Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਬਕਾ ਵਿਧਾਇਕ ਖੀਰਨੀਆ, ਦੀਪ ਮਲਹੋਤਰਾ ਅਤੇ ਦਰਬਾਰਾ ਸਿੰਘ ਗੁਰੂ ਨੂੰ ਸੁਖਬੀਰ ਬਾਦਲ ਵਲੋਂ ਅਹਿਮ ਅਹੁਦੇ

ਸਾਬਕਾ ਵਿਧਾਇਕ ਖੀਰਨੀਆ, ਦੀਪ ਮਲਹੋਤਰਾ ਅਤੇ ਦਰਬਾਰਾ ਸਿੰਘ ਗੁਰੂ ਨੂੰ ਸੁਖਬੀਰ ਬਾਦਲ ਵਲੋਂ ਅਹਿਮ ਅਹੁਦੇ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦੇ ਵੱਖ-ਵੱਖ ਅਹੁਦਿਆਂ ‘ਤੇ ਨਿਯੁਕਤ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਮਰਾਲਾ ਹਲਕੇ ਤੋਂ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੂੰ ਜ਼ਿਲ੍ਹਾ ਅਕਾਲੀ ਜਥਾ ਲੁਧਿਆਣਾ ਦਿਹਾਤੀ ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਬਾਦਲ ਨੇ ਦੱਸਿਆ ਕਿ ਹਲਕਾ ਫ਼ਰੀਦਕੋਟ ਤੋਂ ਵਿਧਾਇਕ ਦੀਪ ਮਲਹੋਤਰਾ ਅਤੇ ਭਦੌੜ ਹਲਕੇ ਨਾਲ ਸਬੰਧਿਤ ਪਾਰਟੀ ਦੇ ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

ਫਾਈਲ ਤਸਵੀਰਾਂ: ਦਰਬਾਰਾ ਸਿੰਘ ਗੁਰੂ, ਦੀਪ ਮਲਹੋਤਰਾ, ਜਗਜੀਵਨ ਸਿੰਘ ਖੀਰਨੀਆ
ਫਾਈਲ ਤਸਵੀਰਾਂ: ਦਰਬਾਰਾ ਸਿੰਘ ਗੁਰੂ, ਦੀਪ ਮਲਹੋਤਰਾ, ਜਗਜੀਵਨ ਸਿੰਘ ਖੀਰਨੀਆ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: