Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਆਪਣੇ ਪਰਿਵਾਰਾਂ ਵਿੱਚੋਂ ਇੱਕ ਮਹੀਨੇ ‘ਚ ਪਤਿਤਪੁਣਾ ਖਤਮ ਕਰਨ: ਪ੍ਰਧਾਨ ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਆਪਣੇ ਪਰਿਵਾਰਾਂ ਵਿੱਚੋਂ ਇੱਕ ਮਹੀਨੇ ‘ਚ ਪਤਿਤਪੁਣਾ ਖਤਮ ਕਰਨ: ਪ੍ਰਧਾਨ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ (19 ਮਈ, 2015): ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਕਰ ਰਹੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਕਰਮਚਾਰੀਆਂ ਦੇ ਪਰਿਵਾਰਾਂ ਵਿੱਚ ਵੱਧ ਰਹੇ ਪਤਿਤਪੁਣੇ ਤੋਂ ਚਿੰਤਤ ਆਪਣੇ ਕਰਮਚਾਰੀਆਂ ਨੂੰ ਆਪੋ ਆਪਣੇ ਪਰਿਵਾਰਾਂ ਵਿੱਚ ਪਤਿਤਪੁਣਾ ਖ਼ਤਮ ਕਰਨ ਲਈ ਕਮੇਟੀ ਵੱਲੋਂ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ।

 ਸ਼੍ਰੋਮਣੀ ਕਮੇਟੀ  ਪ੍ਰਧਾਨ ਅਵਤਾਰ ਸਿੰਘ
ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ

ਬੀਤੇ ਦਿਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਕਰਮਚਾਰੀਆਂ ਦੇ ਪਰਿਵਾਰਾਂ ਵਿੱਚ ਪਤਿਤਪੁਣਾ ਵੱਧ ਰਿਹਾ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਪਤਿਤਪੁਣਾ ਖ਼ਤਮ ਕਰਨ ਲਈ ਕਰਮਚਾਰੀਆਂ ਦੀ ਸਕਰੀਨਿੰਗ ਦਾ ਸੁਝਾਅ ਦਿੱਤਾ ਸੀ।

ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਆਖਿਆ ਕਿ ਜੇ ਅੈਸਜੀਪੀਸੀ ਵਿੱਚ ਸੇਵਾ ਕਰਨ ਵਾਲਿਆਂ ਦੇ ਪਰਿਵਾਰਾਂ ਵਿੱਚ ਕੋਈ ਊਣਤਾਈ ਜਾਂ ਪਤਿੱਤਪੁਣਾ ਹੈ ਤਾਂ ਉਹ ਮੰਦਭਾਗਾ ਹੈ। ਇਸ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮ ਆਪਣੇ ਪਰਿਵਾਰਾਂ ਵਿੱਚੋਂ ਇਕ ਮਹੀਨੇ ਦੇ ਅੰਦਰ-ਅੰਦਰ ਪਤਿੱਤਪੁਣਾ ਖ਼ਤਮ ਕਰ ਦੇਣ। ਜੇ ਕਿਸੇ ਮੁਲਾਜ਼ਮ ਜਾਂ ਉਸ ਦੇ ਪਰਿਵਾਰ ਵਿੱਚ ਅਜਿਹੀ ਘਾਟ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮ ਸ਼੍ਰੋਮਣੀ ਕਮੇਟੀ ਜਾਂ ਇਸ ਨਾਲ ਸਬੰਧਤ ਗੁਰਦੁਆਰਿਆਂ ਦੀਆਂ ਰਿਹਾਇਸ਼ਾਂ ਵਿੱਚ ਰਹਿ ਰਹੇ ਹਨ, ਉਨ੍ਹਾਂ ਦੀ ਸਰੀਰਕ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ’ਚ ਸੇਵਾ ਕਰਦੇ ਕਰਮਚਾਰੀ ਸਮਾਜ ਲਈ ਸਾਰਥਿਕ ਭੂਮਿਕਾ ਨਿਭਾਉਣ, ਜਿਸ ਨਾਲ ਇਸ ਸੰਸਥਾ ਦਾ ਸਿਰ ਮਾਣ ਨਾਲ ਉੱਚਾ ਹੋਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿੱਚ ਭਰਤੀ ਹੋਏ ਤੇ ਭਰਤੀ ਹੋਣ ਵਾਲੇ ਮੁਲਾਜ਼ਮਾਂ ਲੲੀ ਰਿਫਰੈਸ਼ਰ ਕੋਰਸ ਚਾਲੂ ਕੀਤੇ ਜਾਣਗੇ, ਜਿਸ ਵਿੱਚ ਜੀਵਨ ਜਾਂਚ, ਧਾਰਮਿਕ ਮਰਿਆਦਾ ਅਤੇ ਸਿੱਖ ਇਤਿਹਾਸ ਬਾਰੇ ਪ੍ਰੀਖਿਆ ਲਾਜ਼ਮੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਤਿਤਪੁਣਾ ਖ਼ਤਮ ਕਰਨ ਲਈ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਪ੍ਰਚਾਰਕਾਂ ਵੱਲੋਂ ਸਕੂਲਾਂ ਵਿੱਚ ਬੱਚਿਆਂ ਨੂੰ ਪ੍ਰੇਰ ਕੇ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਤਹਿਤ ਪ੍ਰਣ ਪੱਤਰ ਭਰਵਾਏ ਗਏ ਹਨ। ਇਨ੍ਹਾਂ ਬੱਚਿਆਂ ਦਾ ਅਾਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਵੀ ਕੀਤਾ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: