Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਨੇ ਗਿਆਨੀ ਗੁਰਮੁਖ ਸਿੰਘ ਨੂੰ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਲਾਹਿਆ

ਸ਼੍ਰੋਮਣੀ ਕਮੇਟੀ ਨੇ ਗਿਆਨੀ ਗੁਰਮੁਖ ਸਿੰਘ ਨੂੰ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਲਾਹਿਆ

ਫਤਿਹਗੜ੍ਹ ਸਾਹਿਬ (ਮੇਜਰ ਸਿੰਘ/ਨਰਿੰਦਰ ਪਾਲ ਸਿੰਘ): ਡੇਰਾ ਸਿਰਸਾ ਮੁਖੀ ਮੁਆਫੀ ਮਾਮਲੇ ਵਿੱਚ ਬਾਦਲ ਦਲ ਦੇ ਸ੍ਰਪਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਭੂਮਿਕਾ ਦਾ ਇੰਕਸ਼ਾਫ ਕਰਨ ਵਾਲੇ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਗਿਆਨੀ ਗੁਰਮੁਖ ਸਿੰਘ ਖਿਲਾਫ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਣੀ ਨੇ ਅੱਜ ਗਿਆਨੀ ਗੁਰਮੁਖ ਸਿੰਘ ਨੂੰ ਜਥੇਦਾਰੀ ਤੋਂ ਹਟਾਕੇ ਗੁਰਦੁਆਰਾ ਨੌਵੀਂ ਪਾਤਸ਼ਾਹੀ (ਜੀਂਦ) ਵਿਖੇ ਬਤੌਰ ਹੈਡ ਗ੍ਰੰਥੀ ਤਬਾਦਲਾ ਕਰ ਦਿੱਤਾ ਹੈ।

ਗਿਆਨੀ ਗੁਰਮੁਖ ਸਿੰਘ (ਫਾਈਲ ਫੋਟੋ)
ਗਿਆਨੀ ਗੁਰਮੁਖ ਸਿੰਘ (ਫਾਈਲ ਫੋਟੋ)

ਕਾਰਜਕਾਰਣੀ ਨੇ ਸ੍ਰੀ ਮੁਕਤਸਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪ੍ਰੀਤ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀ ਜ਼ਿੰਮੇਵਾਰੀ ਸੌਂਪੀ ਹੈ। ਅੱਜ ਫਤਿਹਗੜ੍ਹ ਸਾਹਿਬ ਵਿਖੇ ਹੋਈ ਕਾਰਜਕਾਰਣੀ ਦੀ ਇੱਕਤਰਤਾ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਤਬਦੀਲ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਜਗ੍ਹਾ ਤੇ ਮੁਕਤਸਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪ੍ਰੀਤ ਸਿੰਘ ਨੁੰ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਦੂਜੇ ਪਾਸੇ ਕਾਰਜਕਾਰਣੀ ਮੈਂਬਰ ਸੁਰਜੀਤ ਸਿੰਘ ਕਾਲਾਬੂਲਾ ਵਲੋਂ ਸਿਰਫ ਗੁਰਮੁਖ ਸਿੰਘ ਨੂੰ ਹੀ ਬਦਲੇ ਜਾਣ ਦੀ ਪ੍ਰਕਿਰਿਆ ‘ਤੇ ਵਿਰੋਧ ਜਤਾਉਂਦਿਆਂ ਡੇਰਾ ਸਿਰਸਾ ਮੁਖੀ ਮੁਆਫੀ ਮਾਮਲੇ ਵਿੱਚ ਕਮੇਟੀ ਪ੍ਰਬੰਧ ਹੇਠਲੇ ਬਾਕੀ ਦੋ ਜਥੇਦਾਰਾਂ ਗਿਆਨੀ ਗੁਰਬਚਨ ਸਿੰਘ ਅਤੇ ਗਿਆਨੀ ਮਲ੍ਹ ਸਿੰਘ ਨੂੰ ਹਟਾਏ ਜਾਣ ਦੀ ਮੰਗ ਵੀ ਕੀਤੀ ਗਈ। ਜ਼ਿਕਰਯੋਗ ਹੈ ਕਿ 12 ਜਨਵਰੀ 2015 ਨੂੰ ਫਤਿਹਗੜ੍ਹ ਸਾਹਿਬ ਵਿਖੇ ਹੋਈ ਸ਼੍ਰੋਮਣੀ ਕਮੇਟੀ ਕਾਰਜਕਾਰਣੀ ਨੇ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਨੌਕਰੀ ਤੋਂ ਮੁਕਤ ਕਰ ਦਿੱਤਾ ਸੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਵਜੋਂ ਸੇਵਾ ਕਰ ਰਹੇ ਗਿਆਨੀ ਗੁਰਮੁੱਖ ਸਿੰਘ ਨੂੰ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਲਾ ਦਿੱਤਾ ਗਿਆ ਸੀ।

ਸਬੰਧਤ ਖ਼ਬਰ:

ਗਿਆਨੀ ਗੁਰਮੁੱਖ ਸਿੰਘ ਮੁਤਾਬਕ; ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਦੇ ਹੁਕਮ ਬਾਦਲਾਂ ਨੇ ਦਿੱਤੇ ਸਨ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: