ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਦਰਬਾਰ ਸਾਹਿਬ ‘ਤੇ ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਸਬੰਧੀ ਸਰਕਾਰੀ ਫਾਈਲਾਂ ਜਨਤਕ ਕਰਨ ਦੀ ਮੰਗ ਕੀਤੀ ਹੈ। ਫੌਜੀ ਹਮਲੇ ਨਾਲ ਸਬੰਧਿਤ ਫਾਈਲਾਂ ਜਨਤਕ ਕਰਨ ਦਾ ਮੁੱਦਾ ਸਭ ਤੋਂ ਪਹਿਲਾਂ ਭਾਜਪਾ ਦੇ ਰਾਜ ਸਭਾ ਮੈਂਬਰ ਸੁਬਰਾਮਨੀਅਨ ਸਵਾਮੀ ਨੇ ਚੁੱਕਿਆ ਸੀ ਅਤੇ ਬਾਅਦ ਵਿੱਚ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਫਾਈਲਾਂ ਜਨਤਕ ਕਰਨ ਦੀ ਮੰਗ ਕੀਤੀ ਸੀ।
ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਪ੍ਰਧਾਨ ਅਵਤਾਰ ਸਿੱੰਘ ਮੱਕੜ ਨੇ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ‘ਤੇ ਹਮਲੇ ਦੌਰਾਨ ਭਾਰਤੀ ਫੌਜ ਨੇ ਤੋਪਾਂ ਟੈਕਾਂ ਨਾਲ ਹਜ਼ਾਰਾਂ ਨਿਰਦੋਸ਼ ਸਿੱਖਾਂ ਨੂੰ ਮਾਰ ਮੁਕਾਇਆ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਇਸੇ ਤਰਾਂ ਦਿੱਲੀ ਵਿੱਚ 1984 ਦੀ ਸਿੱਖ ਨਸਲਕੁਸ਼ੀ ਦੌਰਾਨ ਅਨੇਕਾਂ ਬੇਕਸੂਰ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ ਅਤੇ ਜੇਕਰ ਇਹ ਫਾਈਲਾ ਜਨਤਕ ਹੁੰਦੀਆਂ ਹਨ ਤਾਂ ਇਸ ਨਾਲ ਸਮੇਂ ਦੀ ਸਰਕਾਰ ਦੀਆਂ ਜ਼ਾਲਮ ਕਾਰਵਾਈਆਂ ਦੀ ਸਚਾਈ ਲੋਕਾਂ ਦੇ ਸਾਹਮਣੇ ਆ ਜਾਵੇਗੀ।
ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:
SGPC joins issue of files of 1984 attack with Harsimrat & Subramanian Swamy
ਉਨਾਂ ਕਿਹਾ ਕਿ ਬੜੇ ਦੱਖ ਦੀ ਗੱਲ ਹੈ ਕਿ ਇਨ੍ਹਾਂ ਮਾਮਲਿਆਂ ਵਿੱਚ ਸਿੱਖਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ ਅਤੇ ਦਿੱਲੀ ਕਤਲੇਆਮ ਦੇ ਮੱਖ ਦੋਸ਼ੀ ਜਗਦੀਸ਼ ਕੁਮਾਰ ਵਰਗੇ ਆਪਣੇ ਆਪ ਨੂੰ ਬੇਕਸੂਰ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਫਾਈਲਾਂ ਜਨਤਕ ਹੋਣ ਨਾਲ ਸਾਰੀ ਸਚਾਈ ਸਾਹਮਣੇ ਆ ਜਾਵੇਗੀ।