Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਨਾਨਕ ਸ਼ਾਹ ਫਕੀਰ ਫਿਲਮ ਰੋਕਣ ਲਈ ਸੁਪਰੀਮ ਕੋਰਟ ਜਾਵੇਗੀ

ਸ਼੍ਰੋਮਣੀ ਕਮੇਟੀ ਨਾਨਕ ਸ਼ਾਹ ਫਕੀਰ ਫਿਲਮ ਰੋਕਣ ਲਈ ਸੁਪਰੀਮ ਕੋਰਟ ਜਾਵੇਗੀ

ਅੰਮ੍ਰਿਤਸਰ: ਭਾਰਤ ਦੀ ਸੁਪਰੀਮ ਕੋਰਟ ਵੱਲੋਂ ਨਾਨਕ ਸ਼ਾਹ ਫਕੀਰ ਫਿਲਮ ਨੂੰ ਜਾਰੀ ਕਰਨ ਸਬੰਧੀ ਦਿੱਤੇ ਗਏ ਫੈਸਲੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲੇ ਦੀ ਮੁੜ ਨਜ਼ਰਸਾਨੀ ਲਈ ਸੁਪਰੀਪ ਕੋਰਟ ਵਿਚ ਪਟੀਸ਼ਨ ਦਰਜ਼ ਕਰਵਾਉਣ ਦਾ ਫੈਸਲਾ ਲਿਆ ਹੈ। ਇਥੋਂ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਵਿਵਾਦਤ ਫ਼ਿਲਮ ਨਾਨਕ ਸ਼ਾਹ ਫਕੀਰ ਮਾਮਲੇ ਵਿੱਚ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਸ਼੍ਰੋਮਣੀ ਕਮੇਟੀ ਇਸ ਫ਼ਿਲਮ ‘ਤੇ ਰੋਕ ਲਗਾਉਣ ਦੀ ਪੁਰਜ਼ੋਰ ਹਾਮੀ ਹੈ।

ਫਿਲਮ ਨਾਨਕ ਸ਼ਾਹ ਫਕੀਰ

ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਫਿਲਮ ‘ਤੇ ਰੋਕ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਸੂਚਨਾ ਤੇ ਪ੍ਰਸਾਰਨ ਮੰਤਰੀ ਅਤੇ ਪੰਜਾਬ ਦੇ ਮੁਖ ਮੰਤਰੀ ਨੂੰ ਪੱਤਰ ਲਿਖੇ ਜਾ ਚੁੱਕੇ ਹਨ। ਦੂਸਰੇ ਪਾਸੇ ਸਿੱਖ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਫਿਲਮ ‘ਤੇ ਰੋਕ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ। ਅਜਿਹੇ ਵਿਚ ਸੁਪਰੀਮ ਕੋਰਟ ਵੱਲੋਂ ਫ਼ਿਲਮ ਚਲਾਉਣ ਦਾ ਫੈਸਲਾ ਆ ਜਾਣਾ ਠੀਕ ਦਿਸ਼ਾ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਫ਼ਿਲਮ ਰਿਲੀਜ ਹੁੰਦੀ ਹੈ ਤਾਂ ਸੰਗਤਾਂ ਵਿੱਚ ਰੋਸ ਵੱਧ ਸਕਦਾ ਹੈ। ਸ਼੍ਰੋਮਣੀ ਕਮੇਟੀ ਸਪੱਸ਼ਟ ਕਰਦੀ ਹੈ ਕਿ ਭਾਵੇਂ ਇਹ ਫ਼ੈਸਲਾ ਕਾਨੂੰਨੀ ਤੌਰ ‘ਤੇ ਕੋਈ ਵੀ ਅਰਥ ਰੱਖਦਾ ਹੈ, ਪਰ ਸਿੱਖ ਮਰਿਆਦਾ ਅਤੇ ਧਾਰਮਿਕ ਅਕੀਦਿਆਂ ਦੇ ਮੱਦੇਨਜ਼ਰ ਫਿਲਮ ‘ਤੇ ਰੋਕ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਫੈਸਲਾ ਸੁਣਾਉਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਪੱਖ ਸੁਣਿਆ ਨਹੀਂ ਗਿਆ ਤੇ ਇਕ ਪਾਸੜ ਫੈਸਲਾ ਸੁਣਾ ਦਿੱਤਾ ਗਿਆ, ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿਖੇ ਰਿਵੀਊ ਪਟੀਸ਼ਨ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਮਾਹਿਰ ਕੇਸ ਨੂੰ ਵਾਚ ਰਹੇ ਹਨ ਅਤੇ ਭਲਕੇ ਇਸ ਸਬੰਧੀ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰ ਦਿੱਤੀ ਜਾਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: