Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਰੇ ਪਾਪੜ ਵੇਲਣ ਦੇ ਬਾਵਜੂਦ ਬਾਦਲ ਦਲ ਸੌਦਾ ਸਾਧ ਦੀ ਮਾਫੀ ਨੂੰ ਸਿੱਖਾਂ ਵਿੱਚ ਵੇਚਣ ਤੋਂ ਅਸਫਲ

ਸਾਰੇ ਪਾਪੜ ਵੇਲਣ ਦੇ ਬਾਵਜੂਦ ਬਾਦਲ ਦਲ ਸੌਦਾ ਸਾਧ ਦੀ ਮਾਫੀ ਨੂੰ ਸਿੱਖਾਂ ਵਿੱਚ ਵੇਚਣ ਤੋਂ ਅਸਫਲ

ਅੰਮ੍ਰਿਤਸਰ ( 30 ਸਤੰਬਰ, 2015): ਸਰਸੇ ਦੇ ਬਦਨਾਮ ਸੌਦਾ ਸਾਧ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ ਪੰਜਾਂ ਤਖਤਾਂ ਦੇ ਜੱਥੇਦਾਰਾਂ ਵੱਲੋਂ ਮਾਫ ਕਰਨ ਦੇ ਫੈਸਲੇ ਨੂੰ ਲਾਗੂ ਕਰਵਾਉਣ ਤੋਂ ਭਾਂਵੇ ਬਾਦਲ ਦਲ ਜੱਥੇਦਾਰਾਂ ਦਾ ਮਾਮਲਾ ਕਹਿ ਕੇ ਪੱਲਾ ਝਾੜ ਰਿਹਾ ਹੈ, ਪਰ ਅਸਲੀਅਤ ਵਿੱਚ ਬਾਦਲ ਦਲ ਨੇ ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਦਿੱਤੀ ਮਾਫੀ ਨੂੰ ਸਿੱਖ ਕੌਮ ਵਿੱਚ ਵੇਚਣ ਦੀਕੋਈ ਕਸਰ ਬਾਕੀ ਨ੍ਹੀਂ ਛੱਡੀ ਅਤੇ ਇਸ ਲਈ ਹਰ ਹੀਲਾ ਅਪਨਾਇਆ ਜਾ ਰਿਹਾ ਹੈ।

Parkash-Badal-and-Sukhbir-Badal-with-Gurmeet-Ram-Rahim-File-Photo
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਸੌਦਾ ਸਾਧ ਦੇ ਪੈਰਾਂ ਵਿੱਚ

ਬਾਦਲ ਦਲ ਦੇ ਹਮਾਇਤੀ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਕੌਮਘਾਤੀ ਫੈਸਲੇ ਖਿਲਾਫ ਪੰਥਕ ਰੋਹ ਹਰ ਦਿਨ ਵੱਧਦਾ ਜਾ ਰਿਹਾ ਹੈ।ਬਾਦਲ ਦਲ ਦੇ ਹਮਾਇਤੀ ਵੱਲੋਂ ਸੌਦਾ ਸਾਧ ਦੇ ਫੈਸਲੇ ਨੂੰ ਜ਼ਾਇਜ ਠਹਿਰਾਉਣ ਲਈ ਕੋਈ ਢੁੱਕਵੀ ਦਲੀਲ ਨਹੀਂ ਲੱਭ ਰਹੀ, ਉਹ ਸਿਰਫ ਇੱਕੋ ਰੱਟੀ ਰਟਾਈ ਗੱਲ ਦੁਹਰਾ ਰਹੇ ਹਨ ਕਿ ਹਰ ਸਿੱਖ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦਾ ਫੁਰਮਾਨ ਮੰਨਣਾ ਚਾਹੀਦਾ ਹੈ।

ਪੰਜਾਬ, ਭਾਰਤ ਅਤੇ ਭਾਰਤ ਤੋਂ ਬਾਹਰ ਰਹਿ ਰਹੇ ਸਿੱਖਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਜੱਥੇਬੰਦੀਆਂ ਨੇ ਬਹੁਤਾਤ ਵਿੱਚ ਜੱਥੇਦਾਰਾਂ ਦੇ ਇਸ ਘਿਨਾਉਣੇ ਫੈਸਲੇ ਦੀ ਵਿਰੋਧਤਾ ਕੀਤੀ ਹੈ।

ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਪੰਜਾਂ ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਦੇਣ ਦੇ ਡਰਾਮੇ ਤੋਂ ਬਾਅਦ ਉੱਠੇ ਪੰਥਕ ਰੋਹ ਦਾ ਮੁਕਾਬਲਾ ਕਰਨ ਅਤੇ ਜੱਥੇਦਾਰਾਂ ਦੇ ਫੈਸਲੇ ਨੂੰ ਜਾਇਜ ਪ੍ਰਚਾਰਨ ਲਈ ਪ੍ਰਕਾਸ਼ ਸਿੰਘ ਬਾਦਲ ਦੀ ਹਦਾਇਤ ‘ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਸੱਦੀ ਗਈ।

ਸ਼੍ਰੋਮਣੀ ਕਮੇਟੀ ਨੇ ਮੰਗਲਵਾਰ ਜਨਰਲ ਹਾਊਸ ਦੇ ਸਮੂਹ ਮੈਂਬਰਾਂ ਦੀ ਇਕ ਮੀਟਿੰਗ ਸੱਦ ਕੇ ਸੌਦਾ ਸਾਧ ਨੂੰ ਜੱਥੇਦਾਰਾਂ ਵੱਲੋਂ ਮੁਅਾਫ਼ ਕਰਨ ਦੇ ਫ਼ੈਸਲੇ ਦੇ ਹੱਕ ਵਿੱਚ ਮਤਾ ਪਾਸ ਕੀਤਾ ਪਰ ਇਸ ਮੌਕੇ ਹਾਜ਼ਰ ਮੈਂਬਰਾਂ ਨੇ ਇਸ ਦਾ ਜ਼ੋਰਦਾਰ ਵਿਰੋਧ ਕੀਤਾ ਅਤੇ ਵਿਰੋਧ ਕਰਨ ਵਾਲਿਆਂ ਵਿੱਚ ਹਾਕਮ ਧਿਰ ਨਾਲ ਸਬੰਧਤ ਮੈਂਬਰ ਵੀ ਸ਼ਾਮਲ ਹਨ।

ਇਹ ਹੰਗਾਮੀ ਮੀਟਿੰਗ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦੀ ਗਈ ਸੀ, ਜਿਸ ਦੀ ਪ੍ਰਧਾਨਗੀ ਜਥੇਦਾਰ ਅਵਤਾਰ ਸਿੰਘ ਨੇ ਕੀਤੀ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਅਪੀਲ ਰੂਪੀ ਮਤਾ ਪੜਿ੍ਹਆ ਗਿਆ, ਜਿਸ ’ਚ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤ ਨੂੰ ਅਪੀਲ ਕੀਤੀ ਗਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਲਈ ਸਰਵਉੱਚ ਹੈ।

ਸੌਦਾ ਸਾਧ ਨੂੰ ਮਾਫ ਕਰਨ ਦੇ ਫੈਸਲੇ ਵਿਰੁੱਧ ਰੋਸ ਵਜੋਂ ਬੈਠੀ ਸਿੱਖ ਸੰਗਤ
ਸੌਦਾ ਸਾਧ ਨੂੰ ਮਾਫ ਕਰਨ ਦੇ ਫੈਸਲੇ ਵਿਰੁੱਧ ਰੋਸ ਵਜੋਂ ਬੈਠੀ ਸਿੱਖ ਸੰਗਤ

ਇਥੋਂ ਜਾਰੀ ਹਰੇਕ ਆਦੇਸ਼ ਮੰਨਣਾ ਸਾਰੇ ਸਿੱਖਾਂ ਦਾ ਫ਼ਰਜ਼ ਹੈ। ਇਸ ਲਈ ਸਮੂਹ ਸਿੱਖ ਸਦਭਾਵਨਾ ਭਰੇ ਮਾਹੌਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਸੰਦੇਸ਼ ਨੂੰ ਸਵੀਕਾਰ ਕਰਨ। ਜਿਵੇਂ ਹੀ ਉਨ੍ਹਾਂ ਨੇ ਇਹ ਮਤਾ ਪੜ੍ਹਿਆ ਤਾਂ ਹਾਲ ਵਿੱਚ ਮਤੇ ਦੇ ਵਿਰੋਧ ਵਿੱਚ ਸੁਰਾਂ ਉੱਠਣੀਆਂ ਸ਼ੁਰੂ ਹੋ ਗਈਆਂ।

ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਵਿੱਚ ਕੁਲ 185 ਮੈਂਬਰ ਹਨ, ਜਿਨ੍ਹਾਂ ਵਿੱਚ 170 ਚੁਣੇ ਹੋਏ ਅਤੇ 15 ਨਾਮਜ਼ਦ ਮੈਂਬਰ ਹਨ। ਇਸ ਤੋਂ ਇਲਾਵਾ ਪੰਜ ਸਿੰਘ ਸਾਹਿਬਾਨ ਵੀ ਇਸ ਦੇ ਮੈਂਬਰ ਹਨ। ਅੱਜ ਦੇ ਇਕੱਠ ਵਿੱਚ ਮੈਂਬਰਾਂ ਦੀ ਗਿਣਤੀ ਲਗਪਗ 90 ਦੱਸੀ ਗਈ ਹੈ। ਇਸ ਤੋਂ ਭਾਵ ਹੈ ਕਿ ਅੱਧੇ ਮੈਂਬਰ ਗ਼ੈਰਹਾਜ਼ਰ ਰਹੇ ਹਨ। ਉਂਜ ਵੀ ਕਾਨੂੰਨੀ ਤੌਰ ’ਤੇ ਇਸ ਮੀਟਿੰਗ ਦੀ ਕੋਈ ਮਹੱਤਤਾ ਨਹੀਂ ਹੈ ਕਿਉਂਕਿ ਸੁਪਰੀਮ ਕੋਰਟ ਵੱਲੋਂ ਮੌਜੂਦਾ ਸਦਨ ਨੂੰ ਫਿਲਹਾਲ ਮਾਨਤਾ ਨਹੀਂ ਦਿੱਤੀ ਗਈ। ਜਾਣਕਾਰੀ ਮੁਤਾਬਕ ਅੱਜ ਦੀ ਮੀਟਿੰਗ ਵਿੱਚ 2 011 ਅਤੇ ਇਸ ਤੋਂ ਪਿਛਲੇ ਸਦਨ ਦੇ ਮੈਂਬਰ ਵੀ ਸੱਦੇ ਹੋਏ ਸਨ।

ਬੀਬੀ ਕਿਰਨਜੋਤ ਕੌਰ ਨੇ ਆਖਿਆ ਕਿ ਮੀਟਿੰਗ ਵਿੱਚ ਮਤਾ ਪਾਸ ਕਰਨ ਤੋਂ ਪਹਿਲਾਂ ਮੈਂਬਰਾਂ ਤੋਂ ਕੋਈ ਰਾਏ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਜੇਕਰ ਮੀਟਿੰਗ ਸੱਦੀ ਹੈ ਤਾਂ ਇਸ ’ਚ ਹਰੇਕ ਨੂੰ ਵਿਚਾਰ ਰੱਖਣ ਦਾ ਮੌਕਾ ਦੇਣਾ ਚਾਹੀਦਾ ਸੀ ਅਤੇ ਮਗਰੋਂ ਕੋਈ ਫੈਸਲਾ ਕਰਨਾ ਚਾਹੀਦਾ ਸੀ।

ਮੀਟਿੰਗ ਦੀ ਮਰਿਆਦਾ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਵੀ ਨਹੀਂ ਕੀਤਾ ਗਿਆ ਸੀ
ਮਤੇ ਦਾ ਵਿਰੋਧ ਕਰਨ ਵਾਲਿਆਂ ਵਿੱਚ ਸ਼ਾਮਲ ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ ਤੇ ਸੁਰਜੀਤ ਸਿੰਘ ਕਾਲਾਬੂਲਾ ਨੇ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਫੈਸਲੇ ਦੀ ਪ੍ਰੋੜਤਾ ਕਰਨ ਵਾਲੇ ਮਤੇ ਨਾਲ ਸਹਿਮਤ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੀਟਿੰਗ ਦੌਰਾਨ ਮਤਾ ਪਾਸ ਹੀ ਨਹੀਂ ਹੋਇਆ ਹੈ। ਸਗੋਂ ਇਸ ਦਾ ਡਟਵਾਂ ਵਿਰੋਧ ਹੋਇਆ ਹੈ।

ਸ੍ਰੀ ਅਕਾਲ ਤਖ਼ਤ ਦੇ ਫੈਸਲੇ ਨਾਲ ਅਸਹਿਮਤੀ ਪ੍ਰਗਟਾਉਣ ਵਾਲੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਅੰਤ੍ਰਿੰਗ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਮੰਗਲ ਸਿੰਘ, ਭਜਨ ਸਿੰਘ ਆਦਿ ਗ਼ੈਰ ਹਾਜ਼ਰ ਰਹੇ ਹਨ। ਮੀਟਿੰਗ ਸਮਾਪਤ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਮੈਂਬਰ ਹੇਠਾਂ ਆ ਰਹੇ ਸਨ ਤਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨਾਲ ਸਬੰਧਤ ਆਗੂ ਜਰਨੈਲ ਸਿੰਘ ਸਖੀਰਾ, ਹਰਬੀਰ ਸਿੰਘ ਸੰਧੂ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਹੋਰਾਂ ਨੇ ਨਾਅਰੇਬਾਜ਼ੀ ਵੀ ਕੀਤੀ।

ਦੂਸਰੇ ਪਾਸੇ ਸਿੱਖ ਜੱਥੇਬੰਦੀਆਂ ਨੇ ਹਰ ਸੰਭਵ ਤਰੀਕੇ ਨਾਲ ਜੱਥੇਦਾਰਾਂ ਵੱਲੋ ਬਾਦਲ ਦਲ ਦੇ ਇਸ਼ਾਰੇ ‘ਤੇ ਲਏ ਗਏ ਇਸ ਫੈਸਲੇ ਦਾ ਹਰ ਸੰਭਵ ਤਰੀਕੇ ਨਾਲ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ।

ਸੌਦਾ ਸਾਧ-ਸਿੱਖ ਸੰਘਰਸ਼ ਦਰਮਿਆਨ ਸੌਦਾ ਸਾਧ ਦੇ ਚੇਲਿਆਂ ਹੱਥੋਂ ਹੋਏ ਸ਼ਹੀਦ ਸਿੱਖ ਨੌਜਵਾਨਾਂ ਦੇ ਮਾਪਿਆਂ, ਸੌਦਾ ਸਾਧ ਦੇ ਚੇਲਿਆਂ ਨਾਲ ਹੋਈਆਂ ਲੜਾਈਆਂ ਅਤੇ ਇਸ ਸੰਘਰਸ਼ ਦੌਰਾਨ ਜੇਲਾਂ ਕੱਟਣ ਅਤੇ ਕੇਸਾਂ ਦਾ ਸਾਹਮਣਾ ਕਰਨ ਵਾਲੇ ਸਿੱਖਾ ਨੇ ਜੱਥੇਦਾਰਾਂ ਵੱਲੋਂ ਸਾਧ ਨੂੰ ਮਾਫ ਕਰਨ ਪਿੱਛੇ ਕਾਰਨਾਂ ਬਾਰੇ ਸਵਾਲ ਉਠਾਏ ਹਨ।

ਸੌਦਾ ਸਾਧ ਨੂੰ ਮੁਆਫ਼ੀ ਦੇ ਫ਼ੈਸਲੇ ਦੀ ਪ੍ਰੋਡ਼ਤਾ ਬਾਰੇ ਮਤੇ ਦਾ ਵਿਰੋਧ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਬੀਬੀ ਕਿਰਨਜੋਤ ਕੌਰ
ਸੌਦਾ ਸਾਧ ਨੂੰ ਮੁਆਫ਼ੀ ਦੇ ਫ਼ੈਸਲੇ ਦੀ ਪ੍ਰੋਡ਼ਤਾ ਬਾਰੇ ਮਤੇ ਦਾ ਵਿਰੋਧ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਬੀਬੀ ਕਿਰਨਜੋਤ ਕੌਰ

ਸੌਦਾ ਸਾਧ-ਸਿੱਖ ਸੰਘਰਸ਼ ਨਾਲ ਸਬੰਧਿਤ ਕੇਸ ਦਾ ਸਾਹਮਣਾ ਕਰ ਰਹੇ ਭਾਈ ਬਲਕਰਨ ਸਿੰਘ ਡੱਬਵਾਲੀ ਨੇ ਕਿਹਾ ਕਿ “ ਅਸੀਂ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਸੌਦਾ ਸਾਧ ਦੇ ਬਾਈਕਾਟ ਦੇ ਹੁਕਮਨਾਮੇ ਨੂੰ ਲਾਗੂ ਕਰਵਾਉਣ ਲਈ ਜੀਅ ਤੋੜ ਯਤਨ ਕੀਤੇ ਅਤੇ ਸੋਦਾ ਡੇਰੇ ਦੀ ਕਾਰਵਈਆਂ ਦਾ ਤਕੜਾ ਵਿਰੋਧ ਕੀਤਾ । ਅੱਜ ਅਸੀਂ ਜੇਲਾਂ ਭੁਗਤ ਰਹੇ ਹਾਂ ਅਤੇ ਜੱਥੇਦਾਰ ਕਹਿ ਰਹੇ ਹਨ ਕਿ ਅਸੀਂ ਉਸਨੂੰ ਮਾਫ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕਿ ਜੇਲ ਦੀ ਕੈਦ ਨਾਲ ਉਹ ਟੁੱਟੇ ਨਹੀਂ, ਪਰ ਜੱਥਾਦਾਰਾਂ ਦੇਇਸ ਫੈਸਲੇ ਨੇ ਉਨ੍ਹਾਂ ਨੂੰ ਧੁਰ ਅੰਦਰੋਂ ਤੋੜ ਦਿੱਤਾ ਹੈ।

ਜੱਥੇਦਾਰਾਂ ਦੇ ਉਕਤ ਫੈਸਲੇ ਖਿਲਾਫ ਸਿੱਖ ਕੌਮ ਵਿੱਚ ਰੋਹ ਹੋਰ ਤੇਜ਼ ਹੁੰਦਾ ਜਾ ਰਿਹਾ ਹੈ।ਯੂਨਾਈਟਿਡ ਅਕਾਲੀ ਦਲ ਅਤੇ ਅਤੇ ਅਕਾਲੀ ਦਲ ( ਅੰਮਿਤਸਰ) ਤੋਂ ਬਾਅਦ ਹੋਰ ਸਿੱਖ ਜੱਥੇਬੰਦੀਆਂ ਨੇ ਜੱਥੇਦਾਰਾਂ ਵੱਲਂ ਸੌਦਾ ਸਾਧ ਨੂੰ ਮਾਫ ਕਰਨ ਖਿਲਾਫ ਮੀਟਿੰਗਾਂ ਸ਼ੁਰੂ ਕੀਤੀਆਂ ਹਨ।

ਪੰਚ ਪ੍ਰਧਾਨੀ ਅਤੇ ਦਲ਼ ਖਾਲਸਾ ਦੇ ਸੈਕੜੇ ਕਾਰਕੂਨਾਂ ਨੇ ਫੈਸਲੇ ਵਿਰੁੱਧ ਆਪਣਾ ਸ਼ਾਂਤਮਈ ਰੋਸ ਅਤੇ ਰੋਹ ਜਿਤਾਉਣ ਲਈ ਅੱਜ ਅਕਾਲ ਤਖਤ ਸਾਹਿਬ ਵਿਖੇ ਇੱਕਤਰ ਹੋਈਆਂ। ਉਹਨਾਂ ਦੇ ਮੈਂਬਰ ਅਰਦਾਸ ਉਪਰੰਤ ਅਕਾਲ ਤਖਤ ਦੇ ਸਕਤਰੇਤ ਦੇ ਬਾਹਰ ਆਕੇ ਹੱਥੀਆਂ ਵਿੱਚ ਤਖਤੀਆਂ ਫੜ ਕੇ ਕੁਝ ਸਮਾਂ ਖੜੇ ਰਹੇ। ਤਖਤੀਆਂ ਉਤੇ ਲਿਖੀਆਂ ਈਬਾਰਤਾਂ ਰਾਂਹੀ ਉਹਨਾਂ ਆਪਣਾ ਸੰਦੇਸ਼ ਦਿੱਤਾ।

ਯੂਨਾਈਟਿਡ ਅਕਾਲੀ ਦਲ ਅਤੇ ਹੋਰ ਸਿੱਖ ਜੱਥੇਬੰਦੀਆਂ ਨੇ 30 ਸਤੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਹੋਰ ਸਿੱਖ ਸੰਸਥਾਵਾਂ ਵਿੱਚ ਸਰਕਾਰੀ ਦਖਲਅੰਦਾਜ਼ੀ ਖਿਲਾਫ ਰੋਸ ਵਜੋਂ ਅੱਧੈ ਦਿਨ ਦੇ ਬੰਦ ਦਾ ਸੰਕੇਤਕ ਸੱਦਾ ਦਿੱਤਾ ਗਿਆ ਸੀ, ਜਿਸਨੂੰ ਸਰਕਾਰ ਅਤੇ ਪੁਲਿਸ ਦੀਆਂ ਸਖਤੀਆਂ ਦੇ ਬਾਵਜੂਦ ਕਾਫੀ ਹੁੰਗਾਰਾ ਮਿਲਿਆ।

ਰਾਜਸੀ ਮਾਹਿਰਾਂ ਦਾ ਮੰਨਣਾ ਹੈ ਕਿ ਜੱਥੇਦਾਰਾਂ ਦੇ ਉਕਤ ਫੈਸਲੇ ਖਿਲਾਫ ਚੱਲੀ ਲਹਿਰ ਨੇ ਪੰਜਾਬ ਵਿੱਚ ਬਾਦਲ ਦਲ ਦਾ ਬਹੁਤ ਜਿਆਦਾ ਰਾਜਸੀ ਨੁਕਸਾਨ ਕੀਤਾ ਹੈ ਅਤੇ ਮੌਜੂਦਾ ਹਾਲਾਤ ਅੰਦਰ ਬਾਦਲ ਦਲ ਵੱਲੋਂ ਕੀਤੇ ਜਾ ਰਹੇ ਯਤਨ ਵੀ ਇਸ ਨੁਕਸਾਨ ਨੂੰ ਪੂਰਾ ਨਹੀਂ ਕਰ ਸਕਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: