦਾਣਾ ਮੰਡੀ ਤਲਵੰਡੀ ਸਾਬੋ ਵਿਖੇ ਆਪੋ-ਆਪਣੇ ਸਾਧਨਾਂ ਰਾਹੀ ਪਹੁੰਚਕੇ ਆਉਣ ਵਾਲੇ ਸਮੇਂ ਵਿਚ ਹੋਣ ਵਾਲੇ ਕੌਮੀ ਫੈਸਲਿਆ ਨੂੰ ਪੂਰਨ ਕਰਨ ਵਿਚ ਯੋਗਦਾਨ ਪਾਉਣ ਅਤੇ ਬੀਜੇਪੀ-ਬਾਦਲ ਦਲ, ਕਾਂਗਰਸ, ਆਪ ਪਾਰਟੀ, ਸੀ.ਪੀ.ਆਈ, ਸੀ.ਪੀ.ਐਮ, ਬੀ.ਐਸ.ਪੀ ਆਦਿ ਜਮਾਤਾਂ ਦੇ ਹੁਣ ਤੱਕ ਦੇ ਅਮਲਾਂ ਦੀ ਡੂੰਘੀ ਸਮਿਖਿਆ ਕਰਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਰਬੱਤ ਖ਼ਾਲਸਾ ਜਥੇਬੰਦੀਆਂ ਵੱਲੋਂ ਉਲੀਕੇ ਜਾਣ ਵਾਲੇ ਕੌਮ ਪੱਖੀ ਨਿਗਰ ਫੈਸਲਿਆ ਵਿਚ ਯੋਗਦਾਨ ਪਾਉਣ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: